ਨੈਸ਼ਨਲ ਡੈਸਕ- ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਭਾਰਤੀ ਕੁਸ਼ਤੀ ਮਹਾਸੰਘ ਦੀਆਂ ਚੋਣਾਂ ਅੱਜ ਹੋਣਗੀਆਂ। ਚੋਣਾਂ ਤੋਂ ਬਾਅਦ ਪਹਿਲਵਾਨ ਪ੍ਰੈੱਸ ਕਲੱਬ ਆਫ ਇੰਡੀਆ ਸ਼ਾਮ 4 ਵਜੇ ਦਿੱਲੀ 'ਚ ਪ੍ਰੈੱਸ ਕਾਨਫਰੰਸ ਕਰਨਗੇ। ਸਾਬਕਾ ਪ੍ਰਧਾਨ ਬ੍ਰਿਜਭੂਸ਼ਣ ਖ਼ਿਲਾਫ਼ ਮਹਿਲਾ ਪਹਿਲਵਾਨਾਂ ਨੇ ਸਰੀਰਕ ਸ਼ੋਸ਼ਣ ਦੇ ਦੋਸ਼ ਲਗਾਏ ਸਨ, ਜਿਸ ਕਾਰਨ ਉਨ੍ਹਾਂ ਨੂੰ ਇਸ ਵਾਰ ਚੋਣਾਂ 'ਚ ਖੜੇ ਨਹੀਂ ਹੋਣ ਦਿੱਤਾ ਗਿਆ। ਉਨ੍ਹਾਂ ਦੇ ਕਿਸੇ ਪਰਿਵਾਰਕ ਮੈਂਬਰ ਨੂੰ ਵੀ ਚੋਣਾਂ ਲੜਨ ਦੀ ਆਗਿਆ ਨਹੀਂ ਦਿੱਤੀ ਗਈ। ਇਸ ਵਾਰ ਸੰਜੈ ਸਿੰਘ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨਗੀ ਦੇ ਅਹੁਦੇ ਦੇ ਉਮੀਦਵਾਰ ਹਨ।
ਇਹ ਵੀ ਪੜ੍ਹੋ- IPL : ਰੱਜ ਕੇ ਵਰ੍ਹਿਆ ਖਿਡਾਰੀਆਂ 'ਤੇ ਪੈਸਾ, ਜਾਣੋ ਕਿਸ ਟੀਮ ਨੇ ਕਿੰਨੇ ਪੈਸੇ ਖ਼ਰਚ ਕੇ ਕਿਹੜਾ ਖਿਡਾਰੀ ਖਰੀਦਿਆ
ਇਨ੍ਹਾਂ ਚੋਣਾਂ 'ਚ ਪ੍ਰਧਾਨ ਤੋਂ ਇਲਾਵਾ ਇਕ ਸੀਨੀਅਰ ਉਪ-ਪ੍ਰਧਾਨ, 4 ਉਪ-ਪ੍ਰਧਾਨ, ਇਕ ਖਜ਼ਾਨਚੀ, 2 ਸੰਯੁਕਤ ਸਕੱਤਰ ਅਤੇ ਕਾਰਜਕਾਰੀ ਕਮੇਟੀ ਦੇ 5 ਮੈਂਬਰਾਂ ਦੀ ਵੀ ਚੋਣ ਕੀਤੀ ਜਾਵੇਗੀ। ਇਹ ਚੋਣਾਂ ਇਸ ਸਾਲ ਜੁਲਾਈ ਮਹੀਨੇ 'ਚ ਹੋਣੀਆਂ ਸਨ, ਪਰ ਅਦਾਲਤੀ ਮਸਲਿਆਂ ਕਾਰਨ ਚੋਣਾਂ 'ਚ ਲਗਾਤਾਰ ਦੇਰੀ ਹੁੰਦੀ ਰਹੀ। ਇਸ ਤੋਂ ਬਾਅਦ ਚੋਣਾਂ 'ਚ ਦੇਰੀ ਕਾਰਨ ਵਿਸ਼ਵ ਕੁਸ਼ਤੀ ਮਹਾਸੰਘ ਨੇ ਭਾਰਤੀ ਕੁਸ਼ਤੀ ਮਹਾਸੰਘ ਨੂੰ ਸਸਪੈਂਡ ਕਰ ਦਿੱਤਾ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਚੋਣਾਂ 'ਤੇ ਲਗਾਈ ਗਈ ਰੋਕ ਨੂੰ ਹਟਾਇਆ ਗਿਆ ਸੀ, ਜਿਸ ਕਾਰਨ ਇਨ੍ਹਾਂ ਚੋਣਾਂ ਦਾ ਰਾਹ ਸਾਫ਼ ਹੋ ਸਕਿਆ ਹੈ।
ਇਹ ਵੀ ਪੜ੍ਹੋ- ਉਦੈ ਸਹਾਰਨ ਨੇ ਵਧਾਇਆ ਪੰਜਾਬ ਦਾ ਮਾਣ, ਬਣਿਆ U-19 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਕਪਤਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਮਿਲੇ MP ਸੁਸ਼ੀਲ ਰਿੰਕੂ, ਜਲੰਧਰ ਦੇ ਲੋਕਾਂ ਲਈ ਰੱਖੀ ਇਹ ਮੰਗ
NEXT STORY