Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    4:13:51 PM

  • national highways blocked in punjab

    ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਫੂਡ ਇੰਸਪੈਕਟਰ...

  • uncle and niece die in horrific accident

    ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ!...

  • big robbery in khanna

    BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ!...

  • hearing on rajoana s mercy petition on october 28

    28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Canada
  • India ਤੋਂ ਕਿਉਂ ਖਿੱਝਦਾ ਹੈ Canada, ਕਦੋਂ ਕਿਵੇਂ ਵਿਗੜੇ ਰਿਸ਼ਤੇ, 5 ਪੁਆਇੰਟ 'ਚ ਸਮਝੋ

NATIONAL News Punjabi(ਦੇਸ਼)

India ਤੋਂ ਕਿਉਂ ਖਿੱਝਦਾ ਹੈ Canada, ਕਦੋਂ ਕਿਵੇਂ ਵਿਗੜੇ ਰਿਸ਼ਤੇ, 5 ਪੁਆਇੰਟ 'ਚ ਸਮਝੋ

  • Edited By DILSHER,
  • Updated: 15 Oct, 2024 07:26 PM
Canada
why canada is upset with india  when and how the relationship deteriorated
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਕੈਨੇਡਾ ਨਾਲ ਭਾਰਤ ਦੇ ਸਬੰਧ ਆਪਣੇ ਸਭ ਤੋਂ ਖ਼ਰਾਬ ਦੌਰ ਵਿੱਚ ਪਹੁੰਚ ਗਏ ਹਨ। ਭਾਰਤ ਨੇ ਆਪਣੇ ਹਾਈ ਕਮਿਸ਼ਨਰ ਸਮੇਤ ਕਈ ਅਧਿਕਾਰੀਆਂ ਨੂੰ ਵਾਪਸ ਸੱਦ ਲਿਆ ਹੈ, ਜਦਕਿ ਪੰਜ ਕੈਨੇਡੀਅਨ ਡਿਪਲੋਮੈਟਾਂ ਨੂੰ ਵੀ 19 ਅਕਤੂਬਰ ਤੱਕ ਦੇਸ਼ ਛੱਡਣ ਲਈ ਕਿਹਾ ਗਿਆ ਹੈ। ਇਹ ਸਭ ਕੁਝ ਇੱਕ ਦਿਨ ਵਿੱਚ ਨਹੀਂ ਹੋਇਆ ਅਤੇ ਨਾ ਹੀ ਕੋਈ ਇੱਕ ਘਟਨਾ ਇਸ ਲਈ ਜ਼ਿੰਮੇਵਾਰ ਹੈ। ਪਿਛਲੇ ਸਮੇਂ ਵਿੱਚ ਵਾਪਰੀਆਂ ਕਈ ਘਟਨਾਵਾਂ ਇਸ ਲਈ ਜ਼ਿੰਮੇਵਾਰ ਹਨ। ਤਾਜ਼ਾ ਘਟਨਾਕ੍ਰਮ ਤੋਂ ਬਾਅਦ ਪੁਰਾਣੇ ਜ਼ਖ਼ਮ ਵੀ ਤਾਜ਼ਾ ਹੋ ਗਏ ਹਨ।

ਹੁਣ ਸਵਾਲ ਪੈਦਾ ਹੁੰਦਾ ਹੈ ਕਿ ਕੈਨੇਡਾ ਦੀ ਭਾਰਤ ਨਾਲ ਕਿਉਂ ਨਹੀਂ ਬਣਦੀ? ਕੀ ਕੈਨੇਡਾ ਭਾਰਤ ਵਰਗੇ ਦੇਸ਼ ਤੋਂ ਖਿੱਝਿਆ ਹੋਇਆ ਹੈ ਜਾਂ ਉਹ ਸਬੰਧਾਂ ਨੂੰ ਸੁਖਾਵੇਂ ਨਹੀਂ ਰੱਖਣਾ ਚਾਹੁੰਦਾ? ਰਿਸ਼ਤਿਆਂ ਵਿੱਚ ਕੁੜੱਤਣ ਕਿੱਥੋਂ ਸ਼ੁਰੂ ਹੋਈ? ਜਾਣੋ ਪੂਰਾ ਮਾਮਲਾ ਪੰਜ ਨੁਕਤਿਆਂ ਵਿੱਚ

