ਕੋਲਕਾਤਾ- ਪੱਛਮੀ ਬੰਗਾਲ ਸਰਕਾਰ ਨੇ ਕੋਵਿਡ-19 ਦੀ ਦੂਜੀ ਲਹਿਰ ਦੇ ਜ਼ੋਰ ਫੜਨ ਕਾਰਨ ਜੂਨ 'ਚ ਹੋਣ ਵਾਲੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆ ਸ਼ਨੀਵਾਰ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀਆਂ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ 'ਚ ਸੰਕਰਮਣ ਦੀ ਰੋਕਥਾਮ ਲਈ ਐਤਵਾਰ ਤੋਂ 30 ਮਈ ਤੱਕ ਪੂਰਨ ਲਾਕਡਾਊਨ ਲਾਗੂ ਕਰਨ ਦਾ ਐਲਾਨ ਕੀਤਾ ਹੈ, ਜਿਸ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ।
ਮੁੱਖ ਸਕੱਤਰ ਅਲਪਨ ਬੰਦੋਪਾਧਿਆਏ ਨੇ ਕਿਹਾ ਕਿ ਸੂਬੇ ਦੀਆਂ ਬੋਰਡ ਪ੍ਰੀਖਿਆਵਾਂ ਦਾ ਸੋਧ ਪ੍ਰੋਗਰਾਮ ਬਾਅਦ 'ਚ ਐਲਾਨ ਕੀਤਾ ਜਾਵੇਗਾ। ਉਨ੍ਹਾਂ ਨੇ ਇੱਥੇ ਸੂਬਾ ਸਕੱਤਰੇਤ 'ਚ ਪੱਤਰਕਾਰਾਂ ਨੂੰ ਕਿਹਾ,''ਜੂਨ 'ਚ ਕੋਈ ਸੈਕੰਡਰੀ ਅਤੇ ਉੱਚ ਸੈਕੰਡਰੀ ਪ੍ਰੀਖਿਆ ਆਯੋਜਿਤ ਨਹੀਂ ਕੀਤੀ ਜਾਵੇਗੀ।'' ਉਨ੍ਹਾਂ ਕਿਹਾ ਕਿ ਲਾਕਡਾਊਨ ਦੌਰਾਨ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਕਰਵਾਉਣ ਲਈ ਪ੍ਰਬੰਧ ਕਰਨਾ ਮੁਸ਼ਕਲ ਹੈ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਇਕ ਜੂਨ ਜਦੋਂ ਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 15 ਜੂਨ ਤੋਂ ਸ਼ੁਰੂ ਹੋਣੀਆਂਸਨ। ਬੰਦੋਪਾਧਿਆਏ ਨੇ ਕਿਹਾ ਕਿ ਸਿੱਖਿਆ ਵਿਭਾਗ ਦੋਵੇਂ ਪ੍ਰੀਖਿਆਵਾਂ ਦਾ ਸੋਧ ਪ੍ਰੋਗਰਾਮ ਤਿਆਰ ਕਰਨ ਲਈ ਸੂਬੇ ਦੇ ਬੋਰਡਾਂ ਦੇ ਅਧਿਕਾਰੀਆਂ ਨਾਲ ਬੈਠਕ ਕਰੇਗਾ।
ਕੋਵਿਡ-19 ਦੇੇ ਹਾਲਾਤ ’ਤੇ ‘ਮੰਥਨ’, PM ਮੋਦੀ ਬੋਲੇ- ਪੇਂਡੂ ਖੇਤਰਾਂ ’ਚ ਘਰ-ਘਰ ਹੋਵੇ ਜਾਂਚ
NEXT STORY