ਮਿਸ਼ਲਾ— ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਮੌਸਮ ਦਾ ਮਿਜਾਜ਼ ਬਦਲੇਗਾ। ਸ਼ਿਮਲਾ ਮੌਸਮ ਵਿਭਾਗ ਮੁਤਾਬਕ ਅਗਲੇ 3 ਘੰਟਿਆਂ ਦੌਰਾਨ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸ਼ਿਮਲਾ, ਸੌਲਨ, ਸ਼੍ਰੀਨਗਰ, ਕੁੱਲੂ, ਚੰਬਾ, ਕਾਂਗੜਾ ਅਤੇ ਮੰਡੀ 'ਚ ਤੇਜ਼ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲਿਆਂ ਦੇ ਨਾਲ ਹੀ ਕਿਨੌਰ ਅਤੇ ਲਾਹੌਲ-ਸਪੀਤੀ 'ਚ ਤੇਜ਼ ਮੀਂਹ ਅਤੇ ਬਰਫ ਪੈਣ ਦੀ ਸੰਭਾਵਨਾ ਹੈ।
ਦੱਸਣਯੋਗ ਹੈ ਕਿ ਮੌਮਸ ਵਿਭਾਗ ਨੇ ਮੈਦਾਨੀ ਇਲਾਕਿਆਂ 'ਚ ਵੀ 28 ਮਾਰਚ ਨੂੰ ਮੀਂਹ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਹੈ। 25 ਤੋਂ 29 ਮਾਰਚ ਤਕ ਆਸਮਾਨ 'ਚ ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 'ਚ ਮਾਮੂਲੀ ਉਤਾਰ-ਚੜ੍ਹਾਅ ਆਵੇਗਾ।
ਸਵੇਰ ਦੀ ਸੈਰ 'ਤੇ ਨਿਕਲੇ ਬਸਪਾ ਨੇਤਾ ਦੀ ਗੋਲੀ ਮਾਰ ਕੇ ਹੱਤਿਆ
NEXT STORY