ਨਵੀਂ ਦਿੱਲੀ- ਕਾਂਗਰਸ ਨੇ ਪੱਛਮੀ ਏਸ਼ੀਆ 'ਚ ਤਣਾਅ ਅਤੇ ਈਰਾਨ-ਅਮਰੀਕਾ ਗੱਲਬਾਤ ਦਾ ਭਾਰਤ 'ਤੇ ਪੈਣ ਵਾਲੇ ਪ੍ਰਭਾਵ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਸ 'ਚ ਭਾਰਤ ਦਾ ਬਹੁਤ ਕੁਝ ਦਾਅ 'ਤੇ ਲੱਗਾ ਹੋਇਆ ਹੈ ਅਤੇ ਅਜਿਹੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੁੱਪ ਨੂੰ ਉੱਚਿਤ ਨਹੀਂ ਕਿਹਾ ਜਾ ਸਕਦਾ ਹੈ। ਪਾਰਟੀ ਦਾ ਕਹਿਣਾ ਹੈ ਕਿ ਜੇਕਰ ਗੱਲਬਾਤ ਸਫ਼ਲ ਹੁੰਦੀ ਹੈ ਤਾਂ ਹੋਰਮੁਜ਼ ਸਟ੍ਰੇਟ ਮੁੜ ਖੁੱਲ੍ਹ ਸਕਦਾ ਹੈ ਅਤੇ ਵਿਸ਼ਵ ਪੱਧਰ 'ਤੇ ਤੇਲ ਕੀਮਤਾਂ 'ਤੇ ਦਬਾਅ ਘੱਟ ਹੋਵੇਗਾ, ਜਿਸ ਦਾ ਸਿੱਧਾ ਲਾਭ ਭਾਰਤ ਨੂੰ ਮਿਲੇਗਾ।

ਕਾਂਗਰਸ ਸੰਚਾਰ ਵਿਭਾਗ ਦੇ ਇੰਚਾਰਜ ਜੈਰਾਮ ਰਮੇਸ਼ ਨੇ ਸੋਸ਼ਲ ਮੀਡੀਆ 'ਐਕਸ' 'ਤੇ ਕਿਹਾ ਕਿ ਅਮਰੀਕਾ ਅਤੇ ਈਰਾਨ ਵਿਚਾਲੇ ਪੱਛਮੀ ਏਸ਼ੀਆ 'ਚ ਜੰਗ ਵਰਗੀ ਸਥਿਤੀ ਨੂੰ ਖਤਮ ਕਰਨ ਲਈ ਗੱਲਬਾਤ ਚੱਲ ਰਹੀ ਹੈ ਪਰ ਇਸ ਵਿਚ ਇਜ਼ਰਾਈਲ ਦੀ ਲੇਬਨਾਨ 'ਚ ਜਾਰੀ ਫ਼ੌਜ ਕਾਰਵਾਈ ਕਾਰਨ ਕਿਸੇ ਵੀ ਸਮਝੌਤੇ ਨੂੰ ਅੰਤਿਮ ਰੂਪ ਨਹੀਂ ਦਿੱਤਾ ਜਾ ਸਕਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਮਰਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀਆਂ ਨੀਤੀਆਂ 'ਤੇ ਨਾਰਾਜ਼ਗੀ ਜਤਾ ਚੁੱਕੇ ਹਨ ਅਤੇ ਦੁਨੀਆ ਦੇ ਕਈ ਹੋਰ ਦੇਸ਼ ਵੀ ਲੇਬਨਾਨ 'ਚ ਇਜ਼ਰਾਇਲੀ ਮੁਹਿੰਮ ਦੀ ਆਲੋਚਨਾ ਕਰ ਰਹੇ ਹਨ। ਜੈਰਾਮ ਰਮੇਸ਼ ਨੇ ਕਿਹਾ ਕਿ ਅਜਿਹੇ ਸਮੇਂ ਜਦੋਂ ਇਜ਼ਰਾਈਲ ਦੀ ਕਾਰਵਾਈ ਸੰਭਾਵਿਤ ਅਮਰੀਕਾ-ਈਰਾਨ ਸਮਝੌਤੇ ਨੂੰ ਪ੍ਰਭਾਵਿਤ ਕਰ ਸਕਦੀ ਹੈ ਸ਼੍ਰੀ ਮੋਦੀ ਨੇ ਇਸ ਮੁੱਦੇ 'ਤੇ ਪੂਰੀ ਤਰ੍ਹਾਂ ਚੁੱਪ ਬਣਾਈ ਹੋਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਦੀ ਇਹ ਚੁੱਪ ਕਈ ਸਵਾਲ ਖੜ੍ਹੇ ਕਰਦੀ ਹੈ, ਜਦੋਂ ਕਿ ਇਸ ਪੂਰੇ ਘਟਨਾਕ੍ਰਮ ਦਾ ਅਸਰ ਭਾਰਤ ਦੀ ਊਰਜਾ ਸੁਰੱਖਿਆ ਅਤੇ ਤੇਲ ਕੀਮਤਾਂ 'ਤੇ ਪੈ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
10 ਫੀਸਦੀ ਮਹਿੰਗੀ ਨਹੀਂ ਹੋਵੇਗੀ ਬਿਜਲੀ, UP ਦੇ ਉਪਭੋਗਤਾਵਾਂ ਨੂੰ ਵੱਡੀ ਰਾਹਤ
NEXT STORY