ਰਾਂਚੀ- ਝਾਰਖੰਡ ਦੇ ਗੁਮਲਾ ਜ਼ਿਲ੍ਹੇ 'ਚ ਜਾਦੂ-ਟੂਣਾ ਕਰਨ ਦੇ ਸ਼ੱਕ 'ਚ 62 ਸਾਲਾ ਔਰਤ ਦਾ ਕਤਲ ਕਰ ਦਿੱਤਾ ਗਿਆ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਕਤਲ ਦੇ ਸਿਲਸਿਲੇ 'ਚ ਵੀਰਵਾਰ ਨੂੰ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਹ ਘਟਨਾ ਬੁੱਧਵਾਰ ਨੂੰ ਪਾਲਕੋਟ ਥਾਣਾ ਖੇਤਰ ਦੇ ਬਾਗੀਮਾ ਅਮਬਾਟੋਲੀ ਪਿੰਡ 'ਚ ਵਾਪਰੀ, ਜਦੋਂ 2 ਪੁਰਸ਼ਾਂ ਨੇ ਔਰਤ 'ਤੇ ਹਮਲਾ ਕੀਤਾ। ਪਾਲਕੋਟ ਥਾਣੇ ਦੇ ਇੰਚਾਰਜ ਅਧਿਾਕਰੀ ਤਰੁਣ ਕੁਮਾਰ ਨੇ ਦੱਸਿਆ,''ਬੁੱਧਵਾਰ ਸਵੇਰੇ ਕਰੀਬ 11.30 ਵਜੇ ਮੰਗਾਰੀ ਦੇਵੀ ਦਾ ਉਸ ਸਮੇਂ ਕਤਲ ਕਰ ਦਿੱਤਾ ਗਿਆ, ਜਦੋਂ ਉਹ ਪਿੰਡ ਤੋਂ ਲਗਭਗ 7 ਕਿਲੋਮੀਟਰ ਦੂਰ ਪਾਨਦ੍ਰਪਾਨੀ 'ਚ ਇਕ ਵਿਆਹ ਸਮਾਰੋਹ 'ਚ ਸ਼ਾਮਲ ਹੋਣ ਜਾ ਰਹੀ ਸੀ।
ਦੋਸ਼ੀ ਨੇ ਆਪਣੇ ਦੋਸਤ ਨਾਲ ਮਿਲ ਕੇ ਬਜ਼ੁਰਗ ਔਰਤ 'ਤੇ ਕੁਹਾੜੀ ਨਾਲ ਹਮਲਾ ਕੀਤਾ ਅਤੇ ਉਸ ਦਾ ਕਤਲ ਕਰ ਦਿੱਤਾ।'' ਉਨ੍ਹਾਂ ਦੱਸਿਆ ਕਿ ਦੋਵੇਂ ਦੋਸ਼ੀਆਂ ਨੇ ਲਾਸ਼ ਨੂੰ ਗੋਜਾ ਜੰਗਲਾਤ ਖੇਤਰ 'ਚ ਸੁੱਟ ਦਿੱਤਾ ਅਤੇ ਉਨ੍ਹਾਂ 'ਚੋਂ ਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਜਾਂਚ ਦੌਰਾਨ ਗ੍ਰਿਫ਼ਤਾਰ ਵਿਅਕਤੀ ਨੇ ਸਵੀਕਾਰ ਕੀਤਾ ਕਿ ਉਸ ਨੇ ਜਾਦੂ-ਟੂਣਾ ਕਰਨ ਦੇ ਸ਼ੱਕ 'ਚ ਦੇਵੀ ਦਾ ਕਤਲ ਕੀਤਾ ਸੀ। ਅਧਿਕਾਰੀ ਨੇ ਦੱਸਿਆ,''ਦੋਸ਼ੀ ਨੇ ਦਾਅਵਾ ਕੀਤਾ ਕਿ ਉਸ ਦੀ ਮਾਂ ਅਤੇ ਭਰਾ ਉਸ ਬਜ਼ੁਰਗ ਔਰਤ ਦੇ ਕਾਲੇ ਜਾਦੂ ਕਾਰਨ ਬੀਮਾਰ ਪੈ ਗਏ ਸਨ।'' ਅਧਿਕਾਰੀ ਨੇ ਕਿਹਾ ਕਿ ਪੁਲਸ ਦੂਜੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਈ ਕਈ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੁਨੇਤਰਾ ਪਵਾਰ ਬਣੀ ਰਾਕਾਂਪਾ ਪ੍ਰਧਾਨ
NEXT STORY