1-ਜਹਾਜ਼ ਹਾਦਸਾ

1985 'ਚ ਜੂਨ ਦੇ ਮਹੀਨੇ, ਇੱਕ ਦਰਦਨਾਕ ਜਹਾਜ਼ ਹਾਦਸਾ ਹੋਇਆ, ਜਿਸ ਵਿੱਚ 329 ਜਾਨਾਂ ਚਲੀਆਂ ਗਈਆਂ। 23 ਜੂਨ ਨੂੰ ਏਅਰ ਇੰਡੀਆ ਦੇ ਇੱਕ ਜਹਾਜ਼ ਨੇ ਨਵੀਂ ਦਿੱਲੀ ਲਈ ਉਡਾਣ ਭਰੀ ਸੀ ਅਤੇ ਲਗਭਗ 45 ਮਿੰਟ ਬਾਅਦ, ਇੱਕ ਜ਼ਬਰਦਸਤ ਧਮਾਕਾ ਹੋਇਆ ਅਤੇ ਸਭ ਕੁਝ ਤਬਾਹ ਹੋ ਗਿਆ। ਹਾਦਸੇ ਦੇ ਸਮੇਂ ਜਹਾਜ਼ 31 ਹਜ਼ਾਰ ਫੁੱਟ ਦੀ ਉਚਾਈ 'ਤੇ ਉੱਡ ਰਿਹਾ ਸੀ। ਅੱਜ ਦੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਪਿਤਾ ਉਸ ਸਮੇਂ ਕੈਨੇਡਾ ਦੇ ਪ੍ਰਧਾਨ ਮੰਤਰੀ ਸਨ ।
ਸ਼ੁਰੂਆਤੀ ਜਾਂਚ ਵਿੱਚ ਇਸ ਦੇ ਖਾਲਿਸਤਾਨੀ ਸਬੰਧਾਂ ਦਾ ਖੁਲਾਸਾ ਹੋਇਆ ਸੀ ਪਰ ਅੱਜ ਤੱਕ ਕੈਨੇਡੀਅਨ ਸਰਕਾਰ ਨੇ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਲਈ ਕੋਈ ਪਹਿਲਕਦਮੀ ਨਹੀਂ ਕੀਤੀ ਜਦੋਂ ਕਿ ਮੌਜੂਦਾ ਪ੍ਰਧਾਨ ਮੰਤਰੀ ਆਪਣੇ ਆਪ ਨੂੰ ਮਨੁੱਖੀ ਅਧਿਕਾਰਾਂ ਦਾ ਸਮਰਥਕ ਦੱਸਦੇ ਹਨ। ਇਸ ਦਾ ਮੁੱਖ ਦੋਸ਼ੀ ਅੱਤਵਾਦੀ ਇੰਦਰਜੀਤ ਸਿੰਘ ਰਿਆਤ ਮੰਨਿਆ ਜਾਂਦਾ ਸੀ। ਇਸ ਦੇ ਨਾਲ ਹੀ ਇਸ ਨੇ ਜਾਪਾਨ ਵਿੱਚ ਏਅਰ ਇੰਡੀਆ ਦੇ ਇੱਕ ਹੋਰ ਜਹਾਜ਼ ਨੂੰ ਨਿਸ਼ਾਨਾ ਬਣਾਇਆ, ਜਿਸ ਵਿੱਚ ਜਾਪਾਨੀ ਹਵਾਈ ਸੇਵਾਵਾਂ ਦੇ ਦੋ ਲੋਡਰਾਂ ਦੀ ਜਾਨ ਚਲੀ ਗਈ ਸੀ।

