ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਦੇ ਪਹਾਸੂ ਖੇਤਰ 'ਚ ਇਕ ਵਿਆਹ ਸਮਾਰੋਹ ਦੌਰਾਨ ਰੋਟੀਆਂ ਬਣਾਉਂਦੇ ਸਮੇਂ ਉਨ੍ਹਾਂ 'ਤੇ ਥੁੱਕਣ ਵਾਲੇ ਦੋਸ਼ੀ ਵਿਅਕਤੀ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਐਡੀਸ਼ਨਲ ਪੁਲਸ ਸੁਪਰਡੈਂਟ ਡਾ. ਤੇਜਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਦੋਸ਼ੀ ਦੀ ਪਛਾਣ ਪਹਾਸੂ ਥਾਣਾ ਖੇਤਰ ਦੇ ਪਠਾਨ ਟੋਲਾ ਮੁਹੱਲੇ ਦੇ ਵਾਸੀ ਦਾਨਿਸ਼ ਵਜੋਂ ਕੀਤੀ ਹੈ।
ਇਹ ਵੀ ਪੜ੍ਹੋ : 5 ਤੇ 24 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਾਰੇ ਸਕੂਲ-ਕਾਲਜ ਤੇ ਬੈਂਕ ਰਹਿਣਗੇ ਬੰਦ
ਵਾਇਰਲ ਵੀਡੀਓ ਦੇ ਆਧਾਰ 'ਤੇ 2 ਨਵੰਬਰ ਨੂੰ ਪਹਾਸੂ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ। ਦਰਅਸਲ ਇਸ ਘਟਨਾ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਵੀਡੀਓ 'ਚ ਇਕ ਵਿਅਕਤੀ ਵਿਆਹ ਸਮਾਰੋਹ 'ਚ ਰੋਟੀਆਂ ਬਣਾਉਂਦੇ ਸਮੇਂ ਉਨ੍ਹਾਂ 'ਤੇ ਥੁੱਕਦਾ ਹੋਇਆ ਦਿਖਾਈ ਦੇ ਰਿਹਾ ਹੈ। ਸਿੰਘ ਨੇ ਕਿਹਾ,''ਦੋਸ਼ੀ ਨੂੰ ਸੋਮਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।''
ਇਹ ਵੀ ਪੜ੍ਹੋ : ਵਿਆਹਾਂ ਦੇ ਸੀਜ਼ਨ 'ਚ 10, 20, 50 ਦੇ ਨਵੇਂ ਨੋਟਾਂ ਦੀ ਲੋੜ ! ਬਿਨਾਂ ਕਿਸੇ ਸਿਫਾਰਿਸ਼ ਤੋਂ ਇੰਝ ਕਰੋ ਹਾਸਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਵਾਰੀਆਂ ਨਾਲ ਭਰੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਹੋਈ ਟੱਕਰ, 24 ਲੋਕ ਜ਼ਖ਼ਮੀ
NEXT STORY