ਬਰੇਲੀ- ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ 'ਚ ਪੁਲਸ ਨੇ ਪਤਨੀ ਦੀ ਕੁੱਟਮਾਰ ਕਰਨ ਤੋਂ ਬਾਅਦ ਉਸ ਨੂੰ ਘਰ ਦੀ ਛੱਤ ਤੋਂ ਉਲਟਾ ਲਟਕਾਉਣ ਦੇ ਦੋਸ਼ 'ਚ ਪਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਗੁਆਂਢੀਆਂ ਦੇ ਸਮੇਂ 'ਤੇ ਦਖ਼ਲਅੰਦਾਜੀ ਕਰਨ ਕਰ ਕੇ ਔਰਤ ਦੀ ਜਾਨ ਬਚ ਗਈ। ਪੁਲਸ ਅਨੁਸਾਰ, ਘਟਨਾ 2 ਦਿਨ ਪਹਿਲੇ ਮੰਗਲਵਾਰ ਰਾਤ ਕਰੀਬ 10 ਵਜੇ ਦੀ ਹੈ। ਪੁਲਸ ਸੁਪਰਡੈਂਟ ਅੰਸ਼ਿਕਾ ਵਰਮਾ ਨੇ ਦੱਸਿਆ,''ਪੀੜਤਾ ਦੇ ਭਰਾ ਦੀ ਸ਼ਿਕਾਇਤ ਦੇ ਆਧਾਰ 'ਤੇ ਸ਼ੁੱਕਰਵਾਰ ਨੂੰ ਪਤੀ ਸਮੇਤ ਚਾਰ ਲੋਕਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।''
ਇਹ ਵੀ ਪੜ੍ਹੋ : ਕਰਮਚਾਰੀਆਂ ਦੀਆਂ ਮੌਜਾਂ! ਸੁਪਰੀਮ ਕੋਰਟ ਨੇ ਦਿੱਤਾ 25 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਨਿਰਦੇਸ਼
ਸ਼ਿਕਾਇਤ ਅਨੁਸਾਰ,''ਦੋਸ਼ੀ ਨਿਤਿਨ ਸਿੰਘ (40) ਨੇ ਪਹਿਲੇ ਆਪਣੀ ਪਤਨੀ ਡੌਲੀ (38) 'ਤੇ ਹਮਲਾ ਕੀਤਾ ਅਤੇ ਫਿਰ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਛੱਤ ਤੋਂ ਉਲਟਾ ਲਟਕਾ ਦਿੱਤਾ। ਪੁਲਸ ਨੇ ਦੱਸਿਆ ਕਿ ਰੌਲਾ ਸੁਣ ਕੇ ਗੁਆਂਢੀ ਤੁਰੰਤ ਇਕੱਠੇ ਹੋਏ ਅਤੇ ਔਰਤ ਨੂੰ ਫੜ ਕੇ ਸੁਰੱਖਿਅਤ ਹੇਠਾਂ ਉਤਾਰਿਆ। ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਪੁਲਸ ਨੇ ਦੱਸਿਆ ਕਿ ਡੌਲੀ ਦਾ ਵਿਆਹ 12 ਸਾਲ ਪਹਿਲੇ ਨਿਤਿਨ ਸਿੰਘ ਨਾਲ ਹੋਇਆ ਸੀ। ਅਧਿਕਾਰੀ ਨੇ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਨਿਤਿਨ ਸਿੰਘ, ਉਸ ਦੇ ਭਰਾ ਅਮਿਤ ਸ਼ਾਹ, ਅਮਿਤ ਦੀ ਪਤਨੀ ਅਤੇ ਉਨ੍ਹਾਂ ਦੀ ਮਾਂ ਖ਼ਿਲਾਫ਼ ਸੰਬੰਧਤ ਧਾਰਾਵਾਂ 'ਚ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਕਫ ਕਾਨੂੰਨ ਦੀਆਂ ਵਿਵਸਥਾਵਾਂ ਨੂੰ ਲੈ ਕੇ 20 ਨੂੰ ਸੁਣਵਾਈ ਕਰੇਗੀ ਸੁਪਰੀਮ ਕੋਰਟ
NEXT STORY