ਨੈਸ਼ਨਲ ਡੈਸਕ- ਬੀਤੇ ਕਾਫ਼ੀ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਨੇ ਉੱਤਰੀ ਭਾਰਤ 'ਚ ਕਹਿਰ ਵਰ੍ਹਾਇਆ ਹੋਇਆ ਹੈ। ਇਸ ਦੌਰਾਨ ਜਿੱਥੇ ਹਜ਼ਾਰਾਂ ਲੋਕ ਘਰੋਂ ਬੇਘਰ ਹੋ ਗਏ ਹਨ, ਉੱਥੇ ਹੀ ਕਈ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਪੰਜਾਬ ਤੇ ਜੰਮੂ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਤੇ ਸਟਾਫ਼ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ।
ਹੁਣ ਭਾਰੀ ਬਾਰਿਸ਼ ਨੂੰ ਦੇਖਦੇ ਹੋਏ ਹਰਿਆਣਾ ਦੇ ਸਿਰਸਾ ਜ਼ਿਲ੍ਹੇ 'ਚ ਵੀ ਪ੍ਰਸ਼ਾਸਨ ਨੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਰੱਖਣ ਦਾ ਫ਼ੈਸਲਾ ਸੁਣਾ ਦਿੱਤਾ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਸਕੂਲ 5 ਤੇ 6 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ, 7 ਸਤੰਬਰ ਨੂੰ ਐਤਵਾਰ ਹੈ, ਜਿਸ ਕਾਰਨ ਸਕੂਲ ਹੁਣ 8 ਸਤੰਬਰ ਨੂੰ ਖੁੱਲ੍ਹਣਗੇ।
ਜਾਰੀ ਕੀਤੇ ਗਏ ਨੋਟੀਫਿਕੇਸ਼ਨ 'ਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਇਸ ਤੋਂ ਬਾਅਦ ਮੌਸਮ ਸਾਫ਼ ਰਿਹਾ ਤਾਂ 8 ਸਤੰਬਰ ਨੂੰ ਸਕੂਲ ਆਮ ਵਾਂਗ ਖੁੱਲ੍ਹਣਗੇ। ਵਿਭਾਗ ਦੇ ਇਸ ਫੈਸਲੇ ਨਾਲ ਵਿਦਿਆਰਥੀ ਤੇ ਉਨ੍ਹਾਂ ਦੇ ਮਾਪਿਆਂ ਨੂੰ ਭਾਰੀ ਬਾਰਿਸ਼ ਦੇ ਮੌਸਮ 'ਚ ਕੁਝ ਰਾਹਤ ਮਿਲੇਗੀ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗਊ ਹੱਤਿਆ ਦੇ ਸ਼ੱਕ 'ਚ ਕੁੱਟ-ਕੁੱਟ ਕੇ ਮਾਰ ਦਿੱਤਾ ਨੌਜਵਾਨ, ਛੇ ਲੋਕ ਗ੍ਰਿਫ਼ਤਾਰ
NEXT STORY