ਅੰਬਾਲਾ- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਕਿਸਾਨ ਸ਼ਾਂਤੀਪੂਰਵਕ ਦਿੱਲੀ ਵੱਲ ਵਧਣਗੇ। ਵੱਖ-ਵੱਖ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨ ਪੰਜਾਬ ਅਤੇ ਹਰਿਆਣਾ ਵਿਚਕਾਰ ਦੋ ਥਾਵਾਂ 'ਤੇ ਡਟੇ ਹੋਏ ਹਨ, ਜਦਕਿ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਸੁਰੱਖਿਆ ਮੁਲਾਜ਼ਮ ਤਾਇਨਾਤ ਹਨ। ਕੌਮੀ ਰਾਜਧਾਨੀ ਵੱਲ ਮਾਰਚ ਕਰਨ ਦੀ ਯੋਜਨਾ ਬਣਾ ਰਹੇ ਕਿਸਾਨਾਂ ਦਰਮਿਆਨ ਡੱਲੇਵਾਲ ਨੇ ਕਿਹਾ, ‘‘ਸਾਡਾ ਸ਼ਾਂਤੀ ਭੰਗ ਕਰਨ ਦਾ ਇਰਾਦਾ ਨਹੀਂ ਹੈ।’’ ਉਨ੍ਹਾਂ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਕਿਸਾਨਾਂ ਦੀਆਂ ਮੰਗਾਂ ਸਬੰਧੀ ‘ਦੇਰੀ ਦੀ ਨੀਤੀ’ ਅਪਣਾਉਣ ਦਾ ਦੋਸ਼ ਲਾਇਆ ਅਤੇ ਅਪੀਲ ਕੀਤੀ ਕਿ ਸਰਕਾਰ ਕਿਸਾਨਾਂ ਦੇ ਹੱਕ 'ਚ ਫੈਸਲਾ ਲਵੇ।
ਇਹ ਵੀ ਪੜ੍ਹੋ- ਕਿਸਾਨਾਂ ਦਾ ਦਿੱਲੀ ਕੂਚ; ਸ਼ੰਭੂ ਬਾਰਡਰ 'ਤੇ JCB ਮਸ਼ੀਨ ਨਾਲ ਅੱਗੇ ਵਧੇ ਕਿਸਾਨ, ਭੱਖਿਆ ਮਾਹੌਲ
ਉਨ੍ਹਾਂ ਨੇ ਕਿਸਾਨਾਂ ਨੂੰ ਦਿੱਲੀ ਵੱਲ ਜਾਣ ਤੋਂ ਰੋਕਣ ਲਈ ਪੰਜਾਬ ਅਤੇ ਹਰਿਆਣਾ ਵਿਚਕਾਰ ਕਈ ਥਾਵਾਂ 'ਤੇ ਬੈਰੀਕੇਡ ਲਗਾਉਣ ਲਈ ਕੇਂਦਰ ਸਰਕਾਰ ਦੀ ਵੀ ਆਲੋਚਨਾ ਕੀਤੀ। ਡੱਲੇਵਾਲ ਨੇ ਸ਼ੰਭੂ ਸਰਹੱਦ 'ਤੇ ਪੱਤਰਕਾਰਾਂ ਨੂੰ ਕਿਹਾ, "ਅਸੀਂ ਬੇਨਤੀ ਕਰਦੇ ਹਾਂ ਕਿ ਅਸੀਂ ਸ਼ਾਂਤੀਪੂਰਨ ਤਰੀਕੇ ਨਾਲ ਦਿੱਲੀ ਜਾਣਾ ਚਾਹੁੰਦੇ ਹਾਂ। ਸਰਕਾਰ ਨੂੰ ਆਪਣੇ ਤੌਰ 'ਤੇ ਨਾਕਾਬੰਦੀ ਨੂੰ ਹਟਾ ਦੇਣਾ ਚਾਹੀਦਾ ਹੈ ਅਤੇ ਸਾਡੇ ਦਿੱਲੀ ਵੱਲ ਜਾਣ ਅਤੇ ਸਾਡੇ ਦਿੱਲੀ ਵਿਚ ਬੈਠਣ ਦਾ ਪ੍ਰਬੰਧ ਕਰਨਾ ਚਾਹੀਦਾ ਹੈ।'' ਉਨ੍ਹਾਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) 'ਤੇ ਕਾਨੂੰਨ ਬਣਾਉਣ ਬਾਰੇ ਕੋਈ ਫੈਸਲਾ ਨਾ ਲੈਣ 'ਤੇ ਸਰਕਾਰ ਦੀ ਆਲੋਚਨਾ ਕੀਤੀ। ਕਿਸਾਨ ਆਗੂ ਡੱਲੇਵਾਲ ਨੇ ਦੱਸਿਆ ਕਿ ਉਹ ਸਵੇਰੇ 11 ਵਜੇ ਦਿੱਲੀ ਵੱਲ ਵਧਣਾ ਸ਼ੁਰੂ ਕਰ ਦੇਣਗੇ।
ਇਹ ਵੀ ਪੜ੍ਹੋ- PM ਮੋਦੀ ਸੰਸਦ 'ਚ ਇਕ ਦਿਨ ਦਾ ਸੈਸ਼ਨ ਬੁਲਾਉਣ ਅਤੇ MSP ਦੀ ਗਾਰੰਟੀ 'ਤੇ ਕਾਨੂੰਨ ਲਿਆਉਣ : ਪੰਧੇਰ
ਦੱਸ ਦੇਈਏ ਕਿ MSP 'ਤੇ ਕਾਨੂੰਨੀ ਗਾਰੰਟੀ ਨੂੰ ਲੈ ਕੇ ਕੇਂਦਰ ਨਾਲ 4 ਗੇੜ ਦੀ ਗੱਲਬਾਤ ਅਸਫਲ ਹੋਣ ਤੋਂ ਬਾਅਦ ਪ੍ਰਦਰਸ਼ਨਕਾਰੀ ਕਿਸਾਨ ਬੁੱਧਵਾਰ ਨੂੰ ਦਿੱਲੀ ਕੂਚ ਕਰਨ ਲਈ ਤਿਆਰ ਹਨ। ਕਿਸਾਨ ਅਜੇ ਵੀ ਰਾਸ਼ਟਰੀ ਰਾਜਧਾਨੀ ਤੋਂ 200 ਕਿਲੋਮੀਟਰ ਤੋਂ ਵੱਧ ਦੂਰ ਹਨ ਪਰ ਦਿੱਲੀ ਪੁਲਸ ਨੇ ਮੰਗਲਵਾਰ ਨੂੰ ਇਹ ਯਕੀਨੀ ਕਰਨ ਲਈ ਅਭਿਆਸ ਕੀਤਾ ਕਿ ਉਹ ਰਾਸ਼ਟਰੀ ਰਾਜਧਾਨੀ ਵਿਚ ਦਾਖਲ ਹੋਣ ਤੋਂ ਰੋਕਣ ਲਈ ਲਗਾਈਆਂ ਗਈਆਂ ਰੁਕਾਵਟਾਂ ਨੂੰ ਪਾਰ ਨਾ ਕਰਨ। ਦੱਸਣਯੋਗ ਹੈ ਕਿ 13 ਫਰਵਰੀ ਨੂੰ ਹਜ਼ਾਰਾਂ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ। ਇਨ੍ਹਾਂ ਕਿਸਾਨਾਂ ਨੂੰ ਹਰਿਆਣਾ ਬਾਰਡਰ 'ਤੇ ਰੋਕਿਆ , ਜਿੱਥੇ ਸੁਰੱਖਿਆ ਕਰਮਚਾਰੀਆਂ ਨਾਲ ਉਨ੍ਹਾਂ ਦੀ ਝੜਪ ਹੋ ਗਈ। ਕਿਸਾਨਾਂ ਨੇ ਉਦੋਂ ਤੋਂ ਹੀ ਪੰਜਾਬ ਦੀ ਹਰਿਆਣਾ ਨਾਲ ਲੱਗਦੀ ਸਰਹੱਦ 'ਤੇ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਡੇਰੇ ਲਾਏ ਹੋਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨਾਂ ਦਾ ਦਿੱਲੀ ਕੂਚ; ਭੱਖ ਗਿਆ ਮਾਹੌਲ, ਸ਼ੰਭੂ ਬਾਰਡਰ 'ਤੇ ਝੜਪ 'ਚ ਜ਼ਖਮੀ ਹੋਏ SHO ਅਤੇ SP
NEXT STORY