ਕੋਲਕਾਤਾ (ਏਜੰਸੀ) - ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲੇ ਵਿਚ 17 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਅਤੇ ਉਸ ਦੇ ਕਤਲ ਦਾ ਮੁਲਜ਼ਮ 23 ਸਾਲਾ ਨੌਜਵਾਨ ਪੁਲਸ ਐਨਕਾਊਂਟਰ ਵਿਚ ਮਾਰਿਆ ਗਿਆ। ਇਕ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਦੇਰ ਰਾਤ 2.50 ਵਜੇ ਗਾਈਘਾਟਾ ਵਿਚ ਵਾਪਰੀ, ਜਿੱਥੇ ਮੁਲਜ਼ਮ ਪ੍ਰਹਿਲਾਦ ਦਾਸ ਨੂੰ ਅਪਰਾਧ ਦੇ ਪੂਰੇ ਘਟਨਾਚੱਕਰ ਨੂੰ ਨਾਟਕੀ ਢੰਗ ਨਾਲ ਦੁਹਰਾਉਣ ਲਈ ਲਿਜਾਇਆ ਗਿਆ ਸੀ।
ਇਹ ਵੀ ਪੜ੍ਹੋ : ਆਪਣੀ ਭੈਣ ਨਾ ਹੋਣ ’ਤੇ 184 ਕੁੜੀਆਂ ਦਾ ‘ਭਰਾ’ ਬਣ ਗਿਆ ਕਾਰੋਬਾਰੀ, ਮਜ਼੍ਹਬ ਦੀ ਕੰਧ ਤੋੜ ਕੇ ਕਰਵਾਏ ਵਿਆਹ
ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਉਸ ਨੇ ਇਕ ਪੁਲਸ ਅਧਿਕਾਰੀ ਦੀ ਸਰਕਾਰੀ ਪਿਸਤੌਲ ਕਥਿਤ ਤੌਰ ’ਤੇ ਖੋਹ ਕੇ ਪੁਲਸ ਵਾਲਿਆਂ ’ਤੇ ਗੋਲੀ ਚਲਾ ਦਿੱਤੀ। ਪੁਲਸ ਦੀ ਜਵਾਬੀ ਗੋਲੀਬਾਰੀ ਵਿਚ ਉਹ ਜ਼ਖ਼ਮੀ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ ਚਾਂਦਪਾੜਾ ਦਿਹਾਤੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰ ਹਸਪਤਾਲ ਪਹੁੰਚ ਗਏ ਅਤੇ ਘਟਨਾ ’ਤੇ ਨਾਰਾਜ਼ਗੀ ਜ਼ਾਹਿਰ ਕੀਤੀ। ਕਾਨੂੰਨ-ਵਿਵਸਥਾ ਬਣਾਏ ਰੱਖਣ ਲਈ ਇਲਾਕੇ ਵਿਚ ਵੱਡੀ ਗਿਣਤੀ ਵਿਚ ਪੁਲਸ ਤਾਇਨਾਤ ਕੀਤੀ ਗਈ ਹੈ। ਹਾਲਾਂਕਿ, ਲੜਕੀ ਦੇ ਮਾਤਾ-ਪਿਤਾ ਨੇ ਪੁਲਸ ਵਾਲਿਆਂ ਦੀ ਇਸ ਕਾਰਵਾਈ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ : ਮਹਿੰਗਾ ਹੋਇਆ ਆਟੋ ਦਾ ਸਫ਼ਰ ! 50 ਰੁਪਏ ਤੋਂ ਘੱਟ ਨਹੀਂ ਲੱਗੇਗਾ ਕਿਰਾਇਆ, TN 'ਚ ਹੋਇਆ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੱਲ੍ਹ 29 ਅਕਤੂਬਰ ਨੂੰ Bank ਬੰਦ ਰਹਿਣਗੇ ਜਾਂ ਖੁੱਲ੍ਹਣਗੇ? ਦੇਖੋ ਛੁੱਟੀਆਂ ਦੀ ਪੂਰੀ ਸੂਚੀ
NEXT STORY