ਨੈਸ਼ਨਲ ਡੈਸਕ : ਪੱਛਮੀ ਬੰਗਾਲ ਦੀ ਰਾਜਨੀਤੀ ਵਿੱਚ ਉਸ ਵੇਲੇ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ, ਜਦੋਂ ਵੀਰਵਾਰ ਨੂੰ ਰਾਜਪਾਲ ਸੀ.ਵੀ. ਆਨੰਦ ਬੋਸ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਹ ਘਟਨਾਕ੍ਰਮ ਰਾਜ ਵਿੱਚ ਹੋਣ ਵਾਲੀਆਂ 2026 ਦੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਸਾਹਮਣੇ ਆਇਆ ਹੈ।
ਰਿਪੋਰਟਾਂ ਅਨੁਸਾਰ, ਸੀ.ਵੀ. ਆਨੰਦ ਬੋਸ ਨੇ ਆਪਣਾ ਅਸਤੀਫਾ ਪੱਤਰ ਦਿੱਲੀ ਭੇਜ ਦਿੱਤਾ ਹੈ। ਹਾਲਾਂਕਿ, ਉਨ੍ਹਾਂ ਵੱਲੋਂ ਅਚਾਨਕ ਦਿੱਤੇ ਗਏ ਇਸ ਅਸਤੀਫੇ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਉਨ੍ਹਾਂ ਨੇ ਸਾਲ 2022 ਵਿੱਚ ਜਗਦੀਪ ਧਨਖੜ ਦੇ ਉਪ-ਰਾਸ਼ਟਰਪਤੀ ਬਣਨ ਤੋਂ ਬਾਅਦ ਪੱਛਮੀ ਬੰਗਾਲ ਦੇ ਰਾਜਪਾਲ ਵਜੋਂ ਜ਼ਿੰਮੇਵਾਰੀ ਸੰਭਾਲੀ ਸੀ। ਆਨੰਦ ਬੋਸ ਪਿਛਲੇ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਇਸ ਅਹੁਦੇ 'ਤੇ ਸੇਵਾ ਨਿਭਾ ਰਹੇ ਸਨ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਹੁਣ ਸਿਆਸੀ ਗਲਿਆਰਿਆਂ ਵਿੱਚ ਨਵੇਂ ਰਾਜਪਾਲ ਦੀ ਨਿਯੁਕਤੀ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਦੂਜਾ ਬੱਚਾ ਪੈਦਾ ਕਰਨ 'ਤੇ ਮਿਲਣਗੇ 25,000 ਰੁਪਏ, ਵੱਡੀ ਯੋਜਨਾ ਲਿਆਉਣ ਦੀ ਤਿਆਰੀ 'ਚ ਇਹ ਸੂਬਾ ਸਰਕਾਰ
NEXT STORY