2- ਖਾਲਿਸਤਾਨੀਆਂ ਦਾ ਸਮਰਥਨ ਕਰਨ ਅਤੇ ਭਾਰਤ 'ਤੇ ਦੋਸ਼ ਲਗਾਉਣ ਦੀ ਨੀਤੀ

ਪਿਛਲੇ ਸਾਲ ਵਾਪਰੀਆਂ ਘਟਨਾਵਾਂ ਨੇ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਖਟਾਸ ਪੈਦਾ ਕਰ ਦਿੱਤੀ ਸੀ। ਇਸ ਤੱਥ ਤੋਂ ਸਭ ਜਾਣੂ ਹਨ ਕਿ ਖਾਲਿਸਤਾਨ ਸਮਰਥਕਾਂ ਨੂੰ ਕੈਨੇਡਾ ਦੀ ਧਰਤੀ ਤੋਂ ਹਰ ਤਰ੍ਹਾਂ ਦੀ ਮਦਦ ਮਿਲਦੀ ਰਹੀ ਹੈ। ਭਾਰਤ ਸਰਕਾਰ ਇਸ ਮਾਮਲੇ ਵਿੱਚ ਸਮੇਂ-ਸਮੇਂ 'ਤੇ ਕੈਨੇਡੀਅਨ ਸਰਕਾਰ ਨੂੰ ਚੇਤਾਵਨੀ ਦਿੰਦੀ ਰਹੀ ਹੈ ਪਰ ਕੈਨੇਡੀਅਨ ਸਰਕਾਰ ਨੇ ਕਦੇ ਵੀ ਖਾਲਿਸਤਾਨੀ ਸਮਰਥਕਾਂ ਦੀਆਂ ਗਤੀਵਿਧੀਆਂ ਨੂੰ ਸਵੀਕਾਰ ਨਹੀਂ ਕੀਤਾ ਅਤੇ ਨਾ ਹੀ ਮਦਦ ਬੰਦ ਕੀਤੀ।

ਖਟਾਸ ਦੇ ਬਾਵਜੂਦ ਦੋਵਾਂ ਦੇਸ਼ਾਂ ਦੇ ਰਿਸ਼ਤੇ ਨਿੱਘੇ ਰਹੇ। ਇਹ ਮਾਮਲਾ ਉਦੋਂ ਭਖ ਗਿਆ ਜਦੋਂ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦਾ ਪਿਛਲੇ ਸਾਲ 18 ਜੂਨ 2023 ਨੂੰ ਅਣਪਛਾਤੇ ਨਕਾਬਪੋਸ਼ ਬੰਦੂਕਧਾਰੀਆਂ ਨੇ ਕਤਲ ਕਰ ਦਿੱਤਾ ਸੀ। ਖਾਲਿਸਤਾਨੀ ਸਮਰਥਕਾਂ ਨੇ ਸੜਕਾਂ 'ਤੇ ਪੋਸਟਰ ਚਿਪਕਾਏ ਸਨ, ਜਿਨ੍ਹਾਂ ਨੇ ਕੈਨੇਡਾ 'ਚ ਭਾਰਤੀ ਹਾਈ ਕਮਿਸ਼ਨਰ ਸੰਜੇ ਵਰਮਾ ਅਤੇ ਕੌਂਸਲ ਜਨਰਲ ਅਪੂਰਵਾ ਸ਼੍ਰੀਵਾਸਤਵ ਨੂੰ ਇਸ ਕਤਲ ਲਈ ਜ਼ਿੰਮੇਵਾਰ ਠਹਿਰਾਇਆ ਸੀ। ਭਾਰਤੀ ਹਾਈ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਤੋਂ ਪਹਿਲਾਂ ਕਿ ਰਿਸ਼ਤੇ ਆਮ ਵਾਂਗ ਹੋ ਜਾਂਦੇ, ਇਨ੍ਹਾਂ ਜਥੇਬੰਦੀਆਂ ਨੇ 8 ਜੁਲਾਈ 2023 ਨੂੰ ਰੈਲੀ ਕਰਨ ਦਾ ਐਲਾਨ ਕਰ ਦਿੱਤਾ। ਫਿਰ ਭਾਰਤ ਸਰਕਾਰ ਹਰਕਤ ਵਿੱਚ ਆਈ ਅਤੇ ਕੈਨੇਡਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣੇ ਦੂਤਾਵਾਸ ਅਤੇ ਅਧਿਕਾਰੀਆਂ ਦੀ ਸੁਰੱਖਿਆ ਲਈ ਹਰ ਜ਼ਰੂਰੀ ਕਦਮ ਚੁੱਕੇ।

