ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਰਾਜ ਵਿੱਚ ਚੱਲ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਭਿਆਸ ਦੀ ਚਿੰਤਾ ਕਾਰਨ ਹਰ ਰੋਜ਼ ਤਿੰਨ ਤੋਂ ਚਾਰ ਲੋਕ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਰਹੇ ਹਨ। ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਮੌਕੇ ਰੈੱਡ ਰੋਡ 'ਤੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਬੈਨਰਜੀ ਨੇ ਕਿਹਾ ਕਿ ਚੋਣ ਕਮਿਸ਼ਨ ਅਤੇ ਕੇਂਦਰ ਸਰਕਾਰ ਨੂੰ ਇਨ੍ਹਾਂ ਮੌਤਾਂ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।
ਇਹ ਵੀ ਪੜ੍ਹੋ : 3-3 ਦਿਨ ਮੁੰਡਾ ਰਹੇਗਾ ਇਕ-ਇਕ ਘਰਵਾਲੀ ਕੋਲ ਤੇ ਐਤਵਾਰ ਛੁੱਟੀ, ਪੰਚਾਇਤ ਦਾ ਅਨੋਖਾ ਫਰਮਾਨ
ਉਨ੍ਹਾਂ ਕਿਹਾ, "ਹੁਣ ਤੱਕ 110 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਰ ਰੋਜ਼ ਤਿੰਨ ਤੋਂ ਚਾਰ ਲੋਕ ਐਸਆਈਆਰ ਵਜ੍ਹਾ ਕਰਕੇ ਜ਼ਿਆਦਾ ਚਿੰਤਾ ਹੋਣ ਕਾਰਨ ਖੁਦਕੁਸ਼ੀ ਕਰ ਰਹੇ ਹਨ।" ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਵਿੱਚ ਵੋਟਰ ਸੂਚੀਆਂ ਦੀ SIR ਅਭਿਆਸ ਚੱਲ ਰਿਹਾ ਹੈ। ਬੈਨਰਜੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਪੱਛਮੀ ਬੰਗਾਲ ਵਿਰੁੱਧ ਸਾਜ਼ਿਸ਼ ਰਚਣ ਦਾ ਦੋਸ਼ ਵੀ ਲਗਾਇਆ ਅਤੇ ਦਾਅਵਾ ਕੀਤਾ ਕਿ ਮਹਾਤਮਾ ਗਾਂਧੀ, ਰਬਿੰਦਰਨਾਥ ਟੈਗੋਰ, ਨੇਤਾਜੀ ਸੁਭਾਸ਼ ਚੰਦਰ ਬੋਸ ਅਤੇ ਬੀਆਰ ਅੰਬੇਡਕਰ ਵਰਗੀਆਂ ਦੇਸ਼ ਦੀਆਂ ਮਹਾਨ ਸ਼ਖਸੀਅਤਾਂ ਦਾ ਅਪਮਾਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ...ਤਾਂ ਰੱਦ ਹੋ ਜਾਵੇਗਾ ਡਰਾਈਵਿੰਗ ਲਾਇਸੈਂਸ! ਸਰਕਾਰ ਨੇ ਸਖ਼ਤ ਕੀਤੇ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੁਜਰਾਤ : 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
NEXT STORY