ਨੈਸ਼ਨਲ ਡੈਸਕ : ਦਿੱਲੀ ਦੀ ਰਾਜਧਾਨੀ ਵਿੱਚ ਇੱਕ ਵੱਡਾ ਹਾਦਸਾ ਸਾਹਮਣੇ ਆਇਆ ਹੈ। ਮੋਤੀ ਨਗਰ ਇਲਾਕੇ 'ਚ ਇੱਕ ਤੇਜ਼ ਰਫ਼ਤਾਰ ਚਿੱਟੇ ਰੰਗ ਦੀ ਥਾਰ ਕਾਰ ਨੇ ਬਾਈਕ ਸਵਾਰ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ। ਇਸ ਹਾਦਸੇ ਵਿੱਚ ਬਾਈਕ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 40 ਸਾਲਾ ਬੇਚੂ ਲਾਲ ਵਜੋਂ ਹੋਈ ਹੈ।
ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ ਤੇ ਪੁਲਸ ਉਸ ਦੀ ਤਲਾਸ਼ ਕਰ ਰਹੀ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਚਸ਼ਮਦੀਦਾਂ ਤੋਂ ਵੀ ਪੁੱਛਗਿੱਛ ਹੋ ਰਹੀ ਹੈ। ਸੋਸ਼ਲ ਮੀਡੀਆ 'ਤੇ ਹਾਦਸੇ ਦਾ ਇੱਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ, ਜਿਸ 'ਚ ਸਾਫ਼ ਦਿਖ ਰਿਹਾ ਹੈ ਕਿ ਕਾਰ ਦੀ ਟੱਕਰ ਨਾਲ ਬਾਈਕ ਪੂਰੀ ਤਰ੍ਹਾਂ ਤਬਾਹ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਅੰਦਰ ਏਅਰਬੈਗ ਵੀ ਖੁੱਲ ਗਏ। ਪੁਲਸ ਨੇ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਪਰ ਡਰਾਈਵਰ ਅਜੇ ਵੀ ਫਰਾਰ ਹੈ।
ਇਹ ਵੀ ਪੜ੍ਹੋ...ਸਵੇਰੇ-ਸਵੇਰੇ ਵਾਪਰ ਗਿਆ ਭਿਆਨਕ ਹਾਦਸਾ ! ਟੈਂਪੂ ਟ੍ਰੈਵਲਰ ਤੇ ਟਰੱਕ ਦੀ ਟੱਕਰ 'ਚ 4 ਦੀ ਗਈ ਜਾਨ
ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਕਾਫੀ ਗੁੱਸਾ ਹੈ। ਲੋਕਾਂ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਤੇਜ਼ ਰਫ਼ਤਾਰ ਵਾਹਨਾਂ ਦੇ ਕਾਰਨ ਹਰ ਰੋਜ਼ ਜਾਨਾਂ ਜਾ ਰਹੀਆਂ ਹਨ, ਪਰ ਇਸ ਦੇ ਬਾਵਜੂਦ ਵੀ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਹੁੰਦੀ। ਇਸ ਕਾਰਨ ਬੇਪਰਵਾਹ ਚਾਲਕਾਂ ਵਿੱਚ ਕੋਈ ਡਰ ਨਹੀਂ ਹੈ। ਹਾਲਾਂਕਿ ਪੁਲਸ ਦਾ ਕਹਿਣਾ ਹੈ ਕਿ ਤੇਜ਼ ਰਫ਼ਤਾਰ ਵਾਹਨਾਂ 'ਤੇ ਕਾਰਵਾਈ ਲਈ ਮੁਹਿੰਮ ਜਾਰੀ ਹੈ। ਇਸ ਸਬੰਧੀ ਮ੍ਰਿਤਕ ਬੇਚੂ ਲਾਲ ਦੀ ਭੈਣ ਕਿਰਨ ਨੇ ਦੱਸਿਆ ਕਿ ਪੁਲਸ ਟੀਨ ਨੇ ਸਾਨੂੰ ਇੱਕ ਵੀਡੀਓ ਦਿਖਾਇਆ ਤੇ ਦੱਸਿਆ ਕਿ ਉਸਦੀ ਬਾਈਕ ਖੜ੍ਹੀ ਸੀ ਅਤੇ ਥਾਰ ਨੇ ਬਾਈਕ ਨੂੰ ਬਹੁਤ ਜ਼ੋਰਦਾਰ ਟੱਕਰ ਮਾਰ ਦਿੱਤੀ। ਉਨ੍ਹਾਂ ਕਿਹਾ ਕਿ ਉਹ ਤੁਰੰਤ ਕਾਰਵਾਈ ਕਰਨਗੇ ਤੇ ਡਰਾਈਵਰ ਨੂੰ ਜਲਦੀ ਹੀ ਫੜ ਲੈਣਗੇ। ਮੇਰੇ ਭਰਾ ਦੇ ਪਿੰਡ 'ਚ ਪੰਜ ਛੋਟੇ ਬੱਚੇ ਰਹਿੰਦੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਲਕੇ PM ਮੋਦੀ ਦਿੱਲੀ 'ਚ 11 ਹਜ਼ਾਰ ਕਰੋੜ ਦੇ ਦੋ ਹਾਈਵੇ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ
NEXT STORY