ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਵੀਰਵਾਰ ਸ਼ਾਮ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਵੀਰਵਾਰ ਸ਼ਾਮ ਕਰੀਬ 7.15 ਵਜੇ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਈ.ਡੀ. ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਦੀ ਡੂੰਘਾਈ ਨਾਲ ਤਲਾਸ਼ੀ ਲਈ ਗਈ ਤੇ ਕੇਜਰੀਵਾਲ ਤੋਂ ਲਗਾਤਾਰ ਪੁੱਛਗਿੱਛ ਕੀਤੀ ਗਈ, ਜਿਸ ਤੋਂ ਬਾਅਦ ਈ.ਡੀ. ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸ਼ਰਾਬ ਘਪਲਾ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੂੰ ਈ.ਡੀ. ਵੱਲੋਂ 9 ਸੰਮਨ ਭੇਜੇ ਜਾ ਚੁੱਕੇ ਹਨ, ਜਿਨ੍ਹਾਂ ਦੇ ਮਿਲਣ ਤੋਂ ਬਾਅਦ ਵੀ ਕੇਜਰੀਵਾਲ ਈ.ਡੀ. ਅੱਗੇ ਹਾਜ਼ਰ ਨਹੀਂ ਹੋਏ, ਜਿਸ ਤੋਂ ਬਾਅਦ ਅੱਜ ਈ.ਡੀ. ਦੀ ਪਾਰਟੀ ਖ਼ੁਦ 10ਵਾਂ ਸੰਮਨ ਲੈ ਕੇ ਉਨ੍ਹਾਂ ਦੇ ਘਰ ਪਹੁੰਚ ਗਈ ਅਤੇ ਪੁੱਛਗਿੱਛ ਤੋਂ ਬਾਅਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਲਾਕਅੱਪ 'ਚ ਬੇਚੈਨੀ ਨਾ ਲੰਘੀ ਸੀ ਕੇਜਰੀਵਾਲ ਦੀ ਰਾਤ
ਰਿਪੋਰਟ ਮੁਤਾਬਕ ਕੇਜਰੀਵਾਲ ਰਾਤ ਨੂੰ ਠੀਕ ਤਰ੍ਹਾਂ ਸੌਂ ਨਹੀਂ ਸਕੇ। ਉਨ੍ਹਾਂ ਨੂੰ ਰਾਤ ਨੂੰ ਘਰੋਂ ਕੰਬਲ ਅਤੇ ਦਵਾਈਆਂ ਦਿੱਤੀਆਂ ਗਈਆਂ।
ਪਰਿਵਾਰ ਨੂੰ ਨਜ਼ਰਬੰਦ ਕੀਤਾ ਗਿਆ
ਆਮ ਆਦਮੀ ਪਾਰਟੀ ਨੇ ਕੇਜਰੀਵਾਲ ਦੇ ਪਰਿਵਾਰ ਵਾਲਿਆਂ ਨੂੰ ਨਜ਼ਰਬੰਦ ਕਰਨ ਦਾ ਦੋਸ਼ ਲਗਾਇਆ।
ਕੇਜਰੀਵਾਲ ਨੇ ਸੁਪਰੀਮ ਕੋਰਟ ਤੋਂ ਵਾਪਸ ਲਈ ਆਪਣੀ ਪਟੀਸ਼ਨ
ਕੇਜਰੀਵਾਲ ਨੇ ਈ.ਡੀ. ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ ਵਾਪਸ ਲੈ ਲਈ। ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂੰ ਸਿੰਘਵੀ ਨੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਨੂੰ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਰਿਮਾਂਡ 'ਤੇ ਹੇਠਲੀ ਅਦਾਲਤ 'ਚ ਸੁਣਵਾਈ ਹੋਣੀ ਹੈ। ਅਜਿਹੇ 'ਚ ਅਸੀਂ ਇੱਥੋਂ ਪਟੀਸ਼ਨ ਵਾਪਸ ਲੈ ਰਹੇ ਹਾਂ, ਯਾਨੀ ਸੁਪਰੀਮ ਕੋਰਟ 'ਚ ਅੱਜ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਨਹੀਂ ਹੋਵੇਗੀ।
ਇਸ ਕਾਰਨ ਵਾਪਸ ਲਈ ਪਟੀਸ਼ਨ
ਕੇਜਰੀਵਾਲ ਨੇ ਵਕੀਲ ਅਭਿਸ਼ੇਕ ਮਨੁ ਸਿੰਘਵੀ ਨੇ ਅਦਾਲਤ ਨੂੰ ਦੱਸਿਆ ਕਿ ਦਰਅਸਲ ਕੇਜਰਵਾਲ ਦੀ ਰਿਮਾਂਡ ਅਤੇ ਸੁਪਰੀਮ ਕੋਰਟ ਦੇ ਸਾਹਮਣੇ ਉਨ੍ਹਾਂ ਦੀ ਪਟੀਸ਼ਨ ਇਕ-ਦੂਜੇ ਨਾਲ ਕਲੈਸ਼ ਕਰ ਰਹੇ ਸਨ। ਇਸ ਲਈ ਅਸੀਂ ਪਟੀਸ਼ਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ।
