ਬਲਾਂਗੀਰ : ਓਡੀਸ਼ਾ ਦੇ ਬਲਾਂਗੀਰ ਜ਼ਿਲ੍ਹੇ ਦੇ ਚਿਮੀਨੀ ਭਾਟੀਪਾੜਾ ਪਿੰਡ ਵਿੱਚ ਇੱਕ ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰਕ ਵਿਵਾਦ ਭਖ ਗਿਆ ਹੈ। ਮ੍ਰਿਤਕ ਸਵਪਨੇਸ਼ਵਰ ਮਿਸ਼ਰਾ ਦੇ ਪਿਤਾ ਨੇ ਆਪਣੀ ਨੂੰਹ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਸ ਦੇ ਪੁੱਤਰ ਦੀ ਮੌਤ ਪਤਨੀ ਵੱਲੋਂ ਕੀਤੇ ਹਮਲੇ ਕਾਰਨ ਹੋਈ ਹੈ।
ਮ੍ਰਿਤਕ ਦੇ ਪਿਤਾ ਪ੍ਰਫੁੱਲ ਕੁਮਾਰ ਮਿਸ਼ਰਾ ਅਨੁਸਾਰ, 21 ਜੂਨ ਨੂੰ ਪਤੀ-ਪਤਨੀ ਵਿਚਾਲੇ ਹੋਏ ਝਗੜੇ ਦੌਰਾਨ ਨੂੰਹ ਅਨਾਮਿਕਾ ਨੇ ਸਵਪਨੇਸ਼ਵਰ ਦੇ ਸਿਰ 'ਚ ਮੋਬਾਈਲ ਫੋਨ ਮਾਰ ਦਿੱਤਾ ਸੀ, ਜਿਸ ਕਾਰਨ ਉਸ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਸੀ ਅਤੇ ਟਾਂਕੇ ਲਗਾਉਣੇ ਪਏ ਸਨ। ਪਿਤਾ ਨੇ ਇਹ ਵੀ ਦੋਸ਼ ਲਾਇਆ ਕਿ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੇ ਪੁੱਤਰ ਨੂੰ ਉਸ ਦੀ ਛੋਟੀ ਧੀ ਨਾਲ ਵੀ ਨਹੀਂ ਮਿਲਣ ਦਿੱਤਾ ਗਿਆ।
ਦੂਜੇ ਪਾਸੇ, ਪੁਲਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਵਪਨੇਸ਼ਵਰ ਲੰਬੇ ਸਮੇਂ ਤੋਂ ਲਿਵਰ ਦੀ ਬਿਮਾਰੀ ਤੋਂ ਪੀੜਤ ਸੀ। 9 ਜੁਲਾਈ ਨੂੰ ਤੇਜ਼ ਪੇਟ ਦਰਦ ਅਤੇ ਉਲਟੀਆਂ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪੁਲਸ ਨੇ ਫਿਲਹਾਲ ਅਪ੍ਰਾਕਿਰਤਿਕ ਮੌਤ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ, ਜਿਸ ਦੇ ਆਧਾਰ 'ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਐਂਟੀ-ਰੈਬੀਜ਼ ਇੰਜੈਕਸ਼ਨ ਹੋਇਆ ਮਹਿੰਗਾ, 39 ਜ਼ਰੂਰੀ ਦਵਾਈਆਂ ਦੇ ਰੇਟ ਤੈਅ
NEXT STORY