ਇਸ ਮਾਮਲੇ ਵਿੱਚ ਕੋਈ ਕਾਰਵਾਈ ਨਾ ਕਰਦੇ ਹੋਏ, ਕੈਨੇਡੀਅਨ ਪੀਐਮ ਨੇ ਇੱਕ ਰਸਮੀ ਪ੍ਰੈਸ ਕਾਨਫਰੰਸ ਵਿੱਚ ਇਸ ਕਤਲ ਲਈ ਭਾਰਤ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਫਿਰ ਰਿਸ਼ਤਿਆਂ 'ਚ ਤਣਾਅ ਹੋਰ ਵਧ ਗਿਆ ਜੋ ਹੁਣ ਇਸ ਰੂਪ 'ਚ ਸਾਹਮਣੇ ਆ ਰਿਹਾ ਹੈ। ਇਹ ਦੇਖਣਾ ਦਿਲਚਸਪ ਹੋਵੇਗਾ ਕਿ ਜਦੋਂ ਭਾਰਤ ਦੀ ਸਾਖ ਪੂਰੀ ਦੁਨੀਆ ਵਿੱਚ ਵਧ ਰਹੀ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਕੈਨੇਡਾ ਨਾਲ ਇਸ ਦੇ ਸਬੰਧਾਂ ਦੀ ਰੂਪ ਰੇਖਾ ਕੀ ਹੋਵੇਗੀ?

3- ਵੋਟਾਂ ਦੀ ਇੱਛਾ, ਭਾਰਤ ਵਿਰੋਧੀ ਬਿਆਨ ਅਤੇ ਬੈਨਰ

ਨਿੱਝਰ ਦੇ ਕਤਲ ਤੋਂ ਬਾਅਦ ਜਦੋਂ ਖਾਲਿਸਤਾਨੀ ਸਮਰਥਕਾਂ ਨੇ ਭਾਰਤੀ ਹਾਈ ਕਮਿਸ਼ਨਰ ਅਤੇ ਕੌਂਸਲੇਟ ਅੱਗੇ ਆਪਣਾ ਵਿਰੋਧ ਤੇਜ਼ ਕਰ ਦਿੱਤਾ ਤਾਂ ਸਰਕਾਰ ਨੇ ਭਾਰਤ ਵਿੱਚ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਅਜਿਹੀਆਂ ਸਾਰੀਆਂ ਗਤੀਵਿਧੀਆਂ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ। ਇਹ ਉਹੀ ਸਮਾਂ ਸੀ ਜਦੋਂ ਭਾਰਤ ਵਿੱਚ ਇੱਕ ਹੋਰ ਅੱਤਵਾਦੀ-ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ ਵੀ ਕਾਰਵਾਈ ਚੱਲ ਰਹੀ ਸੀ।