ED ਅਫ਼ਸਰਾਂ ਦੀ ਜਾਸੂਸੀ ਕਰਨ ਦੇ ਮਿਲੇ ਸਬੂਤ
ਸੂਤਰਾਂ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀਆਂ ਦੀ ਜਾਸੂਸੀ ਕਰ ਰਹੇ ਸਨ। ਜਾਂਚ ਏਜੰਸੀ ਨੂੰ ਇਸ ਦੇ ਸਬੂਤ ਮਿਲੇ ਹਨ। ਵੀਰਵਾਰ ਨੂੰ ਈ.ਡੀ. ਦੀ ਟੀਮ ਨੇ ਕੇਜਰੀਵਾਲ ਦੀ ਰਿਹਾਇਸ਼ ਤੋਂ ਕੁਝ ਅਹਿਮ ਦਸਤਾਵੇਜ਼ ਬਰਾਮਦ ਕੀਤੇ। ਕੁਝ ਅਫਸਰਾਂ ਦੇ ਕੰਮ, ਪਰਿਵਾਰ ਅਤੇ ਜਾਇਦਾਦ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਸੀ। ਜਾਣਕਾਰੀ ਮੁਤਾਬਕ ਇਹ ਅਜਿਹੇ ਦਸਤਾਵੇਜ਼ ਹਨ ਜੋ ਕੇਜਰੀਵਾਲ 'ਤੇ ਗੰਭੀਰ ਸਵਾਲ ਖੜ੍ਹੇ ਕਰ ਰਹੇ ਹਨ। ਈਡੀ ਦਾ ਕਹਿਣਾ ਹੈ ਕਿ ਕੇਜਰੀਵਾਲ ਦੀ ਰਿਹਾਇਸ਼ ਤੋਂ 150 ਪੰਨਿਆਂ ਦੇ ਦਸਤਾਵੇਜ਼ ਮਿਲੇ ਹਨ। ਇਸ ਵਿੱਚ ਈ. ਡੀ. ਅਧਿਕਾਰੀ ਦੇ ਪਰਿਵਾਰ ਬਾਰੇ ਜਾਣਕਾਰੀ ਲਿਖੀ ਗਈ ਹੈ। ਇਕ ਤਰ੍ਹਾਂ ਨਾਲ ਇਨ੍ਹਾਂ ਦਸਤਾਵੇਜ਼ਾਂ ਨੂੰ ਗੈਰ-ਕਾਨੂੰਨੀ ਮੰਨਿਆ ਜਾਂਦਾ ਹੈ।
ED ਨੇ ਰਾਊਜ ਐਵੇਨਿਊ ਕੋਰਟ ਤੋਂ 10 ਦਿਨ ਦੀ ਹਿਰਾਸਤ ਮੰਗੀ
ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਨੂੰ ਰਾਊਜ ਐਵੇਨਿਊ ਅਦਾਲਤ 'ਚ ਪੇਸ਼ ਕੀਤਾ ਅਤੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਉਨ੍ਹਾਂ ਨੂੰ 10 ਦਿਨ ਦੀ ਹਿਰਾਸਤ 'ਚ ਭੇਜਣ ਦੀ ਅਪੀਲ ਕੀਤੀ।
ਈਡੀ ਨੇ ਕੋਲ ਕੇਜਰੀਵਾਲ ਖ਼ਿਲਾਫ਼ ਹਨ ਸਬੂਤ
ਰਾਊਜ ਐਵੇਨਿਊ ਕੋਰਟ 'ਚ ਈ.ਡੀ. ਨੇ ਅਦਾਲਤ ਨੂੰ ਦੱਸਿਆ ਕਿ ਕੇਜਰੀਵਾਲ ਸ਼ਰਾਬ ਘਪਲੇ ਦੇ ਕਿੰਗਪਿਨ (ਸਰਗਨਾ) ਹਨ। ਈਡੀ ਨੇ ਕਿਹਾ ਕਿ ਕੇਜਰੀਵਾਲ ਦਿੱਲੀ ਸ਼ਰਾਬ ਨੀਤੀ ਦੇ ਗਠਨ 'ਚ ਸਿੱਧੇ ਤੌਰ 'ਤੇ ਸ਼ਾਮਲ ਸਨ। ਕੇਜਰੀਵਾਲ ਨੇ ਰਿਸ਼ਵਤ ਲੈਣ ਲਈ ਕੁਝ ਖ਼ਾਸ ਲੋਕਾਂ ਦਾ ਪੱਖ ਲਿਆ। ਅਪਰਾਧ ਦੀ ਆਮਦਨ ਦਾ ਇਸਤੇਮਾਲ ਆਮ ਆਦਮੀ ਪਾਰਟੀ ਨੇ ਗੋਆ ਚੋਣਾਂ ਲਈ ਕੀਤਾ ਸੀ। ਈਡੀ ਨੇ ਕਿਹਾ ਕਿ 2 ਵਾਰ ਕੈਸ਼ ਦਾ ਟਰਾਂਸਫਰ ਹੋਇਆ ਸੀ। ਈਡੀ ਨੇ ਕੋਰਟ ਨੂੰ ਦੱਸਿਆ ਕਿ ਸ਼ਰਾਬ ਘਪਲੇ 'ਚ ਦੋਸ਼ੀ ਕਵਿਤਾ ਦੇ ਬਿਆਨ ਵੀ ਲਏ ਗਏ ਹਨ। ਈਡੀ ਨੇ ਦੱਸਿਆ ਕਿ ਹਵਾਲਾ ਰਾਹੀਂ ਗੋਆ 45 ਕਰੋੜ ਰੁਪਏ ਟਰਾਂਸਫਰ ਕੀਤੇ ਗਏ। ਵੱਖ-ਵੱਖ ਲੋਕਾਂ ਨੂੰ ਵੱਡੀ ਧਨਰਾਸ਼ੀ ਦਿੱਤੀ ਗਈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਿਮਾਚਲ ਪ੍ਰਦੇਸ਼ : ਜੀਪ ਹੋਈ ਹਾਦਸੇ ਦਾ ਸ਼ਿਕਾਰ, ਤਿੰਨ ਲੋਕਾਂ ਦੀ ਮੌਤ
NEXT STORY