ਨਵੀਂ ਦਿੱਲੀ — ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੋਰੋਨਾ ਦੇ ਟੀਕਾਕਰਣ ਦੀ ਸ਼ੁਰੂਆਤ ’ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਦੇ ਮੰਤਰੀਆਂ ਨੂੰ ਕੋਰੋਨਾ ਟੀਕਾ ਕਦੋਂ ਲਗਾਇਆ ਜਾਵੇਗਾ।
ਇਕ ਚੈਨਲ ਨੂੰ ਦਿੱਤੇ ਇੰਟਰਵਿੳੂ ਵਿਚ ਰਾਜਨਾਥ ਸਿੰਘ ਨੇ ਕਿਹਾ, 'ਮੈਂ ਸਮਝਦਾ ਹਾਂ ਕਿ ਕੋਵਿਡ -19 ਦੇ ਮੋਰਚੇ ਤੇ ਯੋਧਿਆਂ ਦਾ ਟੀਕਾਕਰਨ ਜਦੋਂ ਪੂਰਾ ਹੋਵੇਗਾ ਅਤੇ ਜਦੋਂ ਪੰਜਾਹ ਸਾਲ ਤੋਂ ਵੱਧ ਉਮਰ ਦੇ ਲੋਕਾਂ ਦੇ ਟੀਕਾਕਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ, ਉਸ ਸਮੇਂ ਰਾਜਨੀਤਿਕ ਖੇਤਰ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਵੀ ਟੀਕਾ ਲਗਵਾਇਆ ਜਾਵੇਗਾ।
ਰਾਜਨਾਥ ਸਿੰਘ ਨੇ ਇਹ ਜਵਾਬ ਇਕ ਪ੍ਰਸ਼ਨ ਦੇ ਜਵਾਬ ਵਿਚ ਦਿੱਤਾ ਜਿਸ ਵਿਚ ਉਨ੍ਹਾਂ ਨੂੰ ਪੁੱਛਿਆ ਗਿਆ ਸੀ ਕਿ ਵਿਦੇਸ਼ ਵਿਚ ਪਹਿਲਾਂ ਰਾਜਨੀਤਿਕ ਸ਼ਖਸੀਅਤਾਂ ਟੀਕਾ ਲਗਵਾ ਰਹੀਆਂ ਹਨ ਪਰ ਸਾਡੇ ਦੇਸ਼ ਵਿਚ ਅਜਿਹਾ ਨਹੀਂ ਹੋ ਰਿਹਾ। ਕੀ ਤੁਹਾਨੂੰ ਨਹੀਂ ਲਗਦਾ ਹੈ ਕਿ ਟੀਕੇ ਦਾ ਵਿਸ਼ਵਾਸ ਵਧਾਉਣ ਲਈ, ਨੇਤਾਵਾਂ ਨੂੰ ਪਹਿਲਾਂ ਇਹ ਟੀਕਾ ਲਗਵਾਉਣਾ ਚਾਹੀਦਾ ਸੀ।
ਇਹ ਵੀ ਪੜ੍ਹੋ : ਹੁਣ ਚਲਦੀ ਟ੍ਰੇਨ ’ਚ ਯਾਤਰੀਆਂ ਨੂੰ ਮਿਲ ਸਕੇਗਾ ਮਨਪਸੰਦ ਭੋਜਨ, ਰੇਲਵੇ ਨੇ ਸ਼ੁਰੂ ਕੀਤੀ ਸਹੂਲਤ
ਇਸ ’ਤੇ ਰਾਜਨਾਥ ਸਿੰਘ ਨੇ ਕਿਹਾ, ‘ ਮੈਨੂੰ ਨਹੀਂ ਲਗਦਾ ਹੈ ਕਿ ਦੇਸ਼ ਦੇ ਲੋਕ ਇਸ ਨੂੰ ਇਸ ਤਰ੍ਹਾਂ ਲੈਣਗੇ ਕਿਉਂਕਿ ਟ੍ਰਾਇਲ ਹੋ ਚੁੱਕੇ ਹਨ। ਦੇਸ਼ ਦੇ ਵਿਗਿਆਨੀਆਂ ਅਤੇ ਡਾਕਟਰਾਂ ਨੇ ਅਜ਼ਮਾਇਸ਼ਾਂ(ਟ੍ਰਾਇਲ) ਕੀਤੇ ਹਨ। ਜਨਤਾ ਨੂੰ ਦੇਸ਼ ਦੇ ਵਿਗਿਆਨੀਆਂ ਅਤੇ ਡਾਕਟਰਾਂ ਵਿਚ ਵਿਸ਼ਵਾਸ ਹੈ ਅਤੇ ਅਸੀਂ ਵੀ ਜਨਤਾ ਨੂੰ ਭਰੋਸਾ ਦਵਾ ਰਹੇ ਹਾਂ।
ਇਹ ਵੀ ਪੜ੍ਹੋ : ਰੇਲ ਯਾਤਰੀਆਂ ਲਈ ਵੱਡੀ ਖ਼ਬਰ, ਹੁਣ ਤੁਹਾਡੇ ਸਾਰੇ ਪ੍ਰਸ਼ਨਾਂ ਦਾ ਜਵਾਬ ਮਿਲੇਗਾ ਤੁਰੰਤ
ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਕੋਰੋਨਾ ਟੀਕਾਕਰਨ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ, ਕਾਂਗਰਸੀ ਨੇਤਾ ਮਨੀਸ਼ ਤਿਵਾੜੀ ਨੇ ਟੀਕੇ ਦੀ ਭਰੋਸੇਯੋਗਤਾ ’ਤੇ ਸਵਾਲ ਉਠਾਉਂਦਿਆਂ ਕਿਹਾ ਸੀ ਕਿ ਜੇ ਟੀਕਾ ਇੰਨਾ ਸੁਰੱਖਿਅਤ ਅਤੇ ਭਰੋਸੇਮੰਦ ਹੈ ਅਤੇ ਇਸ ਦੀ ਕਾਰਜਕੁਸ਼ਲਤਾ ਪ੍ਰਸ਼ਨ ਤੋਂ ਬਾਹਰ ਹੈ ਤਾਂ ਇਹ ਕਿਵੇਂ ਹੋ ਸਕਦਾ ਹੈ ਸਰਕਾਰ ਨਾਲ ਜੁੜਿਆ ਕੋਈ ਵੀ ਵਿਅਕਤੀ ਟੀਕਾਕਰਨ ਲਈ ਅੱਗੇ ਨਹੀਂ ਆਇਆ, ਜਦੋਂਕਿ ਵਿਸ਼ਵ ਦੇ ਹੋਰ ਦੇਸ਼ਾਂ ਵਿਚ ਅਜਿਹਾ ਹੋ ਰਿਹਾ ਹੈ।
ਇਹ ਵੀ ਪੜ੍ਹੋ : ਆਰਥਿਕ ਮੁੜ ਵਸੇਬੇ, ਵਿੱਤੀ ਸਥਿਰਤਾ ਨੂੰ ਸਮਰਥਨ ਦੇਣ ਦੀ ਲੋੜ : ਸ਼ਕਤੀਕਾਂਤ ਦਾਸ
ਨੋਟ — ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਸਟਾਰਟਅੱਪ ਵਾਲਿਆਂ ਲਈ ਖੁਸ਼ਖਬਰੀ, PM ਮੋਦੀ ਨੇ 1000 ਕਰੋੜ ਰੁਪਏ ਦੇ ਫੰਡ ਦਾ ਕੀਤਾ ਐਲਾਨ ਕੀਤਾ
NEXT STORY