ਨਵੀਂ ਦਿੱਲੀ- ਦੱਖਣੀ-ਪੱਛਮੀ ਦਿੱਲੀ ਦੇ ਨਵਾਦਾ ’ਚ ਇਕ ਸਕੂਲ ਅਧਿਆਪਕ ਨੇ ਆਪਣੀ 9 ਸਾਲਾ ਧੀ ਦੇ ਸਾਹਮਣੇ ਆਪਣੀ ਪਤਨੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਕਤਲ ਕਰਨ ਮਗਰੋਂ ਦੋਸ਼ੀ ਪਤੀ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਸਕੂਲ ਦੀ ਲਿਫਟ ’ਚ ਫਸਣ ਨਾਲ 26 ਸਾਲਾ ਅਧਿਆਪਕਾ ਦੀ ਦਰਦਨਾਕ ਮੌਤ
ਓਧਰ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੁੱਕਰਵਾਰ ਸ਼ਾਮ 6.24 ਵਜੇ ਪਤੀ-ਪਤਨੀ ਵਿਚਕਾਰ ਬਹਿਸ ਹੋਣ ਅਤੇ ਔਰਤ ਦੇ ਗੰਭੀਰ ਰੂਪ ਨਾਲ ਜ਼ਖਮੀ ਹੋਣ ਬਾਰੇ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਜਦੋਂ ਪੁਲਸ ਨਵਾਦਾ ਕਕਰੋਲਾ ਹਾਊਸਿੰਗ ਕੰਪਲੈਕਸ ਪਹੁੰਚੀ, ਜਿੱਥੇ ਜੋੜਾ ਰਹਿ ਰਿਹਾ ਸੀ ਤਾਂ ਔਰਤ ਮ੍ਰਿਤਕ ਮਿਲੀ ਅਤੇ ਉਸ ਦਾ ਪਤੀ ਗਾਇਬ ਸੀ।
ਇਹ ਵੀ ਪੜ੍ਹੋ- ਲਾਚਾਰ ਗ਼ਰੀਬ ਪਿਓ ਪੂਰੀ ਨਹੀਂ ਕਰ ਸਕਿਆ ਪ੍ਰਾਈਵੇਟ ਸਕੂਲ 'ਚ ਪੜ੍ਹਨ ਦੀ ਇੱਛਾ, ਧੀ ਨੇ ਵੱਢ ਲਿਆ ਗਲ਼ਾ
ਪੁਲਸ ਡਿਪਟੀ ਕਮਿਸ਼ਨਰ (ਦੁਆਰਕਾ) ਐੱਮ. ਹਰਸ਼ਵਰਧਨ ਨੇ ਕਿਹਾ ਕਿ ਘਰ ’ਚ ਮੌਜੂਦ ਉਨ੍ਹਾਂ ਦੀ ਧੀ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਪਿਤਾ ਨੇ ਉਸ ਦੀ ਮਾਂ ’ਤੇ ਚਾਕੂ ਨਾਲ ਵਾਰ ਕਰ ਕੇ ਕਤਲ ਕਰ ਦਿੱਤਾ। ਪੁਲਸ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੋਹਨ ਗਾਰਡਨ ਥਾਣੇ ’ਚ ਕਤਲ ਦਾ ਇਕ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਨੂੰ ਫੜਨ ਲਈ ਇਕ ਟੀਮ ਬਣਾਈ ਗਈ ਹੈ। ਪੁਲਸ ਨੇ ਦੱਸਿਆ ਕਿ ਦੋਸ਼ੀ ਇਕ ਸਰਕਾਰੀ ਸਕੂਲ ’ਚ ਅਧਿਆਪਕ ਹੈ।
ਇਹ ਵੀ ਪੜ੍ਹੋ- ਹਨੂੰਮਾਨ ਦੇ ਭੇਸ 'ਚ ਨੱਚਦੇ ਹੋਏ ਨੌਜਵਾਨ ਦੀ ਸਟੇਜ 'ਤੇ ਹੀ ਹੋਈ ਮੌਤ, ਲੋਕ ਸਮਝਦੇ ਰਹੇ ਐਕਟਿੰਗ
ਅਖਿਲੇਸ਼ ਨੇ 5G ਨੂੰ ਗਰੀਬੀ, ਘਪਲਾ ਅਤੇ ਘਾਲਮੇਲ ਦੱਸਿਆ
NEXT STORY