ਸ਼੍ਰੀਨਗਰ (ਭਾਸ਼ਾ)— ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਧਾਨ ਮਹਿਬੂਬਾ ਮੁਫਤੀ ਵਿਧਾਨ ਸਭਾ ਚੋਣਾਂ ’ਚ ਤ੍ਰਿਣਮੂਲ ਕਾਂਗਰਸ ਦੀ ਚੰਗੀ ਲੀਡ ’ਤੇ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ‘ਵਿਨਾਸ਼ਕਾਰੀ ਅਤੇ ਵੰਡਕਾਰੀ ਬਲਾਂ’ ਨੂੰ ਖਾਰਜ ਕਰ ਦਿੱਤਾ ਹੈ। ਮਮਤਾ ਬੈਨਰਜੀ ਅਗਵਾਈ ਵਾਲੀ ਤ੍ਰਿਣਮੂਲ ਕਾਂਗਰਸ ਦਾ ਪੱਛਮੀ ਬੰਗਾਲ ’ਚ ਫਿਰ ਤੋਂ ਸੱਤਾ ’ਚ ਪਰਤਣਾ ਤੈਅ ਹੈ, ਜਿੱਥੇ ਮੌਜੂਦਾ ਰੁਝਾਨਾਂ ਮੁਤਾਬਕ ਉਸ ਦੇ ਉਮੀਦਵਾਰ ਸੂਬੇ ਦੀਆਂ 292 ਸੀਟਾਂ ’ਚੋਂ 205 ਸੀਟਾਂ ’ਤੇ ਲੀਡ ਬਣਾਏ ਹੋਏ ਹਨ।
ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਨੇ ਇਕ ਟਵੀਟ ’ਚ ਕਿਹਾ ਮਮਤਾ ਬੈਨਰਜੀ ਅਤੇ ਤ੍ਰਿਣਮੂਲ ਕਾਂਗਰਸ ਨੂੰ ਅੱਜ ਮਿਲੀ ਜ਼ਬਰਦਸਤ ਜਿੱਤ ’ਤੇ ਵਧਾਈ। ਪੱਛਮੀ ਬੰਗਾਲ ਦੇ ਲੋਕ ਪ੍ਰਸ਼ੰਸਾ ਦੇ ਪਾਤਰ ਹਨ। ਮਹਿਬੂਬਾ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਤੇਜਸਵੀ ਯਾਦਵ, ਸ਼ਰਦ ਪਵਾਰ ਨੇ ਮਮਤਾ ਨੂੰ ਵਧਾਈ ਦਿੱਤੀ।
ਪੱਛਮੀ ਬੰਗਾਲ, ਤਾਮਿਲਨਾਡੂ, ਆਸਾਮ, ਕੇਰਲ ਅਤੇ ਪੁਡੂਚੇਰੀ ’ਚ ਹਾਲ ਹੀ ’ਚ ਵਿਧਾਨ ਸਭਾ ਚੋਣਾਂ ਹੋਈਆਂ ਸਨ। ਇਨ੍ਹਾਂ 5 ਸੂਬਿਆਂ ਦੇ ਚੋਣ ਨਤੀਜਿਆਂ ਤੋਂ ਅੱਜ ਤਸਵੀਰ ਸਾਫ ਹੋ ਜਾਵੇਗੀ ਕਿ ਸੱਤਾ ਦੀ ਚਾਬੀ ਕਿਸ ਦੇ ਹੱਥ ਆਉਂਦੀ ਹੈ। ਇਨ੍ਹਾਂ ਸੂਬਿਆਂ ਵਿਚ ਪੱਛਮੀ ਬੰਗਾਲ ਦੀ ਸਭ ਤੋਂ ਜ਼ਿਆਦਾ ਚਰਚਾ ਹੈ।
ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੇ ਪਿਤਾ ਦਾ ਕੋਰੋਨਾ ਨਾਲ ਦਿਹਾਂਤ, CM ਕੇਜਰੀਵਾਲ ਨੇ ਦਿੱਤੀ ਜਾਣਕਾਰੀ
NEXT STORY