ਨਾਗਪੁਰ (ਭਾਸ਼ਾ)- ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦੇ ਮੁਖੀ ਮੋਹਨ ਭਾਗਵਤ ਨੇ ਮੰਗਲਵਾਰ ਨੂੰ ਸਵਾਲ ਕੀਤਾ ਕਿ ਕੀ ਮਣੀਪੁਰ ਵਿਚ ਜਾਤੀ ਹਿੰਸਾ ਵਿਚ ਸਰਹੱਦ ਪਾਰ ਦੇ ਅੱਤਵਾਦੀ ਸ਼ਾਮਲ ਸਨ। ਨਾਗਪੁਰ ਵਿਚ ਆਰ.ਐੱਸ.ਐੱਸ. ਦੀ ਦੁਸਹਿਰਾ ਰੈਲੀ ਨੂੰ ਸੰਬੋਧਨ ਕਰਦਿਆਂ ਭਾਗਵਤ ਨੇ ਕਿਹਾ,“ਮੇਇਤੀ ਅਤੇ ਕੁਕੀ ਭਾਈਚਾਰਿਆਂ ਦੇ ਲੋਕ ਕਈ ਸਾਲਾਂ ਤੋਂ ਇਕੱਠੇ ਰਹਿ ਰਹੇ ਹਨ। ਉਨ੍ਹਾਂ ਵਿਚਕਾਰ ਅਚਾਨਕ ਹਿੰਸਾ ਕਿਵੇਂ ਭੜਕ ਗਈ? ਟਕਰਾਅ ਨਾਲ ਬਾਹਰੀ ਤਾਕਤਾਂ ਨੂੰ ਫਾਇਦਾ ਹੁੰਦਾ ਹੈ। ਕੀ ਬਾਹਰੀ ਕਾਰਕ ਸ਼ਾਮਲ ਹਨ?"
ਉਨ੍ਹਾਂ ਕਿਹਾ,“ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤਿੰਨ ਦਿਨਾਂ ਲਈ (ਮਣੀਪੁਰ ਵਿਚ) ਸਨ। ਅਸਲ ਵਿਚ ਸੰਘਰਸ਼ ਨੂੰ ਕਿਸ ਚੀਜ਼ ਨੇ ਵਧਾਇਆ? ਇਹ (ਹਿੰਸਾ) ਹੋ ਨਹੀਂ ਰਹੀ, ਇਸ ਨੂੰ ਕਰਵਾਇਆ ਜਾ ਰਿਹਾ ਹੈ।'' ਆਰ.ਐੱਸ.ਐੱਸ. ਮੁਖੀ ਨੇ ਕਿਹਾ ਕਿ ਉਨ੍ਹਾਂ ਨੂੰ ਆਰ.ਐੱਸ.ਐੱਸ. ਵਰਕਰਾਂ 'ਤੇ ਮਾਣ ਹੈ ਜਿਨ੍ਹਾਂ ਨੇ ਮਣੀਪੁਰ ਵਿਚ ਸ਼ਾਂਤੀ ਬਹਾਲੀ ਲਈ ਕੰਮ ਕੀਤਾ। ਭਾਗਵਤ ਨੇ ਕਿਹਾ ਕਿ ਕੁਝ ਸਮਾਜ ਵਿਰੋਧੀ ਅਨਸਰ ਆਪਣੇ ਆਪ ਨੂੰ ਸੱਭਿਆਚਾਰਕ ਮਾਰਕਸਵਾਦੀ ਕਹਿੰਦੇ ਹਨ ਪਰ ਉਹ ਮਾਰਕਸ ਨੂੰ ਭੁੱਲ ਗਏ ਹਨ। ਉਨ੍ਹਾਂ ਨੇ ਲੋਕਾਂ ਨੂੰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਵਨਾਵਾਂ ਭੜਕਾ ਕੇ ਵੋਟਾਂ ਹਾਸਲ ਕਰਨ ਦੀਆਂ ਕੋਸ਼ਿਸ਼ਾਂ ਤੋਂ ਸੁਚੇਤ ਕੀਤਾ। ਆਰ.ਐੱਸ.ਐੱਸ. ਮੁਖੀ ਨੇ ਲੋਕਾਂ ਨੂੰ ਦੇਸ਼ ਦੀ ਏਕਤਾ, ਅਖੰਡਤਾ, ਪਛਾਣ ਅਤੇ ਵਿਕਾਸ ਨੂੰ ਧਿਆਨ ਵਿਚ ਰੱਖਦਿਆਂ ਵੋਟ ਪਾਉਣ ਦਾ ਸੱਦਾ ਦਿੱਤਾ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਦੁਸਹਿਰੇ ਦੀਆਂ ਸ਼ੁਭਕਾਮਨਾਵਾਂ
NEXT STORY