ਸ਼ਾਹਜਹਾਂਪੁਰ- ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ 'ਚ ਇਕ ਸੜਕ ਹਾਦਸੇ 'ਚ 4 ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ 2 ਲੋਕ ਗੰਭੀਰ ਜ਼ਖਮੀ ਹੋ ਗਏ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਸੁਪਰਡੈਂਟ (ਐੱਸਪੀ) ਰਾਜੇਸ਼ ਐੱਸ ਨੇ ਦੱਸਿਆ ਕਿ ਅੱਲ੍ਹਾਗੰਜ ਥਾਣੇ ਅਧੀਨ ਆਉਂਦੇ ਗੋਰਾ ਅਤੇ ਦਹੇਨਾ ਪਿੰਡਾਂ ਦੇ ਕੁਝ ਲੋਕ ਸ਼ੁੱਕਰਵਾਰ ਰਾਤ 11 ਵਜੇ ਇਕ ਵਿਆਹ ਸਮਾਗਮ 'ਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆ ਰਹੇ ਸਨ ਅਤੇ ਜਦੋਂ ਉਨ੍ਹਾਂ ਦੀ ਕਾਰ ਕਟੇਲੀ ਪਿੰਡ ਦੇ ਨੇੜੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੇ ਇਕ ਟਰੱਕ ਨਾਲ ਟਕਰਾ ਗਈ।
ਇਹ ਵੀ ਪੜ੍ਹੋ : ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਕਾਰਨ ਘਰੋਂ ਬਾਹਰ ਨਿਕਲੇ ਲੋਕ
ਐੱਸ.ਪੀ. ਨੇ ਦੱਸਿਆ ਕਿ ਇਸ ਹਾਦਸੇ 'ਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ 'ਚ ਸਵਾਰ ਰਾਹੁਲ ਕੁਮਾਰ (25), ਵਿਨੇ ਸ਼ਰਮਾ (27), ਆਕਾਸ਼ (22), ਗੋਪਾਲ (24) ਦੀ ਹਾਦਸੇ ਵਾਲੀ ਜਗ੍ਹਾ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਤੋਂ ਸੂਚਨਾ ਮਿਲਣ ਤੋਂ ਬਾਅਦ ਹਾਦਸੇ ਵਾਲੀ ਜਗ੍ਹਾ ਪਹੁੰਚੀ ਪੁਲਸ ਨੇ ਕਾਰ ਸਵਾਰਾਂ ਨੂੰ ਬਾਹਰ ਕੱਢਿਆ, ਜਿਨ੍ਹਾਂ 'ਚੋਂ ਚਾਰ ਦੀ ਮੌਤ ਹੋ ਚੁੱਕੀ ਸੀ। ਰਾਜੇਸ਼ ਨੇ ਅੱਲਾਹਗੰਜ ਥਾਣੇ ਦੇ ਇੰਚਾਰਜ ਓਮ ਪ੍ਰਕਾਸ਼ ਦੇ ਹਵਾਲੇ ਤੋਂ ਦੱਸਿਆ ਕਿ ਸੂਚਨਾ ਤੋਂ ਬਾਅਦ ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ 'ਚ ਲੈਣ ਤੋਂ ਬਾਅਦ ਜ਼ਖ਼ਮੀਆਂ ਨੂੰ ਤੁਰੰਤ ਹੀ ਸਰਕਾਰੀ ਮੈਡੀਕਲ ਕਾਲਜ 'ਚ ਦਾਖ਼ਲ ਕਰਵਾਇਆ। ਉੱਥੇ ਹੀ ਪੁਲਸ ਨੇ ਟਰੱਕ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ ਅਤੇ ਫਰਾਰ ਟਰੱਕ ਚਾਲਕ ਦੀ ਭਾਲ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਣ ਪ੍ਰਚਾਰ ਵੰਡਣ ਵਾਲਾ ਤੇ ਵਿਘਨਕਾਰੀ ਨਹੀਂ ਹੋਣਾ ਚਾਹੀਦਾ: ਮੁੱਖ ਚੋਣ ਕਮਿਸ਼ਨਰ
NEXT STORY