ਨੈਸ਼ਨਲ ਡੈਸਕ : ਬਿਹਾਰ ਦੇ ਦਰਭੰਗਾ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਪਿਤਾ ਨੇ ਆਪਣੇ ਡੇਢ ਸਾਲ ਦੇ ਪੁੱਤਰ ਨੂੰ ਪਾਣੀ ਨਾਲ ਭਰੇ ਟੋਏ ਵਿੱਚ ਡੁਬੋ ਕੇ ਮਾਰ ਦਿੱਤਾ। ਇਸ ਘਟਨਾ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਅਮਰੀਕਾ ਨੇ ਮੁੜ ਡਿਪੋਰਟ ਕੀਤੇ 209 ਭਾਰਤੀ, ਕਈ ਖ਼ਤਰਨਾਕ ਗੈਂਗਸਟਰ ਵੀ ਸ਼ਾਮਲ
ਪਤਨੀ ਨੇ ਪ੍ਰੇਮੀ ਨਾਲ ਕਰਵਾਇਆ ਵਿਆਹ
ਰਿਪੋਰਟਾਂ ਅਨੁਸਾਰ ਇਹ ਘਟਨਾ ਜ਼ਿਲ੍ਹੇ ਦੇ ਭਾਲਪਤੀ ਥਾਣਾ ਖੇਤਰ ਵਿੱਚ ਸਥਿਤ ਫਾਜ਼ਲਾ ਪਿੰਡ ਵਿੱਚ ਵਾਪਰੀ ਹੈ। ਮ੍ਰਿਤਕ ਬੱਚੇ ਦੀ ਪਛਾਣ ਚੰਦਨ ਸਾਹਨੀ (35) ਦੇ ਡੇਢ ਸਾਲ ਦੇ ਇਕਲੌਤੇ ਪੁੱਤਰ ਰਾਘਵ ਕੁਮਾਰ ਵਜੋਂ ਹੋਈ ਹੈ। ਚੰਦਨ ਸਾਹਨੀ ਹਿਮਾਚਲ ਵਿੱਚ ਮਜ਼ਦੂਰੀ ਦਾ ਕੰਮ ਕਰਦਾ ਹੈ। ਦੱਸਿਆ ਜਾ ਰਿਹਾ ਹੈ ਕਿ ਚੰਦਨ ਸਾਹਨੀ ਦਾ ਵਿਆਹ 2021 ਵਿੱਚ ਪ੍ਰਿਯੰਕਾ ਕੁਮਾਰੀ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਸਭ ਕੁਝ ਠੀਕ ਚੱਲ ਰਿਹਾ ਸੀ ਪਰ ਪ੍ਰਿਯੰਕਾ ਦਾ ਡੇਢ ਸਾਲ ਤੋਂ ਕਿਸੇ ਹੋਰ ਨਾਲ ਅਫੇਅਰ ਚੱਲ ਰਿਹਾ ਸੀ। ਤਿੰਨ ਮਹੀਨੇ ਬਾਅਦ ਉਸਨੇ ਆਪਣੇ ਪਤੀ ਨੂੰ ਛੱਡ ਕੇ ਪ੍ਰੇਮੀ ਨਾਲ ਵਿਆਹ ਕਰਵਾ ਲਿਆ, ਜਿਸ ਕਾਰਨ ਚੰਦਨ ਨੂੰ ਗੁੱਸਾ ਆ ਗਿਆ ਸੀ।
ਇਹ ਵੀ ਪੜ੍ਹੋ : ਗਰਮੀਆਂ 'ਚ AC ਚਲਾ ਕੇ ਵੀ ਨਹੀਂ ਆਵੇਗਾ ਬਿਜਲੀ ਦਾ ਬਿਲ, ਬੱਸ ਕਰ ਲਓ ਇਹ ਛੋਟਾ ਜਿਹਾ ਕੰਮ
ਸੋਮਵਾਰ ਨੂੰ ਚੰਦਨ ਹਿਮਾਚਲ ਤੋਂ ਘਰ ਵਾਪਸ ਆਇਆ ਅਤੇ ਗੁੱਸੇ ਵਿੱਚ ਆਪਣੇ ਪੁੱਤਰ ਨੂੰ ਆਪਣੇ ਘਰ ਤੋਂ 30 ਮੀਟਰ ਦੂਰ ਪਾਣੀ ਨਾਲ ਭਰੇ ਟੋਏ ਵਿੱਚ ਲੈ ਗਿਆ। ਫਿਰ ਉਸ ਨੇ ਬੱਚੇ ਨੂੰ ਪਾਣੀ ਵਿੱਚ ਉਸ ਸਮੇਂ ਤੱਕ ਡੁਬੋ ਕੇ ਰੱਖਿਆ,ਜਦੋਂ ਤੱਕ ਉਹ ਮਰ ਨਹੀਂ ਗਿਆ। ਬੱਚੇ ਦੀ ਲਾਸ਼ ਦੇਖ ਕੇ ਪਰਿਵਾਰਕ ਮੈਂਬਰ ਦਰਦ ਨਾਲ ਚੀਕਣ ਲੱਗੇ। ਇਸ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ ਗਿਆ। ਘਟਨਾ ਦੀ ਜਾਣਕਾਰੀ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਪਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਮ੍ਰਿਤਕ ਦਾ ਪਰਿਵਾਰ ਦੁਖੀ ਹੈ।
ਇਹ ਵੀ ਪੜ੍ਹੋ : ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਲਈ ਬਹੁਤ ਸ਼ੁੱਭ ਰਹੇਗਾ ਨਵਾਂ ਸਾਲ, ਰੋਜ਼ਾਨਾ ਹੋਵੇਗੀ ਪੈਸੇ ਦੀ ਬਰਸਾਤ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਸਮੁੰਦਰ ਪ੍ਰਤਾਪ' ਨੇ ਨਾ ਸਿਰਫ਼ ਰੱਖਿਆ ਖੇਤਰ 'ਚ ਸਗੋਂ ਸਵੈ-ਨਿਰਭਰਤਾ ਵੱਲ ਮਾਰੀ ਛਾਲ: ਮੋਦੀ
NEXT STORY