ਇਸੇ ਦੌਰਾਨ ਕਰੀਬ ਦੋ ਮਹੀਨਿਆਂ ਬਾਅਦ ਕੈਨੇਡਾ ਵਿੱਚ ਇੱਕ ਰੈਲੀ ਹੋਈ ਜਿਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਨੂੰ ਦਰਸਾਉਂਦਾ ਬੈਨਰ ਲਹਿਰਾਇਆ ਗਿਆ। ਇਸ ਗੱਲ ਦਾ ਖੁਲਾਸਾ ਕਰਦਿਆਂ ਹੁਣ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਖੁਦ ਕੈਨੇਡੀਅਨ ਸਰਕਾਰ ਨੂੰ ਚਿਤਾਵਨੀ ਦਿੱਤੀ ਅਤੇ ਅਜਿਹੀਆਂ ਸਾਰੀਆਂ ਗਤੀਵਿਧੀਆਂ 'ਤੇ ਰੋਕ ਲਗਾਉਣ ਦੀ ਮੰਗ ਵੀ ਕੀਤੀ। ਭਾਰਤੀ ਵਿਦੇਸ਼ ਮੰਤਰੀ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਕੈਨੇਡਾ ਦੀ ਮੌਜੂਦਾ ਸਰਕਾਰ ਵੋਟਾਂ ਲਈ ਇਹ ਸਭ ਕਰ ਰਹੀ ਹੈ। ਪਰ, ਇਸ ਸਭ ਦਾ ਨਾ ਤਾਂ ਟਰੂਡੋ ਸਰਕਾਰ 'ਤੇ ਕੋਈ ਅਸਰ ਹੋਇਆ ਅਤੇ ਨਾ ਹੀ ਉਨ੍ਹਾਂ ਨੇ ਕੋਈ ਕਾਰਵਾਈ ਕੀਤੀ, ਉਲਟਾ ਉਹ ਹੋਰ ਵੀ ਹਮਲਾਵਰ ਹੋ ਗਏ। ਉਹ ਭਾਰਤ ਵਿਰੋਧੀ ਬਿਆਨ ਦੇਣ ਤੋਂ ਪਿੱਛੇ ਨਹੀਂ ਹਟੇ।

4- PM ਟਰੂਡੋ ਨੇ ਸੁਰੱਖਿਅਤ ਕੈਨੇਡਾ ਪਹੁੰਚਣ ਦੀ ਪੇਸ਼ਕਸ਼ ਨੂੰ ਦਿੱਤਾ ਠੁਕਰਾ

ਕੈਨੇਡਾ ਦੇ ਪ੍ਰਧਾਨ ਮੰਤਰੀ ਪਿਛਲੇ ਸਾਲ ਭਾਰਤ ਵਿੱਚ ਹੋਏ ਜੀ-20 ਸੰਮੇਲਨ ਵਿੱਚ ਹਿੱਸਾ ਲੈਣ ਆਏ ਸਨ। ਉਦੋਂ ਭਾਰਤੀ ਪ੍ਰਧਾਨ ਮੰਤਰੀ ਨੇ ਜਨਤਕ ਤੌਰ 'ਤੇ ਅਤੇ ਆਪਣੀ ਨਿੱਜੀ ਮੁਲਾਕਾਤ 'ਚ ਵੀ ਸਪੱਸ਼ਟ ਕੀਤਾ ਸੀ ਕਿ ਹੁਣ ਇਸ ਦੁਨੀਆ 'ਚ ਅੱਤਵਾਦ ਦੀ ਕੋਈ ਥਾਂ ਨਹੀਂ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਕੈਨੇਡਾ ਨੂੰ ਸੰਗਠਿਤ ਅਪਰਾਧਾਂ, ਡਰੱਗ ਮਾਫੀਆ ਅਤੇ ਮਨੁੱਖੀ ਤਸਕਰਾਂ ਵਿਰੁੱਧ ਚੱਲ ਰਹੀ ਲੜਾਈ ਵਿੱਚ ਭਾਰਤ ਸਰਕਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੋਣਾ ਚਾਹੀਦਾ ਹੈ। ਪਰ, ਇਸ ਦਾ ਕੈਨੇਡੀਅਨ ਪ੍ਰਧਾਨ ਮੰਤਰੀ 'ਤੇ ਕੋਈ ਅਸਰ ਨਹੀਂ ਹੋਇਆ।

