ਕੋਲਕਾਤਾ- ਪੱਛਮੀ ਬੰਗਾਲ 'ਚ ਚੋਣ ਨਤੀਜੇ ਆਉਣ ਤੋਂ ਬਾਅਦ ਕਿਸੇ ਵੀ ਉਮੀਦਵਾਰ ਨੂੰ ਜਿੱਤ ਦਾ ਜਸ਼ਨ ਮਨਾਉਣ ਲਈ ਜੇਤੂ ਰੈਲੀਆਂ ਦੀ ਮਨਜ਼ੂਰੀ ਨਹੀਂ ਹੋਵੇਗੀ। ਇਹ ਫੈਸਲਾ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਚੋਣਾਂ ਤੋਂ ਬਾਅਦ ਹਿੰਸਾ ਨੂੰ ਰੋਕਣ ਦੇ ਮਕਸਦ ਨਾਲ ਲਿਆ ਗਿਆ ਹੈ। ਮੁੱਖ ਚੋਣ ਅਧਿਕਾਰੀ (ਸੀਈਓ) ਦੇ ਦਫ਼ਤਰ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਚੋਣ ਕਮਿਸ਼ਨ ਉਨ੍ਹਾਂ ਸ਼ਿਕਾਇਤਾਂ ਦੀ ਜਾਂਚ ਕਰ ਰਿਹਾ ਹੈ, ਜਿਨ੍ਹਾਂ 'ਚ ਕਿਹਾ ਗਿਆ ਹੈ ਕਿ ਵੱਖ-ਵੱਖ ਦਲਾਂ ਦੇ ਏਜੰਟ ਵੋਟਾਂ ਗਿਣਤੀ ਕੇਂਦਰਾਂ ਤੱਕ ਨਹੀਂ ਪਹੁੰਚ ਸਕੇ।

ਵਿਸ਼ੇਸ਼ ਆਬਜ਼ਰਵਰ ਸੁਬ੍ਰਤ ਗੁਪਤਾ ਨੇ ਕਿਹਾ,''ਚੋਣ ਨਤੀਜਿਆਂ ਦੇ ਐਲਾਨ ਮਗਰੋਂ ਅੱਜ ਰਾਜ 'ਚ ਕਿਤੇ ਵੀ ਉਮੀਦਵਾਰਾਂ ਦੀ ਜਿੱਤ ਦਾ ਜਸ਼ਨ ਮਨਾਉਣ ਲਈ ਵਿਜੇ ਰੈਲੀਆਂ ਦੀ ਮਨਜ਼ੂਰੀ ਨਹੀਂ ਦਿੱਤੀ ਜਾਵੇਗੀ।'' ਉਨ੍ਹਾਂ ਕਿਹਾ,''ਅਸੀਂ ਪਾਰਟੀ ਏਜੰਟ ਦੇ ਆਪਣੇ ਕੇਂਦਰਾਂ ਤੱਕ ਨਹੀਂ ਪਹੁੰਚ ਪਾਉਣ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦਾ ਜਲਦ ਹੱਲ ਹੋ ਜਾਵੇਗਾ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
3 ਕੈਰੀਬੀਅਨ ਦੇਸ਼ਾਂ ਦੀ ਯਾਤਰਾ ਲਈ ਰਵਾਨਾ ਹੋਏ ਵਿਦੇਸ਼ ਮੰਤਰੀ ਜੈਸ਼ੰਕਰ, ਪਹਿਲੇ ਪੜਾਅ 'ਚ ਪਹੁੰਚੇ ਜਮਾਇਕਾ
NEXT STORY