ਨਗਾਓਂ (ਅਸਾਮ) (ਭਾਸ਼ਾ) - ਅਸਾਮ ਵਿਚ ਸ਼੍ਰੀ ਸ਼੍ਰੀ ਸ਼ੰਕਰ ਦੇਵ ਸਤਰਾ ਮੰਦਰ ਵਿਚ ਜਾਣ ਦੀ ਇਜਾਜ਼ਤ ਨਾ ਮਿਲਣ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਵਾਲ ਕੀਤਾ ਕਿ ਕੀ ਪ੍ਰਧਾਨ ਮੰਤਰੀ ਮੋਦੀ ਇਹ ਫੈਸਲਾ ਕਰਨਗੇ ਕਿ ਕੌਣ ਮੰਦਰ ਵਿਚ ਜਾਵੇਗਾ। ਹੈਬਰਗਾਓਂ 'ਚ ਅਧਿਕਾਰੀਆਂ ਨੇ ਰਾਹੁਲ ਗਾਂਧੀ ਨੂੰ ਬੋਰਦੁਆ 'ਚ ਸ਼੍ਰੀ ਸ਼੍ਰੀ ਸ਼ੰਕਰ ਦੇਵ ਸੱਤਰਾ ਮੰਦਰ 'ਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਇਸ ਤੋਂ ਬਾਅਦ ਕਾਂਗਰਸ ਦੇ ਸਾਬਕਾ ਪ੍ਰਧਾਨ ਸਮੇਤ ਕਈ ਪਾਰਟੀ ਆਗੂਆਂ ਨੇ ਧਰਨਾ ਦਿੱਤਾ।
ਇਹ ਵੀ ਪੜ੍ਹੋ : ਅਡਾਨੀ-ਅੰਬਾਨੀ ਨਹੀਂ ਇਸ 'ਰਾਮ ਭਗਤ' ਨੇ ਦਿੱਤੀ ਮੰਦਿਰ ਲਈ ਹੁਣ ਤੱਕ ਦੀ ਸਭ ਤੋਂ ਵੱਡੀ ਦਾਨ ਭੇਟਾ
ਰਾਹੁਲ ਗਾਂਧੀ ਸਮੇਤ ਹੋਰ ਕਾਂਗਰਸੀ ਆਗੂਆਂ ਨੂੰ ਹੈਬਰਗਾਓਂ ਵਿਖੇ ਰੋਕ ਲਿਆ ਗਿਆ ਅਤੇ ਅੱਗੇ ਵਧਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਸਾਬਕਾ ਕਾਂਗਰਸ ਪ੍ਰਧਾਨ ਸੋਮਵਾਰ ਨੂੰ ਆਪਣੀ ਭਾਰਤ ਜੋੜੋ ਨਿਆਂ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਸਥਾਨਕ ਦੇਵਤਾ ਦੀ ਪੂਜਾ ਕਰਨਾ ਚਾਹੁੰਦੇ ਸਨ। ਅਧਿਕਾਰੀਆਂ ਨੇ ਰਾਹੁਲ ਗਾਂਧੀ ਨੂੰ ਮੰਦਰ 'ਚ ਦਾਖਲ ਨਹੀਂ ਹੋਣ ਦਿੱਤਾ, ਜਿਸ ਕਾਰਨ ਕਾਂਗਰਸ ਦੀਆਂ ਮਹਿਲਾ ਨੇਤਾਵਾਂ ਨੇ ਵਿਰੋਧ ਕੀਤਾ। ਬਾਅਦ ਵਿੱਚ ਗਾਂਧੀ ਵੀ ਉਨ੍ਹਾਂ ਦੇ ਵਿਰੋਧ ਵਿੱਚ ਸ਼ਾਮਲ ਹੋ ਗਏ।
ਅਧਿਕਾਰੀਆਂ ਨੇ ਦੱਸਿਆ ਕਿ ਗਾਂਧੀ ਨੂੰ ਦੁਪਹਿਰ 3 ਵਜੇ ਮੰਦਰ 'ਚ ਦਾਖਲ ਹੋਣ ਦਿੱਤਾ ਜਾਵੇਗਾ। ਗਾਂਧੀ ਨੇ ਪੁਲਸ ਨੂੰ ਸਵਾਲ ਕੀਤਾ ਕਿ ਉਨ੍ਹਾਂ ਨੂੰ ਮੰਦਰ 'ਚ ਦਾਖਲ ਹੋਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਗਾਂਧੀ ਨੇ ਕਿਹਾ, ''ਕੀ ਪ੍ਰਧਾਨ ਮੰਤਰੀ (ਨਰਿੰਦਰ) ਮੋਦੀ ਹੁਣ ਇਹ ਤੈਅ ਕਰਨਗੇ ਕਿ ਮੰਦਰ 'ਚ ਕੌਣ ਅਤੇ ਕਦੋਂ ਜਾਵੇਗਾ?''
