ਵੈੱਬ ਡੈਸਕ : ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਸ਼ਰਾਬੀ ਪਤੀ ਨੇ ਆਪਣੀ ਪਤਨੀ ਨੂੰ ਹੈਂਡ ਪੰਪ ਦੇ ਹੈਂਡਲ ਨਾਲ ਕੁੱਟ-ਕੁੱਟ ਕੇ ਬੇਰਹਿਮੀ ਨਾਲ ਮਾਰ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਸੂਚਨਾ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਆਪਣੀ ਹਿਰਾਸਤ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਅਨੁਸਾਰ, ਇਹ ਘਟਨਾ ਐਤਵਾਰ ਨੂੰ ਜ਼ਿਲ੍ਹੇ ਦੇ ਪਿਪਰਪਤੀ ਪਿੰਡ ਦੇ ਨਦੀ ਥਾਣਾ ਖੇਤਰ ਵਿੱਚ ਕੋਸੀ ਦੇ ਕੰਢੇ ਵਾਪਰੀ। ਮ੍ਰਿਤਕਾ ਦੀ ਪਛਾਣ ਮੁਹੰਮਦ ਇਜ਼ਰਾਈਲ ਦੀ 40 ਸਾਲਾ ਪਤਨੀ ਸਬੀਰਾ ਖਾਤੂਨ ਉਰਫ਼ ਸਾਬਰੀ ਖਾਤੂਨ ਵਜੋਂ ਹੋਈ ਹੈ। ਦੋਸ਼ੀ ਪਤੀ ਪੇਸ਼ੇ ਤੋਂ ਆਟੋ ਡਰਾਈਵਰ ਹੈ। ਦੱਸਿਆ ਜਾ ਰਿਹਾ ਹੈ ਕਿ ਸਬੀਰਾ ਐਤਵਾਰ ਨੂੰ ਨਲਕੇ ਨੇੜੇ ਕੰਮ ਕਰ ਰਹੀ ਸੀ। ਫਿਰ ਗੁਪਤ ਤਰੀਕੇ ਨਾਲ ਉਸਦਾ ਪਤੀ ਉੱਥੇ ਆਇਆ ਅਤੇ ਆਪਣੀ ਪਤਨੀ ਨੂੰ ਹੈਂਡ ਪੰਪ ਦੇ ਹੈਂਡਲ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। ਧੀ ਆਪਣੇ ਪਿਤਾ ਤੋਂ ਆਪਣੀ ਮਾਂ ਦੀ ਜਾਨ ਦੀ ਭੀਖ ਮੰਗਦੀ ਰਹੀ, ਪਰ ਪਿਤਾ ਨੇ ਉਸਦੀ ਇੱਕ ਨਹੀਂ ਸੁਣੀ।
ਇਲਾਕੇ 'ਚ ਮਚਿਆ ਹੰਗਾਮਾ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸਿਆ ਜਾਂਦਾ ਹੈ ਕਿ ਮੋ. ਇਜ਼ਰਾਈਲ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਾ ਸੀ ਤੇ ਫਿਰ ਆਪਣੀ ਪਤਨੀ ਨੂੰ ਕੁੱਟਦਾ ਸੀ। ਇਸ ਨੂੰ ਲੈ ਕੇ ਦੋਵਾਂ ਵਿਚਕਾਰ ਪਹਿਲਾਂ ਝਗੜਾ ਹੁੰਦਾ ਸੀ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਹੰਗਾਮਾ ਹੋ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵੱਡੀ ਖ਼ਬਰ : ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਰੱਦ
NEXT STORY