ਦੁਰਗ- ਛੱਤੀਸਗੜ੍ਹ ਦੇ ਦੁਰਗ ਸ਼ਹਿਰ 'ਚ ਸਥਿਤ ਮੋਹਨ ਨਗਰ ਥਾਣਾ ਖੇਤਰ 'ਚ ਇਕ ਨਾਬਾਲਗ ਕੁੜੀ ਨਾਲ ਬਾਲ ਵਿਆਹ ਕਰਨ ਦੇ ਦੋਸ਼ 'ਚ ਪੁਲਸ ਨੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਹੈ। ਪੁਲਸ ਨੇ ਇਸ ਮਾਮਲੇ 'ਚ ਵੀਰਵਾਰ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਜ਼ਮ 19 ਸਾਲਾ ਨੌਜਵਾਨ, ਨਾਬਾਲਗ ਕੁੜੀ (16) ਨੂੰ ਵਰਗਲਾ ਕੇ ਡੋਂਗਰਗੜ੍ਹ ਲੈ ਗਿਆ, ਜਿੱਥੇ ਇਕ ਮੰਦਰ 'ਚ ਮਾਂਗ 'ਚ ਸਿੰਦੂਰ ਭਰ ਕੇ ਵਿਆਹ ਕਰ ਲਿਆ। ਮੋਹਨ ਨਗਰ ਥਾਣਾ ਇੰਚਾਰਜ ਕੇਸ਼ਲ ਕੋਸਲੇ ਨੇ ਦੱਸਿਆ ਕਿ ਘਟਨਾ ਹਫ਼ਤਾ ਪੁਰਾਣੀ ਹੈ। ਕੁੜੀ ਦੇ ਪਰਿਵਾਰ ਨੇ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੇ ਆਧਾਰ 'ਤੇ ਪੁਲਸ ਨੇ ਮੁਲਜ਼ਮ ਖ਼ਿਲਾਫ਼ ਅਗਵਾ ਦੀਆਂ ਧਾਰਾਵਾਂ 'ਚ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ।
ਜਾਂਚ 'ਚ ਪਤਾ ਲੱਗਾ ਕਿ ਮੁਲਜ਼ਮ ਨੇ ਕੁੜੀ ਨੂੰ ਆਪਣੇ ਘਰ ਰੱਖਿਆ ਹੋਇਆ ਹੈ। ਪੁਲਸ ਨੇ ਛਾਪੇਮਾਰੀ ਕਰ ਕੇ ਮੁਲਜ਼ਮ ਨੂੰ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਅਤੇ ਨਾਬਾਲਗ ਕੁੜੀ ਨੂੰ ਸੁਰੱਖਿਅਤ ਬਰਾਮਦ ਕੀਤਾ। ਪੁੱਛ-ਗਿੱਛ 'ਚ ਕੁੜੀ ਨੇ ਆਪਣੇ ਬਿਆਨ 'ਚ ਕਿਸੇ ਤਰ੍ਹਾਂ ਦੀ ਜ਼ੋਰ-ਜ਼ਬਰਦਸਤੀ ਤੋਂ ਇਨਕਾਰ ਕੀਤਾ। ਇਸ ਦੇ ਬਾਵਜੂਦ ਮੁਲਜ਼ਮ ਖ਼ਿਲਾਫ਼ ਧਾਰਾ 363 (ਅਗਵਾ) ਅਤੇ ਬਾਲ ਵਿਆਹ ਰੋਕਥਾਮ ਐਕਟ ਦੀ ਧਾਰਾ 9 ਦੇ ਅਧੀਨ ਮਾਮਲਾ ਦਰਜ ਕਰ ਕੇ ਉਸ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ। ਉੱਥੇ ਹੀ ਕੁੜੀ ਨੂੰ ਉਸ ਦੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ ਨਾਲ ਤਣਾਅ ਵਿਚਾਲੇ ਭਾਰਤ ਆਉਣਗੇ ਪੁਤਿਨ!
NEXT STORY