ਨਵੀਂ ਦਿੱਲੀ— ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਪਹਿਲੀ ਵਾਰ ਵੋਟਿੰਗ ਕਰਨ ਵਾਲੇ ਵੋਟਰਾਂ ਦੀ ਗਿਣਤੀ ਦੇ ਮਾਮਲੇ 'ਚ ਪੱਛਮੀ ਬੰਗਾਲ ਸਭ ਤੋਂ ਅੱਗੇ ਹੈ। ਇਸ ਤੋਂ ਬਾਅਦ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦਾ ਨੰਬਰ ਆਉਂਦਾ ਹੈ। ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਪੱਛਮੀ ਬੰਗਾਲ 'ਚ ਇਸ ਵਾਰ 20.1 ਲੱਖ ਵੋਟਰ ਪਹਿਲੀ ਵਾਰ ਵੋਟਿੰਗ ਕਰਨਗੇ। ਉੱਥੇ ਹੀ ਉੱਤਰ ਪ੍ਰਦੇਸ਼ 'ਚ 16.7 ਲੱਖ ਅਤੇ ਮੱਧ ਪ੍ਰਦੇਸ਼ 'ਚ 13.6 ਲੱਖ ਨਵੇਂ ਵੋਟਰ ਹਨ। ਸਾਲ 2014 ਦੀਆਂ ਆਮ ਚੋਣਾਂ ਦੇ ਮੁਕਾਬਲੇ ਇਸ ਵਾਰ ਚੋਣਾਂ 'ਚ ਪਹਿਲੀ ਵਾਰ ਵੋਟਿੰਗ ਕਰਨ ਵਾਲਿਆਂ ਦੀ ਗਿਣਤੀ 'ਚ 8.4 ਕਰੋੜ ਵੋਟਰਾਂ ਦਾ ਵਾਧਾ ਹੋਇਆ ਹੈ।
ਇਨ੍ਹਾਂ 'ਚੋਂ 1.5 ਕਰੋੜ ਨੌਜਵਾਨ ਵੋਟਰ ਹਨ, ਜਿਨ੍ਹਾਂ ਦੀ ਉਮਰ 18 ਤੋਂ 19 ਸਾਲ ਦਰਮਿਆਨ ਹੈ। ਨੌਜਵਾਨ ਵੋਟਰਾਂ ਦੀ ਗਿਣਤੀ ਕੁੱਲ ਵੋਟਰਾਂ ਦੀ 1.66 ਫੀਸਦੀ ਹੈ। ਰਾਜਸਥਾਨ 'ਚ 12.8 ਲੱਖ, ਮਹਾਰਾਸ਼ਟਰ 'ਚ 11.9 ਲੱਖ, ਤਾਮਿਲਨਾਡੂ 'ਚ 8.9 ਲੱਖ ਅਤੇ ਆਂਧਰਾ ਪ੍ਰਦੇਸ਼ 'ਚ 5.3 ਲੱਖ ਨਵੇਂ ਵੋਟਰ ਹਨ। ਦਿੱਲੀ 'ਚ ਨਵੇਂ ਵੋਟਰਾਂ ਦੀ ਗਿਣਤੀ 97,684 ਹੈ। ਲੋਕ ਸਭਾ ਚੋਣਾਂ 7 ਪੜਾਵਾਂ 'ਚ 11 ਅਪ੍ਰੈਲ ਤੋਂ ਸ਼ੁਰੂ ਹੋ ਕੇ 19 ਮਈ ਨੂੰ ਖਤਮ ਹੋਣਗੀਆਂ। 23 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
DSGMC ਦੀਆਂ ਚੋਣਾਂ 'ਤੇ ਰੋਕ ਲਗਾਉਣ ਵਾਲੀ ਪਟੀਸ਼ਨ ਖਾਰਜ (ਵੀਡੀਓ)
NEXT STORY