ਨਵੀਂ ਦਿੱਲੀ, (ਭਾਸ਼ਾ)- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਨਵੇਂ ਸਾਲ ਦੀ ਪੂਰਵਲੀ ਸ਼ਾਮ ’ਤੇ ਬੁੱਧਵਾਰ ਨੂੰ ਕਿਹਾ ਕਿ ਸਾਲ 2026 ਸੰਵਿਧਾਨ ਨੂੰ ਸੁਰੱਖਿਅਤ ਰੱਖਣ ਲਈ ਸੰਘਰਸ਼ ਜਾਰੀ ਰੱਖਣ ਦੇ ਨਾਲ-ਨਾਲ ਲੋਕਤੰਤਰ ਨੂੰ ਵਾਪਸ ਪਾਉਣ ਲਈ ਸਾਂਝੇ ਸੰਕਲਪ ਨੂੰ ਦੁਹਰਾਉਣ ਦਾ ਸਾਲ ਹੋਵੇਗਾ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਰਾਹੀਂ ਇਸ ਸਾਲ ਦੇ ਆਪਣੇ ਕੁਝ ਭਾਸ਼ਣਾਂ ਅਤੇ ਪ੍ਰੋਗਰਾਮਾਂ ਦਾ ਵੇਰਵਾ ਵੀ ਸਾਂਝਾ ਕੀਤਾ।
ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ, ‘ਇਹ ਸਾਲ ਸਾਡੇ ਲੋਕਾਂ ਦੀ ਗੱਲ ਸੁਣਨ, ਉਨ੍ਹਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹੋਣ ਅਤੇ ਸੱਤਾ ਦੇ ਸਾਹਮਣੇ ਸੱਚ ਬੋਲਣ ਦਾ ਰਿਹਾ। ਮੇਰੇ ਹਰ ਕਦਮ ਦਾ ਮਾਰਗਦਰਸ਼ਨ ਸਿਰਫ਼ ਇਕ ਹੀ ਵਿਸ਼ਵਾਸ ਨੇ ਕੀਤਾ ਕਿ ਸੰਵਿਧਾਨ ਹਰ ਭਾਰਤੀ ਨਾਗਰਿਕ ਦੀ ਸੁਰੱਖਿਆ ਕਰਦਾ ਹੈ ਅਤੇ ਅਸੀਂ ਇਸ ਨੂੰ ਕਮਜ਼ੋਰ ਜਾਂ ਨਸ਼ਟ ਨਹੀਂ ਹੋਣ ਦੇ ਸਕਦੇ।’
ਰਾਹੁਲ ਗਾਂਧੀ ਨੇ ਅੱਗੇ ਕਿਹਾ ਕਿ ਆਉਣ ਵਾਲਾ ਸਾਲ ਸਿਰਫ਼ ਇਸ ਸੰਘਰਸ਼ ਨੂੰ ਜਾਰੀ ਰੱਖਣ ਦਾ ਹੀ ਨਹੀਂ ਹੋਵੇਗਾ, ਸਗੋਂ ਇਹ ਭਾਰਤੀ ਲੋਕਤੰਤਰ ਨੂੰ ਵਾਪਸ ਹਾਸਲ ਕਰਨ ਲਈ ਸਾਂਝੇ ਸੰਕਲਪ ਦੇ ਨਵੀਨੀਕਰਨ ਦਾ ਸਾਲ ਹੋਵੇਗਾ।
ਨਵੇਂ ਸਾਲ 'ਤੇ ਮਾਤਾ ਵੈਸ਼ਨੋ ਦੇਵੀ ਜਾ ਰਹੇ ਸ਼ਰਧਾਲੂਆਂ ਲਈ ਅਹਿਮ ਖਬਰ, ਜਾਰੀ ਹੋ ਗਈ ਐਡਵਾਈਜ਼ਰੀ
NEXT STORY