ਜਲੰਧਰ (ਰਮਨਦੀਪ ਸੋਢੀ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲਾ ਅਤੇ ਮਨੀ ਲਾਂਡਰਿੰਗ ਮਾਮਲੇ 'ਚ ਈ.ਡੀ. ਵੱਲੋਂ ਗ੍ਰਿਫ਼ਤਾਰ ਕਰ ਕੇ ਈ.ਡੀ. ਦੇ ਦਫ਼ਤਰ ਲਿਜਾਇਆ ਜਾ ਚੁੱਕਾ ਹੈ। ਇਸ ਦੌਰਾਨ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਅਤੇ ਮੰਤਰੀ ਸੌਰਵ ਭਾਰਦਵਾਜ ਨੇ ਪ੍ਰੈੱਸ ਕਾਨਫਰੰਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਈ.ਡੀ. ਦੀ ਤਲਾਸ਼ੀ ਦੌਰਾਨ ਉਨ੍ਹਾਂ ਨੂੰ ਕੀ ਕੁਝ ਹਾਸਲ ਹੋਇਆ।
ਉਨ੍ਹਾਂ ਦੱਸਿਆ ਕਿ ਈ.ਡੀ. ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੂਰੇ ਘਰ ਦੀ ਡੂੰਘਾਈ ਨਾਲ ਤਲਾਸ਼ੀ ਲਈ ਗਈ, ਜਿਸ ਤੋਂ ਬਾਅਦ ਸਿਰਫ਼ 70 ਹਜ਼ਾਰ ਰੁਪਏ ਬਰਾਮਦ ਹੋਏ ਸਨ, ਜੋ ਕਿ ਈ.ਡੀ. ਵੱਲੋਂ ਵਾਪਸ ਕਰ ਦਿੱਤੇ ਗਏ ਸਨ। ਉਨ੍ਹਾਂ ਅੱਗੇ ਦੱਸਿਆ ਕਿ ਈ.ਡੀ. ਵੱਲੋਂ ਕੇਜਰੀਵਾਲ ਦਾ ਫ਼ੋਨ ਵੀ ਜ਼ਬਤ ਕਰ ਲਿਆ ਗਿਆ ਸੀ।
ਸੌਰਭ ਨੇ ਅੱਗੇ ਦੱਸਿਆ ਕਿ ਤਲਾਸ਼ੀ ਦੌਰਾਨ ਈ.ਡੀ. ਨੂੰ ਕਿਸੇ ਤਰ੍ਹਾਂ ਦਾ ਕੋਈ ਨਾਜਾਇਜ਼ ਪੈਸਾ, ਕੋਈ ਕਾਗਜ਼ ਜਾਂ ਕੋਈ ਵੀ ਸਬੂਤ ਜੋ ਕੇਜਰੀਵਾਲ ਦੇ ਖ਼ਿਲਾਫ ਹੋਵੇ, ਨਹੀਂ ਮਿਲਿਆ। ਉਨ੍ਹਾਂ ਅੱਗੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੋਧੀ ਧਿਰ ਦੇ ਆਗੂ ਅਰਵਿੰਦ ਕੇਜਰੀਵਾਲ ਤੋਂ ਡਰਦੇ ਹਨ, ਕਿਉਂਕਿ ਉਹ ਜਾਣਦੇ ਹਨ ਕਿ ਦੇਸ਼ ਦੀ ਰਾਜਨੀਤੀ 'ਚ ਕੇਜਰੀਵਾਲ ਦਾ ਕੱਦ ਬਹੁਤ ਵੱਡਾ ਹੋ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਆਪਣੀ ਤਾਕਤ ਦੀ ਦੁਰਵਰਤੋਂ ਕਰ ਰਹੀ ਹੈ, ਜਿਸ ਕਾਰਨ ਕੇਜਰੀਵਾਲ ਦੇ ਘਰੋਂ ਕੁਝ ਨਾ ਮਿਲਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲਾ ਅਤੇ ਮਨੀ ਲਾਂਡਰਿੰਗ ਦੇ ਮਾਮਲੇ 'ਚ ਈ.ਡੀ. ਵੱਲੋਂ 9 ਸੰਮਨ ਭੇਜੇ ਜਾ ਚੁੱਕੇ ਸਨ, ਜਿਨ੍ਹਾਂ ਤੋਂ ਬਾਅਦ ਵੀ ਕੇਜਰੀਵਾਲ ਈ.ਡੀ. ਸਾਹਮਣੇ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਈ.ਡੀ. ਨੇ ਅਚਾਨਕ ਅਰਵਿੰਦ ਕੇਜਰੀਵਾਲ ਦੇ ਘਰ ਛਾਪਾ ਮਾਰ ਦਿੱਤਾ ਅਤੇ ਤਲਾਸ਼ੀ ਲਈ। ਕਰੀਬ 2 ਘੰਟੇ ਕਾਰਵਾਈ ਅਤੇ ਪੁੱਛਗਿੱਛ ਕਰਨ ਤੋਂ ਬਾਅਦ ਕੇਜਰੀਵਾਲ ਨੂੰ ਈ.ਡੀ. ਨੇ ਗ੍ਰਿਫ਼ਤਾਰ ਕਰ ਲਿਆ। ਹੁਣ ਕੇਜਰੀਵਾਲ ਨੂੰ ਰਾਤ ਈ.ਡੀ. ਦੇ ਦਫ਼ਤਰ ਬਣੀ ਜੇਲ੍ਹ 'ਚ ਕੱਟਣੀ ਪਵੇਗੀ ਅਤੇ ਫ਼ਿਰ ਸਵੇਰੇ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਾਣੋ ਕਿੰਨੇ ਪੜ੍ਹੋ ਲਿਖੇ ਹਨ ਅਰਵਿੰਦ ਕੇਜਰੀਵਾਲ, ਰਾਜਨੀਤੀ 'ਚ ਆਉਣ ਤੋਂ ਪਹਿਲਾਂ ਕੀ ਕਰਦੇ ਸਨ?
NEXT STORY