ਮੇਰਠ (ਏਜੰਸੀ)- ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ 'ਚ 30 ਸਾਲਾ ਵਿਅਕਤੀ ਦੀ ਰਹੱਸਮਈ ਮੌਤ ਦੇ ਸਬੰਧ 'ਚ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਪ੍ਰੇਮੀ ਵਿਰੁੱਧ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਕ ਪੁਲਸ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਦੇ ਅਨੁਸਾਰ, ਪੁਲਸ ਹੁਣ ਦਫਨਾਈ ਜਾ ਚੁੱਕੀ ਲਾਸ਼ ਨੂੰ ਕਬਰ 'ਚੋਂ ਬਾਹਰ ਕੱਢਵਾ ਕੇ ਪੋਸਟਮਾਰਟਮ ਕਰਵਾਉਣ ਦੀ ਤਿਆਰੀ ਕਰ ਰਹੀ ਹੈ।
ਪੁਲਸ ਖੇਤਰ ਅਧਿਕਾਰੀ ਕੋਤਵਾਲੀ ਸੰਗਰਾਮ ਸਿੰਘ ਨੇ ਦੱਸਿਆ ਕਿ ਲੋਹੀਆਨਗਰ ਥਾਣਾ ਖੇਤਰ ਦੇ ਫਤਲੇਹਪੁਰ ਦੇ ਰਹਿਣ ਵਾਲੇ ਇਕ ਮਿਸਤਰੀ ਤਾਲਿਬ ਦੀ 28 ਸਤੰਬਰ ਨੂੰ ਮੌਤ ਹੋ ਗਈ ਸੀ। ਉਸ ਦੀ ਪਤਨੀ ਇਲਮਾ (27) ਨੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਕਿ ਇਹ ਇਕ ਕੁਦਰਤੀ ਮੌਤ ਸੀ, ਜਿਸ ਤੋਂ ਬਾਅਦ ਪਰਿਵਾਰ ਦੇ ਲੋਕ ਲਾਸ਼ ਨੂੰ ਮੁਜ਼ੱਫਰਨਗਰ ਦੇ ਬੁਢਾਨਾ ਲੈ ਗਏ ਅਤੇ ਦਫ਼ਨਾ ਦਿੱਤਾ। ਉਨ੍ਹਾਂ ਦੱਸਿਆ ਕਿ 3 ਅਕਤੂਬਰ ਨੂੰ ਤਾਲਿਬ ਦੇ ਚਚੇਰੇ ਭਰਾ ਅਕਰਮ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਥਾਣੇ 'ਚ ਸ਼ਿਕਾਇਤ ਦਰਜ ਕਰਵਾ ਕੇ ਇਲਮਾ ਅਤੇ ਅਮਨ ਨਾਮੀ ਵਿਅਕਤੀ 'ਤੇ ਤਾਲਿਬ ਦਾ ਕਤਲ ਕਰਨ ਦਾ ਸ਼ੱਕ ਜਤਾਇਆ
ਇਸ ਤੋਂ ਬਾਅਦ, ਪੁਲਸ ਨੇ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ। ਪੁਲਸ ਖੇਤਰ ਅਧਿਕਾਰੀ ਦੇ ਅਨੁਸਾਰ, ਪਰਿਵਾਰ ਵਾਲਿਆਂ ਨੂੰ ਬਾਅਦ 'ਚ ਇਲਮਾ ਦੀਆਂ ਗਤੀਵਿਧੀਆਂ 'ਤੇ ਸ਼ੱਕ ਹੋਇਆ ਅਤੇ ਉਨ੍ਹਾਂ ਨੂੰ ਅਮਨ ਤੋਂ ਉਸ ਦੀ ਦੋਸਤੀ ਬਾਰੇ ਜਾਣਕਾਰੀ ਮਿਲੀ। ਪੁਲਸ ਨੇ ਕਿਹਾ ਕਿ ਪੋਸਟਮਾਰਟਮ ਲਈ ਲਾਸ਼ ਨੂੰ ਕਬਰ 'ਚੋਂ ਕੱਢਵਾਉਣ ਦੀ ਜ਼ਰੂਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮਾਮਲੇ 'ਚ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪਰਿਵਾਰ ਦਾ ਦਾਅਵਾ ਹੈ ਕਿ ਲਾਸ਼ ਦਫਨਾਏ ਜਾਣ ਤੋਂ ਪਹਿਲਾਂ ਇਲਮਾ ਘਰ ਦਾ ਕੀਮਤੀ ਸਾਮਾਨ ਪੈਕ ਕਰਦੀ ਨਜ਼ਰ ਆਈ ਸੀ।
ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਆਂਢ-ਗੁਆਂਢ ਦੇ ਲੋਕਾਂ ਨੇ ਦੋਵਾਂ ਨੂੰ ਕਈ ਵਾਰ ਇਕੱਠੇ ਦੇਖਣ ਦੀ ਰਿਪੋਰਟ ਜਾਣਕਾਰੀ ਦਿੱਤੀ ਸੀ। ਪੁਲਸ ਖੇਤਰ ਅਧਿਕਾਰੀ ਨੇ ਕਿਹਾ ਕਿ ਸਬੂਤਾਂ ਦੇ ਆਧਾਰ 'ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਜਾਂਚ ਦੇ ਅਨੁਸਾਰ ਦੋਸ਼ੀਆਂ ਦੀ ਗ੍ਰਿਫਤਾਰੀ ਨੂੰ ਯਕੀਨੀ ਬਣਾਏਗੀ ਜਾਵੇਗੀ। ਤਾਲਿਬ ਅਤੇ ਇਲਮਾ ਦਾ ਵਿਆਹ ਲਗਭਗ ਚਾਰ ਸਾਲ ਪਹਿਲਾਂ ਹੋਇਆ ਸੀ ਅਤੇ ਉਨ੍ਹਾਂ ਦੀ ਇਕ ਤਿੰਨ ਸਾਲ ਦੀ ਧੀ ਹੈ। ਇਲਮਾ ਨੇ ਪੁੱਛਗਿੱਛ ਦੌਰਾਨ ਤਾਲਿਬ 'ਤੇ ਉਸ ਨਾਲ ਕੁੱਟਮਾਰ ਕਰਨ ਦਾ ਦੋਸ਼ ਵੀ ਲਗਾਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੇਂਦਰੀ ਕੈਬਨਿਟ ਦਾ ਛੋਟੀਆਂ ਕੰਪਨੀਆਂ ਲਈ ਵੱਡਾ ਫੈਸਲਾ ! 10,000 ਕਰੋੜ ਰੁਪਏ ਦੇ SME ਗ੍ਰੋਥ ਫੰਡ ਨੂੰ ਦਿੱਤੀ ਮਨਜ਼ੂਰੀ
NEXT STORY