ਜਲਪਾਈਗੁੜੀ- ਪੱਛਮੀ ਬੰਗਾਲ ਦੇ ਜਲਪਾਈਗੁੜੀ ਜ਼ਿਲ੍ਹੇ 'ਚ ਕਥਿਤ ਤੌਰ 'ਤੇ 16 ਸਾਲਾ ਇਕ ਨਾਬਾਲਗ ਨਾਲ ਸਮੂਹਕ ਜਬਰ ਜ਼ਿਨਾਹ ਕਰਨ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ। ਇੰਨਾ ਹੀ ਨਹੀਂ ਇਸ ਤੋਂ ਬਾਅਦ ਲਾਸ਼ ਇਕ ਘਰ ਦੇ ਸੈਪਟਿਕ ਟੈਂਕ 'ਚ ਸੁੱਟ ਦਿੱਤੀ ਗਈ। ਪੁਲਸ ਨੇ ਸ਼ੀਵਾਰ ਨੂੰ ਇਹ ਜਾਣਕਾਰੀ ਦਿੱਤੀ। ਘਟਨਾ ਦੇ ਸੰਬੰਧ 'ਚ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਸ਼ੁੱਕਰਵਾਰ ਨੂੰ ਕੋਰਟ 'ਚ ਪੇਸ਼ ਕੀਤਾ ਗਿਆ। ਕੋਰਟ ਨੇ ਉਨ੍ਹਾਂ ਨੂੰ 8 ਦਿਨਾਂ ਦੀ ਪੁਲਸ ਹਿਰਾਸਤ 'ਚ ਭੇਜ ਦਿੱਤਾ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਕੁੜੀ ਰਾਜਗੰਜ ਦੇ ਸ਼ਯਾਨਸ਼ਿਕਤਾ ਦੀ ਰਹਿਣ ਵਾਲੀ ਸੀ ਅਤੇ 10 ਅਗਸਤ ਤੋਂ ਲਾਪਤਾ ਸੀ। ਇਸ ਤੋਂ ਬਾਅਦ ਉਸ ਦੇ ਪਰਿਵਾਰ ਵਾਲਿਆਂ ਨੇ ਪੁਲਸ 'ਚ ਸ਼ਿਕਾਇਤ ਦਰਜ ਕਰਵਾਈ ਸੀ। ਅਧਿਕਾਰੀਆਂ ਅਨੁਸਾਰ ਪੁਲਸ ਨੇ ਵੀਰਵਾਰ ਨੂੰ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਅਤੇ ਪੁੱਛ-ਗਿੱਛ ਦੌਰਾਨ ਉਨ੍ਹਾਂ ਨੇ 15 ਅਗਸਤ ਨੂੰ ਕੁੜੀ ਨਾਲ ਜਬਰ ਜ਼ਿਨਾਹ ਅਤੇ ਕਤਲ ਕਰਨ ਦੀ ਗੱਲ ਸਵੀਕਾਰ ਕੀਤੀ। ਦੋਸ਼ੀਆਂ ਨੇ ਲਾਸ਼ ਨੂੰ ਸੈਪਟਿਕ ਟੈਂਕ 'ਚ ਪਾਉਣ ਦੀ ਗੱਲ ਵੀ ਕਬੂਲ ਕੀਤੀ। ਪੁਲਸ ਨੇ ਦੱਸਿਆ ਕਿ ਪ੍ਰਧਾਨ ਪਾੜਾ 'ਚ ਇਕ ਘਰ ਦੇ ਸੈਪਟਿਕ ਟੈਂਕ 'ਚੋਂ ਲਾਸ਼ ਕੱਢੀ ਗਈ। ਤ੍ਰਿਣਮੂਲ ਕਾਂਗਰਸ ਦੇ ਸਥਾਨਕ ਵਿਧਾਇਕ ਖਗੇਸ਼ਵਰ ਰਾਏ ਨੇ ਕੁੜੀ ਦੇ ਪਰਿਵਾਰ ਵਾਲਿਆਂ ਨਾਲ ਮੁਲਾਕਾਤ ਕੀਤੀ ਅਤੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ। ਪੁਲਸ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੀ ਹੈ।
ਹਿਮਾਚਲ ਪ੍ਰਦੇਸ਼ 'ਚ ਕੋਰੋਨਾ ਨਾਲ 25ਵੀਂ ਮੌਤ, ਮਰੀਜ਼ਾਂ ਦਾ ਅੰਕੜਾ 4 ਹਜ਼ਾਰ ਤੋਂ ਪਾਰ
NEXT STORY