ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਬੰਨਾਦੇਵੀ ਇਲਾਕੇ 'ਚ ਸਥਿਤ ਇਕ ਘਰ 'ਚ ਬਾਈਕ ਸਵਾਰ ਨੌਜਵਾਨਾਂ ਨੇ ਆ ਕੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਪੁਲਸ ਅਧਿਕਾਰੀਆਂ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਘਰ 'ਚ ਮੁੰਡਨ ਸਮਾਰੋਹ ਚੱਲ ਰਿਹਾ ਸੀ, ਜਿਸ 'ਚ ਮੁਰਾਰੀ ਲਾਲ ਵਾਲਮੀਕਿ ਆਪਣੀ ਪਤਨੀ ਤੇ ਬੱਚਿਆਂ ਸਣੇ ਸ਼ਾਮਲ ਹੋਣ ਲਈ ਆਇਆ ਸੀ। ਇਸ ਦੌਰਾਨ ਸ਼ਨੀਵਾਰ ਰਾਤ ਨੂੰ ਘਰ 'ਚ ਹਮਲਾਵਰ ਵੜ ਆਏ ਤੇ ਉਨ੍ਹਾਂ ਆਉਂਦਿਆਂ ਹੀ ਦਰਵਾਜ਼ੇ 'ਤੇ ਖੜ੍ਹੇ ਮੁਰਾਰੀ ਲਾਲ 'ਤੇ ਫਾਇਰਿੰਗ ਕਰ ਦਿੱਤੀ, ਜਿਸ ਮਗਰੋਂ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਜਬਰ-ਜਨਾਹ ਮਗਰੋਂ ਕਰ'ਤਾ ਕੁੜੀ ਦਾ ਕਤਲ, ਨਾ ਸਾਂਭ ਹੋਇਆ ਦਿਲ ਦਾ ਬੋਝ ਤਾਂ ਮੁਲਜ਼ਮ ਨੇ ਜੇਲ੍ਹ 'ਚ ਹੀ...
ਇਸ ਘਟਨਾ ਮਗਰੋਂ ਇਲਾਕੇ ਦੇ ਲੋਕਾਂ 'ਚ ਭਾਰੀ ਗੁੱਸਾ ਦੇਖਿਆ ਜਾ ਰਿਹਾ ਹੈ ਤੇ ਲੋਕ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। ਪੁਲਸ ਨੇ ਇਸ ਮਾਮਲੇ 'ਚ ਕੇਸ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਫ਼ੋਨ' ਨੇ ਲੈ ਲਈ ਨੌਜਵਾਨ ਦੀ ਜਾਨ ! ਕਾਰ ਦੀ ਟੱਕਰ ਮਗਰੋਂ ਫਲਾਈਓਵਰ ਤੋਂ ਹੇਠਾਂ ਡਿੱਗਣ ਕਾਰਨ ਹੋ ਗਈ ਮੌਤ
NEXT STORY