ਨਵੀਂ ਦਿੱਲੀ— ਦਸੰਬਰ ਕਰੀਬ-ਕਰੀਬ ਅੱਧਾ ਮਹੀਨਾ ਬੀਤ ਚੁੱਕਾ ਹੈ ਅਤੇ ਪੂਰੇ ਉੱਤਰ ਭਾਰਤ ਵਿਚ ਹੱਡ ਕੰਬਾ ਦੇਣ ਵਾਲੀ ਠੰਡ ਪੈ ਰਹੀ ਹੈ। ਠੰਡ ਤੋਂ ਬਚਣ ਲਈ ਲੋਕ ਅੰਗੀਠੀਆ ਦਾ ਸਹਾਰਾ ਲੈ ਰਹੇ ਹਨ। ਰਾਜਧਾਨੀ ਦਿੱਲੀ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਵੀ ਸੀਤ ਲਹਿਰ ਦਾ ਕਹਿਰ ਜਾਰੀ ਹੈ। ਹਾਲਾਤ ਮੰਗਲਵਾਰ ਨੂੰ ਹੋਰ ਵੀ ਖਰਾਬ ਹੋ ਗਏ। ਦਿੱਲੀ 'ਚ ਮੰਗਲਵਾਰ ਦਾ ਦਿਨ ਪਿਛਲੇ 22 ਸਾਲਾਂ 'ਚ ਸਭ ਤੋਂ ਠੰਡਾ ਰਿਹਾ ਅਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 12.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਮੌਸਮ ਦੇ ਔਸਤ ਤਾਪਮਾਨ ਤੋਂ 10 ਡਿਗਰੀ ਸੈਲਸੀਅਸ ਘੱਟ ਹੈ। ਮੌਸਮ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੰਗਲਵਾਰ ਦਾ ਦਿਨ 1997 ਤੋਂ ਬਾਅਦ ਸਭ ਤੋਂ ਠੰਡਾ ਦਿਨ ਰਿਹਾ।
ਗਰਮ ਕੱਪੜਿਆਂ ਦੇ ਬਾਵਜੂਦ ਲੋਕਾਂ ਨੂੰ ਠੰਡ ਤੋਂ ਰਾਹਤ ਨਹੀਂ ਮਿਲ ਰਹੀ ਹੈ। ਦਿੱਲੀ ਦਾ ਤਾਪਮਾਨ ਫਿਲਹਾਲ ਕਈ ਪਹਾੜੀ ਇਲਾਕਿਆਂ ਤੋਂ ਵੀ ਘੱਟ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਨੂੰ ਵੀ ਹਾਲਤ ਅਜਿਹੇ ਹੀ ਰਹਿਣ ਵਾਲੇ ਹਨ। ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਸੈਲਸੀਅਸ ਤਕ ਰਹਿ ਸਕਦਾ ਹੈ। ਇਸ ਤੋਂ ਬਾਅਦ ਸਥਿਤੀ 'ਚ ਥੋੜ੍ਹਾ ਸੁਧਾਰ ਹੋਵੇਗਾ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਸ਼ੁੱਕਰਵਾਰ ਨੂੰ ਦਿੱਲੀ ਵਿਚ ਬਾਰਿਸ਼ ਵੀ ਪੈ ਸਕਦੀ ਹੈ।
ਬਿਜਲੀ ਵਿਭਾਗ 'ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ
NEXT STORY