ਨਵੀਂ ਦਿੱਲੀ (ਭਾਸ਼ਾ) - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸੋਮਵਾਰ ਨੂੰ ਕਿਹਾ ਕਿ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਪੱਛਮੀ ਬੰਗਾਲ ਸਰਕਾਰ ਨੂੰ ਤੁਰੰਤ ਅਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੰਮ ਵਾਲੀ ਥਾਂ 'ਤੇ ਔਰਤਾਂ ਦੀ ਸੁਰੱਖਿਆ ਦੇਸ਼ ਵਿੱਚ ਇੱਕ ਵੱਡਾ ਮੁੱਦਾ ਹੈ ਅਤੇ ਇਸ ਲਈ ਠੋਸ ਯਤਨਾਂ ਦੀ ਲੋੜ ਹੈ। ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਅੰਦਰ ਕਥਿਤ ਤੌਰ 'ਤੇ ਬਲਾਤਕਾਰ ਅਤੇ ਕਤਲ ਦੀ ਸ਼ਿਕਾਰ ਹੋਈ ਮਹਿਲਾ ਡਾਕਟਰ ਦੀ ਲਾਸ਼ ਸ਼ੁੱਕਰਵਾਰ ਸਵੇਰੇ ਸੈਮੀਨਾਰ ਰੂਮ ਤੋਂ ਮਿਲੀ।
ਇਹ ਵੀ ਪੜ੍ਹੋ - ਦਿਲ ਦਹਿਲਾ ਦੇਣ ਵਾਲੀ ਘਟਨਾ : ਅਵਾਰਾ ਕੁੱਤੇ ਨੇ ਛੇ ਮਹੀਨੇ ਦੀ ਬੱਚੀ ਨੂੰ ਨੋਚ-ਨੋਚ ਵੱਢਿਆ
ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਿਯੰਕਾ ਗਾਂਧੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕੀਤਾ, "ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੀ ਘਟਨਾ ਦਿਲ ਦਹਿਲਾ ਦੇਣ ਵਾਲੀ ਹੈ। ਕੰਮ ਵਾਲੀ ਥਾਂ 'ਤੇ ਔਰਤਾਂ ਦੀ ਸੁਰੱਖਿਆ ਦੇਸ਼ ਵਿਚ ਇਕ ਵੱਡਾ ਮੁੱਦਾ ਹੈ ਅਤੇ ਇਸ ਲਈ ਠੋਸ ਯਤਨਾਂ ਦੀ ਲੋੜ ਹੈ।'' ਉਨ੍ਹਾਂ ਨੇ ਕਿਹਾ, "ਮੈਂ ਸੂਬਾ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਇਸ ਮਾਮਲੇ ਵਿੱਚ ਤੁਰੰਤ ਅਤੇ ਸਖ਼ਤ ਨਾਲ ਕਾਰਵਾਈ ਕੀਤੀ ਜਾਵੇ ਅਤੇ ਪੀੜਤਾਂ ਦੇ ਪਰਿਵਾਰ ਅਤੇ ਸਾਥੀ ਡਾਕਟਰਾਂ ਨੂੰ ਨਿਆਂ ਮਿਲੇ।"
ਇਹ ਵੀ ਪੜ੍ਹੋ - ਰੱਖੜੀ ਤੋਂ ਪਹਿਲਾਂ ਭੈਣਾਂ ਨੂੰ ਮਿਲੇਗਾ ਵੱਡਾ ਤੋਹਫ਼ਾ, ਅੱਜ ਆਉਣਗੇ ਖਾਤਿਆਂ 'ਚ ਪੈਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆ ਗਿਆ ਵਾਸ਼ਏਬਲ ਸੈਨੇਟਰੀ ਪੈਡ, ਧੋ ਕੇ 5 ਸਾਲ ਤੱਕ ਕਰ ਸਕਦੇ ਹੋ ਇਸਤੇਮਾਲ, ਜਾਣੋ ਕੀਮਤ
NEXT STORY