ਇਹ ਵੀ ਪੜ੍ਹੋ : ਬੈਂਕ ਆਫ਼ ਬੜੌਦਾ ਨੇ 22 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਕੀਤਾ ਐਲਾਨ, ਜਾਣੋ ਸ਼ਡਿਊਲ
ਸ਼੍ਰੀ ਸ਼੍ਰੀ ਸ਼ੰਕਰ ਦੇਵ ਸੱਤਰਾ ਮੰਦਰ ਦੇ ਆਲੇ-ਦੁਆਲੇ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ ਅਤੇ ਪੁਲਸ ਫੋਰਸ ਦੀ ਭਾਰੀ ਤੈਨਾਤੀ ਕੀਤੀ ਗਈ ਹੈ। ਸੜਕਾਂ ਵੀ ਜਾਮ ਕਰ ਦਿੱਤੀਆਂ ਗਈਆਂ ਹਨ।
ਸਥਾਨਕ ਸੰਸਦ ਮੈਂਬਰ ਅਤੇ ਵਿਧਾਇਕ ਤੋਂ ਇਲਾਵਾ ਕਿਸੇ ਵੀ ਕਾਂਗਰਸੀ ਆਗੂ ਨੂੰ ਮੰਦਰ ਵਾਲੀ ਥਾਂ ਤੋਂ ਕਰੀਬ 20 ਕਿਲੋਮੀਟਰ ਦੂਰ ਹੈਬਰਗਾਓਂ ਤੋਂ ਅੱਗੇ ਨਹੀਂ ਜਾਣ ਦਿੱਤਾ ਗਿਆ। ਮੀਡੀਆ ਟੀਮ ਨੂੰ ਵੀ ਹੈਬਰਗਾਓਂ ਤੋਂ ਅੱਗੇ ਨਹੀਂ ਜਾਣ ਦਿੱਤਾ ਗਿਆ। ਕਾਂਗਰਸ ਸੇਵਾ ਦਲ ਦੇ ਮੁਖੀ ਲਾਲਜੀ ਦੇਸਾਈ ਨੇ ਕਿਹਾ ਕਿ ਇਹ 'ਸ਼ਰਮਨਾਕ' ਹੈ ਕਿ ਪ੍ਰਧਾਨ ਮੰਤਰੀ ਅਤੇ ਅਸਾਮ ਦੇ ਮੁੱਖ ਮੰਤਰੀ ਉਨ੍ਹਾਂ ਨੂੰ ਮੰਦਰ 'ਚ ਪੂਜਾ ਕਰਨ ਦੀ ਇਜਾਜ਼ਤ ਨਹੀਂ ਦੇ ਰਹੇ ਹਨ। ਉਸਨੇ ਕਿਹਾ, "ਇਹ ਅੱਤਿਆਚਾਰ ਹੈ।"
ਇਹ ਮੰਦਭਾਗਾ ਹੈ ਕਿ ਪ੍ਰਧਾਨ ਮੰਤਰੀ ਇਹ ਫੈਸਲਾ ਕਰਨਗੇ ਕਿ ਦੇਸ਼ ਵਿੱਚ ਕਿਸ ਸਮੇਂ ਕੌਣ ਪੂਜਾ ਕਰੇਗਾ। ਦੇਸਾਈ ਨੇ ਦਾਅਵਾ ਕੀਤਾ, "ਜਦੋਂ ਤੱਕ ਪ੍ਰਧਾਨ ਮੰਤਰੀ (ਅਯੁੱਧਿਆ ਵਿੱਚ) ਪ੍ਰਾਰਥਨਾ ਨਹੀਂ ਕਰਦੇ, ਉਦੋਂ ਤੱਕ ਕਿਸੇ ਨੂੰ ਵੀ ਕਿਤੇ ਵੀ ਪ੍ਰਾਰਥਨਾ ਕਰਨ ਦੀ ਇਜਾਜ਼ਤ ਨਹੀਂ ਹੈ।" ਇਹ ਲੋਕਤੰਤਰ ਨਹੀਂ ਹੈ। ਹੁਣ ਸਰਕਾਰ ਤੈਅ ਕਰੇਗੀ ਕਿ ਲੋਕ ਮੰਦਰਾਂ 'ਚ ਕਦੋਂ ਪ੍ਰਾਰਥਨਾ ਕਰਨਗੇ।
ਇਹ ਵੀ ਪੜ੍ਹੋ : ਖਾਲਿਸਤਾਨੀ ਅੱਤਵਾਦੀ ਪੰਨੂ ਦੇ 3 ਸਾਥੀ ਗ੍ਰਿਫਤਾਰ, ਪੰਜਾਬ ਦੇ CM ਨੂੰ ਜਾਨੋਂ ਮਾਰਨ ਦੀ ਦਿੱਤੀ ਸੀ ਧਮਕੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਾਣ ਪ੍ਰਤਿਸ਼ਠਾ ਸਮਾਗਮ ਹੋਇਆ ਸੰਪੰਨ, ਰਾਮ ਮੰਦਰ 'ਚ ਵਿਰਾਜਮਾਨ ਹੋਏ ਰਾਮਲੱਲਾ
NEXT STORY