ਨਵੀਂ ਦਿੱਲੀ (ਯੂ. ਐੱਨ. ਆਈ.)- ਪੱਛਮੀ ਬੰਗਾਲ ਤੋਂ ਲੈ ਕੇ ਕੇਰਲ ਤੱਕ ਕਿਸ ਦੇ ਸਿਰ ’ਤੇ ਸੱਤਾ ਦਾ ਤਾਜ ਸਜੇਗਾ, ਇਸ ਦਾ ਫ਼ੈਸਲਾ ਅੱਜ ਯਾਨੀ 4 ਮਈ ਨੂੰ ਹੋ ਜਾਵੇਗਾ। ਪੱਛਮੀ ਬੰਗਾਲ, ਤਾਮਿਲਨਾਡੂ, ਕੇਰਲ, ਆਸਾਮ ਅਤੇ ਪੁਡੂਚੇਰੀ ਵਿਧਾਨ ਸਭਾਵਾਂ ਅਤੇ ਵੱਖ-ਵੱਖ ਸੂਬਿਆਂ ਦੇ 8 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ ਸਖ਼ਤ ਸੁਰੱਖਿਆ ਦਰਮਿਆਨ ਸੋਮਵਾਰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੇ ਸਾਰੇ 294 ਵਿਧਾਨ ਸਭਾ ਹਲਕਿਆਂ ’ਚ ਸੋਮਵਾਰ ਨੂੰ ਵੋਟਾਂ ਦੀ ਪਾਰਦਰਸ਼ੀ ਅਤੇ ਸੁਚਾਰੂ ਗਿਣਤੀ ਨੂੰ ਯਕੀਨੀ ਬਣਾਉਣ ਲਈ 432 ਗਿਣਤੀ ਸੁਪਰਵਾਈਜ਼ਰ ਤਾਇਨਾਤ ਕੀਤੇ ਹਨ।
ਇਹ ਵੀ ਪੜ੍ਹੋ - 993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ ਝਟਕਾ
ਪੱਛਮੀ ਬੰਗਾਲ ’ਚ 2 ਗੇੜਾਂ ਦੀਆਂ ਚੋਣਾਂ ’ਚ ਕੁੱਲ ਪੋਲਿੰਗ 92.47 ਫੀਸਦੀ ਸੀ। ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲੇ ਦੇ ਫਾਲਟਾ ਵਿਧਾਨ ਸਭਾ ਹਲਕੇ ’ਚ ਮੁੜ ਵੋਟਿੰਗ ਕਰਵਾਉਣ ਦੇ ਚੋਣ ਕਮਿਸ਼ਨ ਦੇ ਫ਼ੈਸਲੇ ਅਨੁਸਾਰ ਉੱਥੇ 21 ਮਈ ਨੂੰ ਮੁੜ ਵੋਟਾਂ ਪਾਈਆਂ ਜਾਣਗੀਆਂ। ਸੂਬੇ ਦੀਆਂ ਬਾਕੀ 243 ਸੀਟਾਂ ਦੀਆਂ ਵੋਟਾਂ ਦੀ ਗਿਣਤੀ ਸੋਮਵਾਰ ਨੂੰ ਭਾਵ 4 ਮਈ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਸਾਰੇ ਸੂਬਿਆਂ ’ਚ ਸ਼ੁਰੂਆਤੀ ਅੱਧੇ ਘੰਟੇ ’ਚ ਪੋਸਟਲ ਬੈਲੇਟ ਪੇਪਰਾਂ ਦੀ ਗਿਣਤੀ ਹੋਵੇਗੀ। ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਰਾਹੀਂ ਕੀਤੀ ਜਾ ਰਹੀ ਗਿਣਤੀ ਪੂਰੀ ਹੋਣ ਤੋਂ ਪਹਿਲਾਂ ਪੋਸਟਲ ਬੈਲੇਟ ਪੇਪਰਾਂ ਦੀ ਗਿਣਤੀ ਹਰ ਹਾਲ ’ਚ ਪੂਰੀ ਕਰ ਲਈ ਜਾਵੇਗੀ।
ਇਹ ਵੀ ਪੜ੍ਹੋ - 'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ, ਮਾਪਿਆਂ ਤੇ ਭਰਾ ਖ਼ਿਲਾਫ਼...
