ਨਵੀਂ ਦਿੱਲੀ— ਪੱਛਮੀ ਬੰਗਾਲ ਵਿਚ ਡਾਕਟਰਾਂ 'ਤੇ ਹੋਏ ਹਮਲੇ ਦੀ ਘਟਨਾ ਨਾਲ ਸ਼ੁਰੂ ਹੋਇਆ ਬਵਾਲ ਦੇਸ਼ ਭਰ ਵਿਚ ਫੈਲ ਗਿਆ ਹੈ। ਹਮਲੇ ਦੇ ਵਿਰੋਧ ਵਿਚ ਪੱਛਮੀ ਬੰਗਾਲ ਤੋਂ ਸ਼ੁਰੂ ਹੋਈ ਜੂਨੀਅਰ ਡਾਕਟਰਾਂ ਦੀ ਹੜਤਾਲ ਨੂੰ ਦੇਸ਼ ਭਰ ਦੇ ਡਾਕਟਰਾਂ ਦਾ ਸਮਰਥਨ ਮਿਲ ਰਿਹਾ ਹੈ। ਰਾਜਧਾਨੀ ਵਿਚ ਦਿੱਲੀ ਮੈਡੀਕਲ ਐਸੋਸੀਏਸ਼ਨ ਨੇ ਹੜਤਾਲ ਕੀਤੀ, ਜਿਸ ਦਾ ਸਭ ਤੋਂ ਜ਼ਿਆਦਾ ਅਸਰ ਏਮਜ਼ ਵਰਗੇ ਵੱਡੇ ਹਸਪਤਾਲਾਂ 'ਤੇ ਵੇਖਣ ਨੂੰ ਮਿਲਿਆ। ਇਥੇ ਓ. ਪੀ. ਡੀ. ਵਿਚ ਨਵੇਂ ਮਰੀਜ਼ਾਂ ਦਾ ਇਲਾਜ ਨਹੀਂ ਕੀਤਾ ਜਾ ਰਿਹਾ ਹੈ। ਓ. ਪੀ. ਡੀ. ਵਿਚ ਡਾਕਟਰਾਂ ਦੀ ਗੈਰ-ਹਾਜ਼ਰੀ ਨੇ ਐਮਰਜੈਂਸੀ ਵਾਲੇ ਹਾਲਾਤ ਬਣਾ ਦਿੱਤੇ ਹਨ।
ਕੀ ਹੈ ਪੂਰਾ ਮਾਮਲਾ
ਕੋਲਕਾਤਾ ਦੇ ਐੱਨ. ਆਰ. ਐੱਸ. ਮੈਡੀਕਲ ਕਾਲਜ ਵਿਚ ਇਲਾਜ ਦੌਰਾਨ ਇਕ 75 ਸਾਲਾ ਬਜ਼ੁਰਗ ਦੀ ਮੌਤ ਹੋ ਗਈ ਸੀ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਡਾਕਟਰ 'ਤੇ ਲਾਪਰਵਾਹੀ ਦਾ ਦੋਸ਼ ਲਾਇਆ ਅਤੇ ਡਾਕਟਰਾਂ ਦੀ ਕੁੱਟਮਾਰ ਕਰ ਦਿੱਤੀ। ਦੋਸ਼ ਹੈ ਕਿ ਲਗਭਗ 200 ਲੋਕ ਟਰੱਕ ਵਿਚ ਆਏ ਅਤੇ ਹਸਪਤਾਲ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ 2 ਜੂਨੀਅਰ ਡਾਕਟਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਡਾਕਟਰ ਹੁਣ ਸਰਕਾਰੀ ਹਸਪਤਾਲਾਂ ਵਿਚ ਖੁਦ ਦੀ ਸੁਰੱਖਿਆ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ।
ਕਲਕੱਤਾ ਹਾਈਕੋਰਟ ਨੇ ਪਾਈ ਝਾੜ, ਅੜੀਅਲ ਰੁਖ਼ ਕਿਉਂ ਅਪਣਾਏ ਹੋਏ ਹੈ ਮਮਤਾ ਸਰਕਾਰ?
ਕਲਕੱਤਾ ਹਾਈਕੋਰਟ ਨੇ ਹੜਤਾਲ ਕਰ ਰਹੇ ਜੂਨੀਅਰ ਡਾਕਟਰਾਂ ਦੇ ਖਿਲਾਫ ਕੋਈ ਅੰਤਰਿਮ ਹੁਕਮ ਜਾਰੀ ਨਾ ਕਰਨ ਦਾ ਫੈਸਲਾ ਕਰਦਿਆਂ ਸੂਬਾ ਸਰਕਾਰ ਨੂੰ ਇਕ ਹਫਤੇ ਦੇ ਅੰਦਰ ਹਲਫਨਾਮਾ ਦਾਇਰ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ ਮਾਣਯੋਗ ਅਦਾਲਤ ਨੇ ਸਰਕਾਰ ਨੂੰ ਛੇਤੀ ਤੋਂ ਛੇਤੀ ਇਸ ਮੌਜੂਦਾ ਸੰਕਟ ਦਾ ਹੱਲ ਕਰਨ ਦਾ ਸੁਝਾਅ ਦਿੱਤਾ ਹੈ। ਚੀਫ ਜਸਟਿਸ ਟੀ. ਬੀ. ਐੱਨ. ਰਾਧਾਕ੍ਰਿਸ਼ਨਨ ਅਤੇ ਜਸਟਿਸ ਸੁਰਬਾ ਘੋਸ਼ ਵਾਲੀ ਦੋ ਮੈਂਬਰੀ ਬੈਂਚ ਨੇ ਮਮਤਾ ਸਰਕਾਰ ਨੂੰ ਝਾੜ ਪਾਉਂਦਿਆਂ ਇਸ ਗੱਲ 'ਤੇ ਹੈਰਾਨੀ ਪ੍ਰਗਟਾਈ ਕਿ ਉਹ ਅਜਿਹੇ ਮੁੱਦੇ 'ਤੇ ਆਪਣਾ ਅੜੀਅਲ ਰੁਖ਼ ਕਿਉਂ ਬਣਾਏ ਹੋਏ ਹੈ, ਜਿਸ ਕਾਰਨ ਗਰੀਬੀ ਰੇਖਾ ਤੋਂ ਹੇਠਾਂ ਵਾਲੇ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ?
ਚੰਦਰਬਾਬੂ ਨਾਇਡੂ ਨੂੰ ਏਅਰਪੋਰਟ 'ਤੇ ਨਹੀਂ ਮਿਲੀ ਵੀ.ਆਈ.ਪੀ. ਸਹੂਲਤ, ਲਈ ਗਈ ਤਲਾਸ਼ੀ
NEXT STORY