ਪੰਚਕੂਲਾ (ਏਜੰਸੀ)- ਹਰਿਆਣਾ ਸਰਕਾਰ ਨੇ ਸ਼ਨੀਵਾਰ ਨੂੰ ਇਕ ਜਨਵਰੀ ਤੋਂ 15 ਜਨਵਰੀ 2024 ਤੱਕ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ। ਇਹ ਫ਼ੈਸਲਾ ਅਗਲੇ ਕੁਝ ਦਿਨਾਂ 'ਚ ਰਾਤ 'ਚ ਸ਼ੀਤ ਲਹਿਰ ਦੇ ਖ਼ਦਸ਼ੇ ਨੂੰ ਦੇਖਦੇ ਹੋਏ ਲਿਆ ਗਿਆ ਹੈ। ਰਾਜ ਪ੍ਰਸ਼ਾਸਨ ਵਲੋਂ ਜਾਰੀ ਸਰਕੂਲਰ ਅਨੁਸਾਰ ਸਕੂਲ 16 ਜਨਵਰੀ 2024 ਨੂੰ ਖੁੱਲ੍ਹਣਗੇ। ਇਹ ਜਾਣਕਾਰੀ ਹਰਿਆਣਾ ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਸਾਂਝੀ ਕੀਤੀ ਗਈ। ਰਾਜ ਪ੍ਰਸ਼ਾਸਨ ਵਲੋਂ ਜਾਰੀ ਇਕ ਅਧਿਕਾਰਤ ਸਰਕੂਲਰ 'ਚ ਕਿਹਾ ਗਿਆ ਹੈ,''ਵਧਦੀ ਠੰਡ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਨੇ 1 ਜਨਵਰੀ ਤੋਂ 15 ਜਨਵਰੀ 2024 ਤੱਕ ਰਾਜ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਸ ਮਿਆਦ ਦੌਰਾਨ ਸਾਰੇ ਸਕੂਲ ਬੰਦ ਰਹਿਣਗੇ।''

ਸਰਕਾਰ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਜ਼ਿਲ੍ਹਾ ਮੌਲਿਕ ਸਿੱਖਿਆ ਅਧਿਕਾਰੀਆਂ ਅਤੇ ਪ੍ਰਿੰਸੀਪਲਾਂ ਨੂੰ ਹਰਿਆਣਾ ਸਰਕਾਰ ਵਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣ ਕਰਨ ਲਈ ਕਿਹਾ ਹੈ। ਭਾਰਤ ਮੌਸਮ ਵਿਗਿਆਨ ਵਿਭਾਗ ਅਨੁਸਾਰ, ਸ਼ੁੱਕਰਵਾਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਦੇ ਜ਼ਿਆਦਾਤਰ ਹਿੱਸਿਆਂ 'ਚ ਘੱਟੋ-ਘੱਟ ਤਾਪਮਾਨ 4-8 ਡਿਗਰੀ ਸੈਲਸੀਅਸ ਵਿਚਾਲੇ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ 'ਚ ਲਗਭਗ 2 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਭਵਿੱਖਬਾਣੀ ਕੀਤੀ ਹੈ। 24 ਤੋਂ 25 ਦਸੰਬਰ ਨੂੰ ਹਰਿਆਣਾ ਦੇ ਵੱਖ-ਵੱਖ ਹਿੱਸਿਆਂ 'ਚ ਸਵੇਰ ਦੇ ਸਮੇਂ ਸੰਘਣੀ ਧੁੰਦ ਦੀ ਸਥਿਤੀ ਹੋਣ ਦੀ ਸੰਭਾਵਨਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਸ਼ਵ ਜੈਨ ਸੰਗਠਨ ਕੈਨੇਡਾ ਨੇ PM ਮੋਦੀ ਨੂੰ ਗੁਜਰਾਤ ਦੇ ਜੈਨ ਤੀਰਥਾਂ ਦੀ ਸੁਰੱਖਿਆ ਵਧਾਉਣ ਦੀ ਕੀਤੀ ਮੰਗ
NEXT STORY