ਚੋਣ ਕਮਿਸ਼ਨ ਦੇ ਸੂਤਰਾਂ ਅਨੁਸਾਰ ਪੰਜਾਂ ਸੂਬਿਆਂ ’ਚ ਵੋਟਾਂ ਦੀ ਗਿਣਤੀ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਸਾਰੇ ਗਿਣਤੀ ਕੇਂਦਰਾਂ ’ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਵੋਟਰ ਸੂਚੀਆਂ ਦੀ ਵਿਸ਼ੇਸ਼ ਅਤੇ ਡੂੰਘਾਈ ਨਾਲ ਸਮੀਖਿਆ (ਐੱਸ. ਆਈ. ਆਰ.) ਨੂੰ ਲੈ ਕੇ ਪੂਰੇ ਦੇਸ਼ ’ਚ ਚੱਲ ਰਹੀ ਬਹਿਸ ਦੌਰਾਨ ਪੱਛਮੀ ਬੰਗਾਲ, ਤਾਮਿਲਨਾਡੂ, ਕੇਰਲ, ਆਸਾਮ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਪੁਡੂਚੇਰੀ ਦੀਆਂ ਵਿਧਾਨ ਸਭਾ ਚੋਣਾਂ ’ਚ ਵੋਟਰਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਪੱਛਮੀ ਬੰਗਾਲ ਅਤੇ ਤਾਮਿਲਨਾਡੂ ’ਚ ਆਜ਼ਾਦੀ ਤੋਂ ਬਾਅਦ ਵੋਟਿੰਗ ਫ਼ੀਸਦੀ ਦੇ ਨਵੇਂ ਰਿਕਾਰਡ ਬਣੇ। ਪੱਛਮੀ ਬੰਗਾਲ ’ਚ ਦੋ ਪੜਾਵਾਂ ’ਚ ਹੋਈਆਂ ਚੋਣਾਂ ’ਚ ਵੋਟਿੰਗ ਦਾ ਕੁੱਲ ਫ਼ੀਸਦੀ 92.47 ਰਿਹਾ।
ਇਹ ਵੀ ਪੜ੍ਹੋ - ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ ਦੇ ਸਖ਼ਤ ਹੁਕਮ
ਪੱਛਮੀ ਬੰਗਾਲ ’ਚ ਮੁੱਖ ਮੁਕਾਬਲਾ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਹੈ। ਕਾਂਗਰਸ ਅਤੇ ਖੱਬੀਆਂ ਪਾਰਟੀਆਂ ਵੀ ਜ਼ੋਰ-ਅਜ਼ਮਾਈ ਕਰ ਰਹੀਆਂ ਹਨ। ਤਾਮਿਲਨਾਡੂ ਵਿਧਾਨ ਸਭਾ ਚੋਣਾਂ ’ਚ 23 ਅਪ੍ਰੈਲ ਨੂੰ ਇਕ ਪੜਾਅ ’ਚ ਹੋਈਆਂ ਚੋਣਾਂ ’ਚ ਸਾਰੀਆਂ 234 ਸੀਟਾਂ ’ਤੇ ਕੁੱਲ 84.93 ਫ਼ੀਸਦੀ ਵੋਟਾਂ ਪਈਆਂ। ਸੂਬੇ ’ਚ ਕੁੱਲ 4023 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਸੂਬੇ ’ਚ ਮੁੱਖ ਮੁਕਾਬਲਾ ਸੱਤਾਧਾਰੀ ਦ੍ਰਵਿੜ ਮੁਨੇਤਰ ਕਸ਼ਗਮ (ਡੀ. ਐੱਮ. ਕੇ.) ਦੀ ਅਗਵਾਈ ਵਾਲੇ ਗੱਠਜੋੜ ਅਤੇ ਵਿਰੋਧੀ ਅੰਨਾ ਡੀ. ਐੱਮ. ਕੇ.-ਭਾਜਪਾ ਗੱਠਜੋੜ ਵਿਚਾਲੇ ਹੈ। ਇਨ੍ਹਾਂ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ’ਚ 9 ਅਪ੍ਰੈਲ ਨੂੰ ਆਸਾਮ, ਕੇਰਲ ਅਤੇ ਪੁਡੂਚੇਰੀ ’ਚ ਵੋਟਿੰਗ ਕਰਵਾਈ ਗਈ ਸੀ।
ਇਹ ਵੀ ਪੜ੍ਹੋ - ਅੱਜ ਤੋਂ ਮਹਿੰਗਾ ਹੋਇਆ ਈ-ਰਿਕਸ਼ੇ ਦਾ ਸਫ਼ਰ, ਇਨ੍ਹਾਂ ਲੋਕਾਂ ਨੂੰ ਦੇਣਾ ਪਵੇਗਾ ਦੁੱਗਣਾ ਕਿਰਾਇਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਿਹਾਰ 'ਚ ਗੰਗਾ ਨਦੀ 'ਤੇ ਬਣਿਆ ਵਿਕਰਮਸ਼ਿਲਾ ਪੁਲ ਟੁੱਟਿਆ, ਵੱਡਾ ਜਾਨੀ ਨੁਕਸਾਨ ਟਲਿਆ; ਆਵਾਜਾਈ ਠੱਪ
NEXT STORY