ਕੋਲਕਾਤਾ- ਪੱਛਮੀ ਬੰਗਾਲ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਵਿਚ 5ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਤਿੰਨ ਭਾਸ਼ਾਵਾਂ ਸਿੱਖਣਾ ਲਾਜ਼ਮੀ ਕਰ ਦਿੱਤਾ ਗਿਆ ਹੈ, ਜਿਸ ਵਿਚ ਬੰਗਾਲੀ ਮੁੱਖ ਭਾਸ਼ਾ ਹੋਵੇਗੀ। ਪੱਛਮੀ ਬੰਗਾਲ ਸਰਕਾਰ ਦੀ ਨਵੀਂ ਸਿੱਖਿਆ ਨੀਤੀ 'ਚ ਇਸ ਨੂੰ ਮਨਜ਼ੂਰੀ ਦਿੱਤੀ ਗਈ ਹੈ। ਰਾਜ ਮੰਤਰੀ ਮੰਡਲ ਵੱਲੋਂ ਸੋਮਵਾਰ ਨੂੰ ਮਨਜ਼ੂਰ ਕੀਤੀ ਗਈ ਨੀਤੀ ਬਾਰੇ ਅਧਿਕਾਰੀ ਨੇ ਦੱਸਿਆ ਕਿ ਪ੍ਰਾਇਮਰੀ ਪੱਧਰ ’ਤੇ 2 ਭਾਸ਼ਾਵਾਂ ਪੜ੍ਹਾਈਆਂ ਜਾਣਗੀਆਂ, ਜਿਨ੍ਹਾਂ ’ਚੋਂ ਇਕ ਮਾਤ ਭਾਸ਼ਾ ਹੋਵੇਗੀ।
ਇਹ ਵੀ ਪੜ੍ਹੋ- ਪਤੀ ਦੇ ਕਾਲੇ ਰੰਗ ਤੋਂ ਖ਼ਫਾ ਸੀ ਪਤਨੀ, ਤਲਾਕ ਨੂੰ ਮਨਜ਼ੂਰ ਕਰਦਿਆਂ ਹਾਈਕੋਰਟ ਨੇ ਕੀਤੀ ਤਲਖ ਟਿੱਪਣੀ
ਅਧਿਕਾਰੀ ਨੇ ਦੱਸਿਆ ਕਿ 5ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 3 ਭਾਸ਼ਾਵਾਂ ਸਿੱਖਣੀਆਂ ਹੋਣਗੀਆਂ, ਜਿਨ੍ਹਾਂ ਵਿਚ ਤੀਜੀ ਭਾਸ਼ਾ ਸਥਾਨਕ, ਖੇਤਰੀ ਜਾਂ ਵਿਦੇਸ਼ੀ ਭਾਸ਼ਾ ਹੋਵੇਗੀ। ਤੀਜੀ ਭਾਸ਼ਾ ਸਥਾਨਕ ਜਾਂ ਖੇਤਰੀ ਦੇ ਨਾਲ-ਨਾਲ ਵਿਦੇਸ਼ੀ ਵੀ ਹੋ ਸਕਦੀ ਹੈ ਪਰ ਬੰਗਾਲੀ, ਸੰਸਕ੍ਰਿਤ ਜਾਂ ਹਿੰਦੀ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਇਸ ਦਾ ਮੁੱਖ ਉਦੇਸ਼ ਪੱਛਮੀ ਬੰਗਾਲ ਵਿਚ ਨੌਜਵਾਨਾਂ ਨੂੰ ਬੰਗਾਲੀ ਭਾਸ਼ਾ ਸਿਖਾਉਣਾ ਹੈ। ਇਸ ਨੀਤੀ ਨੂੰ ਲਾਗੂ ਕਰਨ ਦੇ ਸਵਾਲ ’ਤੇ ਅਧਿਕਾਰੀ ਨੇ ਕਿਹਾ ਕਿ ਇਸ ਨੂੰ ਪੜਾਅਵਾਰ ਲਾਗੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਦਰਦਨਾਕ ਹਾਦਸਾ: ਕੇਦਾਰਨਾਥ ਦੇ ਗੌਰੀਕੁੰਡ 'ਚ ਖਿਸਕੀ ਜ਼ਮੀਨ, ਮਲਬੇ ਹੇਠਾਂ ਦੱਬੇ ਦੋ ਬੱਚਿਆਂ ਨੇ ਤੋੜਿਆ ਦਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚਾਰ ਗੱਡੀਆਂ ਨੂੰ ਟੱਕਰ ਮਾਰਨ ਤੋਂ ਬਾਅਦ ਪਲਟਿਆ ਟਰੱਕ, 4 ਦੀ ਮੌਤ
NEXT STORY