ਨਵੀਂ ਦਿੱਲੀ— ਅਗਲੇ 3 ਦਿਨਾਂ ਵਿਚ ਦੇਸ਼ ਦੇ ਕਈ ਹਿੱਸਿਆਂ ’ਚ ਮੌਸਮ ਆਪਣਾ ਮਿਜਾਜ਼ ਬਦਲ ਸਕਦਾ ਹੈ। ਦੇਸ਼ ਦੇ ਕਈ ਹਿੱਸਿਆਂ ਵਿਚ ਮੌਸਮ ਮਹਿਕਮੇ ਨੇ ਮਈ ਦੇ ਪਹਿਲੇ ਹਫ਼ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਅਜਿਹੇ ਵਿਚ ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਹਰਿਆਣਾ ’ਚ ਹਨ੍ਹੇਰੀ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਉੱਤਰ ਪ੍ਰਦੇਸ਼ ਵਿਚ 1 ਤੋਂ 3 ਮਈ ਦਰਮਿਆਨ ਵੱਖ-ਵੱਖ ਥਾਵਾਂ ’ਤੇ ਹਨੇ੍ਹਰੀ ਆਉਣ ਦੇ ਆਸਾਰ ਹਨ। ਮੌਸਮ ਮਹਿਕਮੇ ਮੁਤਾਬਕ ਕਿਤੇ-ਕਿਤੇ ਤੇਜ਼ ਹਵਾਵਾਂ ਵੀ ਚੱਲਣਗੀਆਂ। ਮੀਂਹ ਪੈਣ ਨਾਲ ਗਰਮੀ ਤੋਂ ਮਾਮੂਲੀ ਰਾਹਤ ਮਿਲੇਗੀ।
ਸੰਭਾਵਨਾ ਹੈ ਕਿ ਇਨ੍ਹਾਂ ਤਿੰਨਾਂ ਸੂਬਿਆਂ ਦੇ ਵੱਖ-ਵੱਖ ਹਿੱਸਿਆਂ ਵਿਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਨ੍ਹੇਰੀ ਚੱਲੇਗੀ ਅਤੇ ਮੀਂਹ ਵੀ ਪਵੇਗਾ। ਉੱਤਰ ਪ੍ਰਦੇਸ਼ ਵਿਚ ਹਨ੍ਹੇਰੀ ਦਾ ਵਧੇਰੇ ਅਸਰ ਰਹਿਣ ਦਾ ਖ਼ਦਸ਼ਾ ਹੈ। ਇਸ ਤੋਂ ਇਲਾਵਾ ਇਸ ਸਮੇਂ ਵਿਚ ਛੱਤੀਸਗੜ੍ਹ, ਮਹਾਰਾਸ਼ਟਰ, ਤੇਲੰਗਾਨਾ ਅਤੇ ਝਾਰਖੰਡ ਸਮੇਤ ਪੂਰਬੀ ਭਾਰਤ ਦੇ ਕੁਝ ਹਿੱਸਿਆਂ ਵਿਚ ਤੇਜ਼ ਮੀਂਹ ਪੈ ਸਕਦਾ ਹੈ। ਪੰਜਾਬ, ਰਾਜਸਥਾਨ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿਚ ਹਲਕੇ ਮੀਂਹ ਦੇ ਨਾਲ-ਨਾਲ ਹਨ੍ਹੇਰੀ ਆ ਸਕਦੀ ਹੈ।
ਕੋਰੋਨਾ ਮਹਾਮਾਰੀ ’ਚ ਭਾਰਤ ਨੂੰ ਮਦਦ ਦੇਣ ਲਈ ਅਮਰੀਕਾ ਨੇ ਰੱਖੀਆਂ 2 ਸ਼ਰਤਾਂ
NEXT STORY