ਕੋਲਕਾਤਾ-ਪੱਛਮੀ ਬੰਗਾਲ ਦੇ ਸਿਹਤ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਡਾਕਟਰ ਬਿਪਲਾਬ ਕਾਂਤੀ ਦਾਸਗੁਪਤਾ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ, ਜਿਨ੍ਹਾਂ ਦਾ ਕੋਲਕਾਤਾ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਡਾਕਟਰ ਬਿਪਲਬ ਕਾਂਤੀ ਦਾਸਗੁਪਤਾ ਕੋਰੋਨਾ ਨਾਲ ਇਨਫੈਕਟਡ ਹੋਣ ਤੋਂ ਬਾਅਦ ਕੁਝ ਦਿਨ ਪਹਿਲਾਂ ਹੀ ਹਸਪਤਾਲ 'ਚ ਭਰਤੀ ਹੋਏ ਸੀ। ਕੱਲ ਰਾਤ ਉਨ੍ਹਾਂ ਦੀ ਤਬੀਅਤ ਜ਼ਿਆਦਾ ਖਰਾਬ ਹੋ ਗਈ । ਰਿਪੋਰਟ ਮੁਤਾਬਕ ਇਹ ਪੱਛਮੀ ਬੰਗਾਲ 'ਚ ਮੈਡੀਕਲ ਕਮਿਊਨਿਟੀ ਤੋਂ ਪਹਿਲੀ ਮੌਤ ਹੈ। ਡਾਕਟਰ ਬਿਪਲਬ ਕਾਂਤੀ ਦਾਸਗੁਪਤਾ ਦੀ ਪਤਨੀ ਵੀ ਕੋਰੋਨਾ ਪਾਜ਼ੀਟਿਵ ਹੈ। ਉਨ੍ਹਾਂ ਦਾ ਹੁਣ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
ਦੱਸਣਯੋਗ ਹੈ ਕਿ ਪੱਛਮੀ ਬੰਗਾਲ ਸਿਹਤ ਵਿਭਾਗ ਦੁਆਰਾ ਜਾਰੀ ਕੀਤੇ ਅੰਕੜਿਆਂ ਮੁਤਾਬਕ ਹੁਣ ਤੱਕ ਸੂਬੇ 'ਚ ਕੋਰੋਨਾਵਾਇਰਸ ਦੇ ਕੁੱਲ 541 ਇਨਫੈਕਟਡ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ 'ਚੋਂ 18 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਸੂਬੇ 'ਚ 105 ਲੋਕ ਠੀਕ ਹੋ ਕੇ ਘਰ ਜਾ ਚੁੱਕੇ ਹਨ।
ਮੁੰਬਈ : ਕੋਰੋਨਾ ਪਾਜ਼ੀਟਿਵ ਹੈੱਡ ਕਾਂਸਟੇਬਲ ਦੀ ਮੌਤ, ਹੁਣ ਤੱਕ 2 ਪੁਲਸ ਵਾਲੇ ਤੋੜ ਚੁਕੇ ਹਨ ਦਮ
NEXT STORY