ਉਨ੍ਹਾਂ ਦਾ ਗੁੱਸਾ ਇਸ ਗੱਲ ਤੋਂ ਵੀ ਜਾਹਿਰ ਹੁੰਦਾ ਹੈ ਕਿ ਜਹਾਜ਼ ਖ਼ਰਾਬ ਹੋਣ ਤੋਂ ਬਾਅਦ ਉਹ ਦੋ ਦਿਨ ਦਿੱਲੀ ਦੇ ਹੋਟਲ ਤੋਂ ਬਾਹਰ ਤਕ ਨਹੀਂ ਨਿਕਲੇ। ਉਨ੍ਹਾਂ ਨੇ ਭਾਰਤ ਸਰਕਾਰ ਦੀ ਉਸ ਪੇਸ਼ਕਸ਼ ਨੂੰ ਵੀ ਠੁਕਰਾ ਦਿੱਤਾ ਸੀ, ਜਿਸ ਵਿਚ ਉਨ੍ਹਾਂ ਨੂੰ ਸੁਰੱਖਿਅਤ ਜਹਾਜ਼ ਰਾਹੀਂ ਕੈਨੇਡਾ ਭੇਜਣ ਦੀ ਬੇਨਤੀ ਕੀਤੀ ਗਈ ਸੀ। ਉਹ ਆਪਣੇ ਜਹਾਜ਼ ਦੀ ਮੁਰੰਮਤ ਹੋਣ ਤੋਂ ਬਾਅਦ ਹੀ ਭਾਰਤ ਤੋਂ ਪਰਤੇ ਅਤੇ ਘਰ ਪਹੁੰਚਦੇ ਹੀ ਕੈਨੇਡਾ ਦੀ ਸੰਸਦ ਵਿੱਚ ਭਾਰਤ ਵਿਰੁੱਧ ਬੋਲਣ ਤੋਂ ਨਾ ਖੁੰਝੇ।

5-ਭਾਰਤ ਖਿਲਾਫ ਚੁੱਕੇ ਕਦਮ, ਵੀਜ਼ਾ ਸੇਵਾਵਾਂ ਰੱਦ

ਪਿਛਲੇ ਸਾਲ ਸਤੰਬਰ 'ਚ ਹੀ ਕੈਨੇਡਾ ਨੇ ਭਾਰਤ ਖਿਲਾਫ ਇਕ ਹੋਰ ਕਦਮ ਚੁੱਕਿਆ ਸੀ, ਜਿਸ 'ਚ ਖਾਲਿਸਤਾਨੀ ਅੱਤਵਾਦੀ ਦੀ ਹੱਤਿਆ ਲਈ ਭਾਰਤ ਨੂੰ ਜ਼ਿੰਮੇਵਾਰ ਮੰਨਦਿਆਂ ਇਕ ਭਾਰਤੀ ਖੁਫੀਆ ਅਧਿਕਾਰੀ ਨੂੰ ਵਾਪਸ ਜਾਣ ਦਾ ਹੁਕਮ ਦਿੱਤਾ ਸੀ। ਇਸ ਨਾਲ ਖਟਾਸ ਹੋਰ ਵੱਧੀ ਤਾਂ ਭਾਰਤੀ ਦੂਤਾਵਾਸ ਨੇ ਕੈਨੇਡਾ ਤੋਂ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ। ਜਨਵਰੀ 2024 'ਚ ਕੈਨੇਡਾ ਨੇ ਇਕ ਵਾਰ ਫਿਰ ਭਾਰਤ 'ਤੇ ਤਿੱਖੇ ਦੋਸ਼ ਲਾਏ ਅਤੇ ਇਸ ਨੂੰ ਵਿਦੇਸ਼ੀ ਖਤਰਾ ਵੀ ਕਿਹਾ। ਇਹ ਵੀ ਕਿਹਾ ਕਿ ਭਾਰਤ ਕੈਨੇਡਾ ਵਿੱਚ ਹੋ ਰਹੀਆਂ ਚੋਣਾਂ ਵਿੱਚ ਦਖਲ ਦੇ ਸਕਦਾ ਹੈ।

