ਬਿਹਾਰ : ਬਿਹਾਰ ਦੇ ਸੁਪੌਲ ਜ਼ਿਲ੍ਹੇ ਤੋਂ ਇੱਕ ਖ਼ੌਫਨਾਕ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਪਤੀ ਅਤੇ ਸਹੁਰੇ ਪਰਿਵਾਰ ਨੇ ਮਿਲ ਕੇ ਇਕ ਔਰਤ ਦਾ ਕਤਲ ਕਰ ਦਿੱਤਾ ਅਤੇ ਉਸਦੀ ਲਾਸ਼ ਨੂੰ 4 ਫੁੱਟ ਡੂੰਘੇ ਟੋਏ ਵਿੱਚ ਦੱਬ ਦਿੱਤਾ। ਇਸ ਮਾਮਲੇ ਦੇ ਸਬੰਧ ਵਿਚ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਔਰਤ ਸੋਸ਼ਲ ਮੀਡੀਆ 'ਤੇ ਰੀਲਾਂ ਬਣਾਉਂਦੀ ਸੀ। ਇਸੇ ਗੱਲ ਤੋਂ ਨਾਰਾਜ਼ ਹੋ ਕੇ ਉਸ ਦੇ ਪਤੀ ਅਤੇ ਸਹੁਰਿਆਂ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ।
ਇਹ ਵੀ ਪੜ੍ਹੋ : ਖ਼ਰਾਬ ਨਤੀਜੇ ਲਿਆਉਣ ਵਾਲੇ ਸਕੂਲਾਂ ਦੇ ਅਧਿਆਪਕ ਸਾਵਧਾਨ, ਸਿੱਖਿਆ ਵਿਭਾਗ ਕਰੇਗਾ ਕਾਰਵਾਈ
4 ਫੁੱਟ ਡੂੰਘੇ ਟੋਏ 'ਚੋਂ ਬਰਾਮਦ ਹੋਈ ਲਾਸ਼
ਜਾਣਕਾਰੀ ਅਨੁਸਾਰ, ਇਹ ਘਟਨਾ ਜ਼ਿਲ੍ਹੇ ਦੇ ਕੁਨੌਲੀ ਥਾਣਾ ਖੇਤਰ ਦੇ ਕਮਾਲਪੁਰ ਵਾਰਡ ਨੰਬਰ 1 ਦੀ ਹੈ। ਮ੍ਰਿਤਕਾ ਦੀ ਪਛਾਣ 25 ਸਾਲਾ ਨਿਰਮਲਾ ਦੇਵੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਦੇ ਪਿਤਾ ਦੀ ਸ਼ਿਕਾਇਤ 'ਤੇ ਪੁਲਸ ਨੇ ਸ਼ੁੱਕਰਵਾਰ ਨੂੰ ਤਲਾਅ ਦੇ ਨੇੜੇ 4 ਫੁੱਟ ਡੂੰਘੇ ਟੋਏ ਵਿੱਚੋਂ ਔਰਤ ਦੀ ਲਾਸ਼ ਬਰਾਮਦ ਕਰ ਲਈ ਹੈ। ਲਾਸ਼ ਨੂੰ ਬੋਰੀ ਵਿੱਚ ਬੰਦ ਕਰਕੇ ਦੱਬਿਆ ਗਿਆ ਸੀ। ਇਸ ਦੇ ਨਾਲ ਹੀ ਪੁਲਸ ਨੂੰ ਉਲਝਾਉਣ ਲਈ ਖੇਤ ਤੋਂ ਤਲਾਅ ਤੱਕ ਕੁੱਲ 10 ਟੋਏ ਪੁੱਟ ਦਿੱਤੇ ਗਏ। ਘਰ ਦੇ ਵਿਹੜੇ ਵਿੱਚ ਵੀ ਇੱਕ ਟੋਆ ਪੁੱਟਿਆ ਗਿਆ ਸੀ।
ਇਹ ਵੀ ਪੜ੍ਹੋ : Corona Comeback: ਮੁੜ ਆ ਗਿਆ ਕੋਰੋਨਾ! 31 ਮੌਤਾਂ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ, ਅਲਰਟ ਜਾਰੀ
