ਨੈਸ਼ਨਲ ਡੈਸਕ- ਉਤਰ ਪ੍ਰਦੇਸ਼ ਸੂਬੇ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ਼ੁੱਕਰਵਾਰ ਨੂੰ ਬਾਂਦਾ ਜ਼ਿਲ੍ਹੇ ਦੇ ਕੋਤਵਾਲੀ ਨਗਰ ਇਲਾਕੇ ਵਿੱਚ ਇੱਕ ਸੇਵਾਮੁਕਤ ਭਾਰਤੀ ਫੌਜ ਦੇ ਜਵਾਨ ਦੀ ਪਤਨੀ ਅਤੇ ਉਸ ਦੀ ਧੀ ਨੇ ਫਾਹਾ ਲੈ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਹੈ।
ਪੁਲਸ ਸਰਕਲ ਅਫਸਰ ਰਾਜੀਵ ਪ੍ਰਤਾਪ ਸਿੰਘ ਨੇ ਦੱਸਿਆ ਕਿ ਬਾਂਦਾ ਸ਼ਹਿਰ ਦੇ ਬਿਜਲੀ ਖੇੜਾ ਮੁਹੱਲਾ ਦੇ ਰਹਿਣ ਵਾਲੇ ਸੇਵਾਮੁਕਤ ਫੌਜੀ ਜਵਾਨ ਨਾਨਕਾਈ ਪ੍ਰਸਾਦ ਦੀ ਪਤਨੀ ਹੀਰਾਮਣੀ (45) ਅਤੇ ਉਸਦੀ ਧੀ ਰੰਜਨਾ (20) ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।
ਇਹ ਵੀ ਪੜ੍ਹੋ- ਪੰਜਾਬ ਨੂੰ IPL ਫਾਈਨਲ ਹਰਾਉਣ ਵਾਲੇ ਭਾਰਤੀ ਕ੍ਰਿਕਟਰ ਨੇ ਲੈ ਲਿਆ ਸੰਨਿਆਸ
ਘਟਨਾ ਦੀ ਜਾਣਕਾਰੀ ਮਿਲਣ 'ਤੇ ਕੋਤਵਾਲੀ ਨਗਰ ਪੁਲਸ ਅਤੇ ਫੀਲਡ ਯੂਨਿਟ ਨੇ ਕਮਰੇ ਦਾ ਦਰਵਾਜ਼ਾ ਤੋੜ ਕੇ ਫਾਹੇ ਨਾਲ ਲਟਕਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਕਬਜ਼ੇ 'ਚ ਲੈਣ ਮਗਰੋਂ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਘਟਨਾ ਦਾ ਕਾਰਨ ਘਰੇਲੂ ਕਲੇਸ਼ ਸਾਹਮਣੇ ਆਇਆ ਹੈ।
ਸਥਾਨਕ ਨਾਗਰਿਕਾਂ ਅਨੁਸਾਰ ਮ੍ਰਿਤਕ ਸੇਵਾਮੁਕਤ ਫੌਜੀ ਜਵਾਨ ਨਾਨਕਾਈ ਪ੍ਰਸਾਦ ਦੀ ਤੀਜੀ ਪਤਨੀ ਸੀ। ਦੋ ਪਤਨੀਆਂ ਦੀ ਮੌਤ ਤੋਂ ਬਾਅਦ ਉਸ ਨੇ ਤੀਜੀ ਵਾਰ ਵਿਆਹ ਕੀਤਾ ਸੀ, ਜਿਸ ਮਗਰੋਂ ਉਸ ਦੀ ਤੀਜੀ ਪਤਨੀ ਨੇ ਵੀ ਧੀ ਸਣੇ ਖ਼ੁਦਕੁਸ਼ੀ ਕਰ ਲਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਸਾਬਕਾ ਵਿਧਾਇਕ ਦਾ ਹੋ ਗਿਆ ਦਿਹਾਂਤ, 71 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ ; ਸਾਬਕਾ ਵਿਧਾਇਕ ਦਾ ਹੋ ਗਿਆ ਦਿਹਾਂਤ, 71 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
NEXT STORY