ਭਾਰਤ ਨੇ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਕੈਨੇਡਾ ਸਾਡੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰ ਰਿਹਾ ਹੈ। ਇਸ ਸਾਲ ਯਾਨੀ ਅਪ੍ਰੈਲ 2024 'ਚ ਭਾਰਤ ਦਾ ਗੁੱਸਾ ਇਕ ਵਾਰ ਫਿਰ ਸਾਹਮਣੇ ਆਇਆ ਜਦੋਂ ਖਾਲਿਸਤਾਨੀ ਸਮਰਥਕਾਂ ਨੇ ਕੈਨੇਡੀਅਨ ਪੀਐੱਮ ਦੀ ਮੌਜੂਦਗੀ 'ਚ ਨਾਅਰੇਬਾਜ਼ੀ ਕੀਤੀ। ਇਸ 'ਤੇ ਭਾਰਤ ਸਰਕਾਰ ਨੇ ਸਖ਼ਤ ਵਿਰੋਧ ਵੀ ਕੀਤਾ ਸੀ ਪਰ ਕੈਨੇਡਾ ਸਰਕਾਰ ਇਨ੍ਹਾਂ ਗੱਲਾਂ ਤੋਂ ਅਣਜਾਣ ਰਹਿਣ ਦੀ ਕੋਸ਼ਿਸ਼ ਕਰਦੀ ਨਜ਼ਰ ਆ ਰਹੀ ਹੈ।

ਇਸ ਤਰ੍ਹਾਂ ਮੌਜੂਦਾ ਕਾਰਵਾਈ ਨਾ ਤਾਂ ਇੱਕ ਦਿਨ ਵਿੱਚ ਹੋਈ ਹੈ ਅਤੇ ਨਾ ਹੀ ਇੱਕ ਘਟਨਾ ਤੋਂ ਬਾਅਦ ਹੋਈ ਹੈ। ਇਹ ਖਾਲਿਸਤਾਨੀ ਸਮਰਥਕਾਂ ਨੂੰ ਕੈਨੇਡਾ ਦੀ ਧਰਤੀ ਤੋਂ ਲਗਾਤਾਰ ਮਿਲ ਰਹੇ ਸਮਰਥਨ ਦਾ ਨਤੀਜਾ ਹੈ

  • Canada upset with India
  • Canada India Relations
  • India
  • Canada
  • relationship
  • deteriorated

