ਨੈਸ਼ਨਲ ਡੈਸਕ- ਭਾਰਤੀ ਮੌਸਮ ਵਿਭਾਗ (IMD) ਨੇ ਵੀਰਵਾਰ ਯਾਨੀ ਅੱਜ ਦੇਸ਼ ਭਰ ਦੇ ਕਈ ਸੂਬਿਆਂ 'ਚ ਮੀਂਹ ਅਤੇ ਗਰਜ ਨਾਲ ਤੂਫ਼ਾਨ ਦਾ ਅਨੁਮਾਨ ਲਗਾਇਆ ਹੈ। ਇਹ ਉਦੋਂ ਹੈ ਜਦੋਂ ਦੱਖਣ-ਪੱਛਮੀ ਮਾਨਸੂਨ ਦੇਸ਼ ਦੇ ਉੱਤਰ-ਪੱਛਮੀ ਅਤੇ ਕੇਂਦਰੀ ਹਿੱਸਿਆਂ ਤੋਂ ਵਾਪਸ ਜਾਣਾ ਸ਼ੁਰੂ ਕਰ ਦਿੰਦਾ ਹੈ। IMD ਵਿਗਿਆਨੀਆਂ ਨੇ ਕਿਹਾ ਹੈ ਕਿ ਦਿੱਲੀ-NCR ਅਤੇ ਮੱਧ ਭਾਰਤ ਦੇ ਕੁਝ ਹਿੱਸੇ ਜ਼ਿਆਦਾਤਰ ਸੁੱਕੇ ਰਹਿਣਗੇ। ਇਕ ਰਿਪੋਰਟ 'ਚ ਕਿਹਾ ਗਿਆ ਹੈ ਕਿ ਦੇਸ਼ ਦੇ ਦੱਖਣੀ, ਉੱਤਰ-ਪੂਰਬੀ ਅਤੇ ਪੂਰਬੀ ਸੂਬਿਆਂ 'ਚ ਮੀਂਹ ਪੈਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਜ਼ਿਆਦਾਤਰ ਉੱਤਰ-ਪੂਰਬੀ ਅਤੇ ਦੱਖਣੀ ਰਾਜਾਂ 'ਚ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ।
IMD ਦੇ ਅਨੁਸਾਰ, 1 ਅਕਤੂਬਰ ਨੂੰ ਦਿੱਲੀ-NCR ਅਤੇ ਉੱਤਰ-ਪੱਛਮੀ ਭਾਰਤ 'ਚ ਜ਼ਿਆਦਾਤਰ ਸਾਫ਼ ਅਤੇ ਧੁੱਪ ਵਾਲਾ ਅਸਮਾਨ ਰਹੇਗਾ। ਦਿਨ ਦਾ ਤਾਪਮਾਨ ਲਗਭਗ 34 ਡਿਗਰੀ ਸੈਲਸੀਅਸ ਅਤੇ ਰਾਤ ਨੂੰ 23 ਡਿਗਰੀ ਸੈਲਸੀਅਸ ਰਹੇਗਾ। ਦੱਖਣੀ ਭਾਰਤ 'ਚ ਕੇਰਲਾ, ਮਾਹੇ ਅਤੇ ਕਰਨਾਟਕ ਦੇ ਕੁਝ ਹਿੱਸਿਆਂ 'ਚ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ। ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕ ਲ'ਚ ਵੀ ਕਿਤੇ-ਕਿਤੇ ਮੀਂਹ ਪੈਣ ਦੀ ਉਮੀਦ ਹੈ, ਕੁਝ ਖੇਤਰਾਂ 'ਚ ਭਾਰੀ ਬਾਰਿਸ਼ ਹੋਣ ਦੀ ਵੀ ਉਮੀਦ ਹੈ। ਇਨ੍ਹਾਂ ਦੱਖਣੀ ਰਾਜਾਂ 'ਚ ਵੀ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਿਸ 'ਚ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਦੀਆਂ ਤੇਜ਼ ਹਵਾਵਾਂ ਵੀ ਸ਼ਾਮਲ ਹਨ।
ਉੱਤਰ-ਪੂਰਬੀ ਭਾਰਤ 'ਚ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਰੁਣਾਚਲ ਪ੍ਰਦੇਸ਼, ਆਸਾਮ ਅਤੇ ਮੇਘਾਲਿਆ ਦੇ ਕੁਝ ਖੇਤਰਾਂ 'ਚ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਉੱਤਰਾਖੰਡ, ਪੂਰਬੀ ਮੱਧ ਪ੍ਰਦੇਸ਼, ਝਾਰਖੰਡ, ਬਿਹਾਰ, ਓਡੀਸ਼ਾ ਅਤੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੂਰਬੀ ਮੱਧ ਪ੍ਰਦੇਸ਼ 'ਚ ਵੀ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। 6 ਅਕਤੂਬਰ ਤੱਕ ਇਨ੍ਹਾਂ ਖੇਤਰਾਂ 'ਚ ਵੀ ਇਸੇ ਤਰ੍ਹਾਂ ਦਾ ਮੌਸਮ ਰਹਿਣ ਦੀ ਉਮੀਦ ਹੈ। 1 ਅਕਤੂਬਰ ਨੂੰ ਗੁਜਰਾਤ, ਸੌਰਾਸ਼ਟਰ ਅਤੇ ਕੱਛ 'ਚ ਵੀ ਮੀਂਹ ਪੈਣ ਦੀ ਉਮੀਦ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਲਿਫਟ 'ਚ ਫਸਿਆ ਸਾਬਕਾ MP ਦਾ ਪੂਰਾ ਪਰਿਵਾਰ, ਨੂੰਹ-ਪੁੱਤਰ ਸਣੇ 6 ਲੋਕਾਂ ਦੀ ਵਿਗੜੀ ਸਿਹਤ
NEXT STORY