ਨਹੀਂ ਸੀ ਉਸ ਦੇ ਕੋਈ ਬੱਚਾ
ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਨਾਲ ਹੀ ਸਹੁਰੇ ਚੰਦੇਸ਼ਵਰ ਮਹਿਤਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ, ਜਦੋਂ ਕਿ ਪਤੀ ਰਾਜੂ ਮਹਿਤਾ ਅਤੇ ਹੋਰ ਦੋਸ਼ੀ ਫ਼ਰਾਰ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਔਰਤ ਸੋਸ਼ਲ ਮੀਡੀਆ 'ਤੇ ਰੀਲ ਬਣਾਉਂਦੀ ਸੀ, ਜਿਸ ਕਾਰਨ ਉਸਦੇ ਪਤੀ ਅਤੇ ਸਹੁਰਿਆਂ ਨੇ ਉਸਦਾ ਕਤਲ ਕਰ ਦਿੱਤਾ। ਪੁਲਸ ਨੇ ਸ਼ੁਰੂਆਤੀ ਜਾਂਚ ਦੇ ਆਧਾਰ 'ਤੇ ਕਿਹਾ ਕਿ ਔਰਤ ਦਾ ਕਤਲ ਇਸ ਲਈ ਕੀਤਾ ਗਿਆ ਸੀ ਕਿਉਂਕਿ ਉਸਦੇ ਬੱਚੇ ਨਹੀਂ ਸਨ।
ਇਹ ਵੀ ਪੜ੍ਹੋ : ਮੁੜ ਲਾਜ਼ਮੀ ਹੋਇਆ ਮਾਸਕ, ਹੋ ਜਾਓ ਸਾਵਧਾਨ, ਜਾਰੀ ਹੋਈ ਚਿਤਾਵਨੀ
2 ਸਾਲ ਪਹਿਲਾਂ ਹੋਇਆ ਸੀ ਵਿਆਹ
ਪ੍ਰਾਪਤ ਜਾਣਕਾਰੀ ਅਨੁਸਾਰ ਨਿਰਮਲਾ ਦੇਵੀ ਦਾ ਵਿਆਹ ਦੋ ਸਾਲ ਪਹਿਲਾਂ ਰਾਜੂ ਮਹਿਤਾ ਨਾਲ ਹੋਇਆ ਸੀ। ਦੋਵਾਂ ਦਾ ਤਲਾਕ ਹੋ ਗਿਆ ਸੀ। ਉਨ੍ਹਾਂ ਦੇ ਪਹਿਲੇ ਵਿਆਹ ਤੋਂ ਕੋਈ ਬੱਚਾ ਨਹੀਂ ਸੀ ਅਤੇ ਹੁਣ ਉਨ੍ਹਾਂ ਦੇ ਦੂਜੇ ਵਿਆਹ ਤੋਂ ਵੀ ਕੋਈ ਬੱਚਾ ਨਹੀਂ ਹੈ। ਹਾਲਾਂਕਿ, ਪੁਲਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਨੇ ਕਿਹਾ ਕਿ ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਔਰਤ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਸੀ।
ਇਹ ਵੀ ਪੜ੍ਹੋ : Liquor Prices: ਪਿਆਕੜਾਂ ਲਈ ਖੁਸ਼ਖ਼ਬਰੀ, ਵਿਦੇਸ਼ੀ ਸ਼ਰਾਬ ਹੋਵੇਗੀ ਸਸਤੀ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਹਾਈ ਕੋਰਟ ਦੇ ਵਕੀਲ ਨੇ ਨਹਿਰ 'ਚ ਮਾਰੀ ਛਾਲ, ਪਤਨੀ ਨਾਲ ਹੋਇਆ ਸੀ ਵਿਵਾਦ
NEXT STORY