ਕਠੂਆ 'ਚ ਸਮਾਰਟ ਮੀਟਰ ਦਾ ਵਿਰੋਧ ਕਰ ਰਹੇ ਲੋਕਾਂ 'ਤੇ ਪੁਲਸ ਨੇ ਕੀਤਾ ਲਾਠੀਚਾਰਜ

NEXT STORY

Stories You May Like

  • india  canada to kick off 5th round of trade talks october 5
    ਭਾਰਤ-ਕੈਨੇਡਾ ਵਿਚਾਲੇ CEPA ਵਾਰਤਾ ਦਾ 5ਵਾਂ ਗੇੜ ਅੱਜ ਤੋਂ ਸ਼ੁਰੂ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • india and switzerland sign 5 agreement
    ਭਾਰਤ ਤੇ ਸਵਿਟਜ਼ਰਲੈਂਡ ’ਚ 5 ਸਮਝੌਤੇ, ਵਪਾਰ ਤੇ ਨਿਵੇਸ਼ ਵਧਾਉਣ ’ਤੇ ਸਹਿਮਤੀ
  • dabur india gets nclt approval for merger with sesa care
    Dabur India ਨੂੰ Sesa Care ਦੇ ਰਲੇਵੇਂ ਲਈ NCLT ਤੋਂ ਮਿਲੀ ਪ੍ਰਵਾਨਗੀ
  • 5 indian origin men arrested in canada over extortion and other charges
    ਕੈਨੇਡਾ ਪੁਲਸ ਨੇ 2 ਪੰਜਾਬੀਆਂ ਸਣੇ 5 ਨੌਜਵਾਨ ਕੀਤੇ ਗ੍ਰਿਫ਼ਤਾਰ ! ਕਾਰਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
  • india canada relations
    ਭਾਰਤ ਅਤੇ ਕੈਨੇਡਾ ਸਬੰਧਾਂ ਨੂੰ 'ਉੱਚੇ ਪੱਧਰ' 'ਤੇ ਲੈ ਜਾਣ ਦੀ ਤਿਆਰੀ 'ਚ
  • river  fell  vehicle  5 people
    ਜੰਮੂ-ਕਸ਼ਮੀਰ ’ਚ ਵੱਡਾ ਹਾਦਸਾ: ਨਦੀ ’ਚ ਡਿੱਗਿਆ ਤੇਜ਼ ਰਫ਼ਤਾਰ ਵਾਹਨ, 5 ਲੋਕਾਂ ਦੀ ਮੌਤ
  • air india  pilot  alcohol test  failed  suspended
    Air India ਪਾਇਲਟ ਅਲਕੋਹਲ ਟੈਸਟ 'ਚ ਫੇਲ੍ਹ ਹੋਣ 'ਤੇ ਸਸਪੈਂਡ
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 19yearold boy achieves remarkable feat in candy crush
      Candy Crush 'ਚ 19 ਸਾਲ ਦੇ ਮੁੰਡੇ ਨੇ ਕਰ 'ਤਾ ਅਨੋਖਾ ਕਾਰਨਾਮਾ, ਦੁਨੀਆ ਵੀ ਹੋ...
    • shardiya navratri mata vaishno devi  darbar
      ਸ਼ਾਰਦੀਆ ਨਰਾਤਿਆਂ 'ਤੇ ਰੰਗ-ਬਿਰੰਗੇ ਫੁੱਲਾਂ ਨਾਲ ਸਜੇਗਾ ਮਾਤਾ ਵੈਸ਼ਨੋ ਦੇਵੀ ਦਾ...
    • canada removes report
      ਕੈਨੇਡਾ-ਭਾਰਤ ਦੇ ਰਿਸ਼ਤਿਆਂ 'ਚ ਆਵੇਗੀ ਮਜ਼ਬੂਤੀ ! CSIS ਨੇ ਹਟਾਈ ਵਿਵਾਦਿਤ ਰਿਪੋਰਟ
    • installing red blue lights on the car proved costly
      ਕਾਰ 'ਤੇ ਲਾਲ-ਨੀਲੀ ਲਾਈਟ ਲਾਉਣੀ ਪਈ ਭਾਰੀ! DCP ਨੇ 5 ਕਿਲੋਮੀਟਰ ਪਿੱਛਾ ਕਰਕੇ...
    • hospital  treatment  children
      ਹਸਪਤਾਲ 'ਚ ਇਲਾਜ ਦੌਰਾਨ ਬੱਚੇ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਕੀਤਾ ਹੰਗਾਮਾ
    • goa sharad pawar visits gmch to pay tribute to nana patekar
      ਗੋਆ: ਨਾਨਾ ਪਾਟੇਕਰ ਨੂੰ ਸ਼ਰਧਾਂਜਲੀ ਦੇਣ ਲਈ ਜੀਐਮਸੀਐਚ ਪਹੁੰਚੇ ਸ਼ਰਦ ਪਵਾਰ
    • india  help  nepal  school  inauguration
      ਭਾਰਤ ਦੀ ਮਦਦ ਨਾਲ ਪੂਰਬੀ ਨੇਪਾਲ 'ਚ ਬਣੇ ਸਕੂਲ ਭਵਨ ਦਾ ਕੀਤਾ ਗਿਆ ਉਦਘਾਟਨ
    • rahul gandhi  priyanka gandhi  fir  delhi police
      ਰਾਹੁਲ ਤੇ ਪ੍ਰਿਯੰਕਾ ਗਾਂਧੀ ਖ਼ਿਲਾਫ਼ FIR, ਪੁਲਸ ਮੁਲਾਜ਼ਮਾਂ 'ਤੇ 'ਹਮਲੇ' ਦਾ...
    • union minister shivraj chouhan grandson birth
      ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਦੇ ਘਰ ਗੂੰਜੀਆਂ ਕਿਲਕਾਰੀਆਂ ! ਪੋਸਟ ਰਾਹੀਂ ਸਾਂਝੀ...
    • india in unga
      'ਆਪਣੇ ਆਕਾਵਾਂ ਨੂੰ ਹੀ ਡਰਾਉਣ ਲੱਗਾ ਪਾਕਿ ਦਾ ਪਾਲ਼ਿਆ Monster..!' ਭਾਰਤ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +