ਨਵੀਂ ਦਿੱਲੀ (ਯੂ. ਐੱਨ. ਆਈ.) - ਸਰਕਾਰ ਨੇ ਬੁੱਧਵਾਰ ਕਿਹਾ ਕਿ ਕੋਵਿਡ ਮਹਾਮਾਰੀ ਦੇ ਮੱਦੇਨਜ਼ਰ ਸਰਕਾਰੀ ਨੌਕਰੀਆਂ ਵਿਚ ਉਮੀਦਵਾਰਾਂ ਨੂੰ ਉਮਰ ਦੀ ਹੱਦ ਬੀਤ ਜਾਣ ਦੇ ਬਾਵਜੂਦ ਪ੍ਰੀਖਿਆ ਦੇਣ ਦਾ ਇਕ ਹੋਰ ਮੌਕਾ ਦੇਣਾ ਜਾਂ ਨਿਰਧਾਰਤ ਉਮਰ ਦੀ ਹੱਦ ਵਿਚ 1 ਸਾਲ ਦੀ ਛੋਟ ਦੇਣ ਦੇ ਕਿਸੇ ਪ੍ਰਸਤਾਵ 'ਤੇ ਵਿਚਾਰ ਨਹੀਂ ਕੀਤਾ ਜਾ ਰਿਹਾ।
ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਕ੍ਰਿਸ਼ਣਾਪਾਲ ਗੁਰਜਰ ਨੇ ਬੁੱਧਵਾਰ ਰਾਜ ਸਭਾ ਵਿਚ ਇਕ ਸਵਾਲ ਦੇ ਜਵਾਬ ਵਿਚ ਇਹ ਜਾਣਕਾਰੀ ਦਿੱਤੀ। ਰਾਸ਼ਟਰਵਾਦੀ ਕਾਂਗਰਸ ਪਾਰਟੀ ਦੀ ਮੈਂਬਰ ਡਾ. ਫੌਜਿਆ ਖਾਨ ਨੇ ਪੁੱਛਿਆ ਕਿ ਕੀ ਸਰਕਾਰ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਸਾਰੇ ਵਰਗਾਂ ਦੀਆਂ ਸਰਕਾਰੀਆਂ ਨੌਕਰੀਆਂ ਵਿਚ ਉਨ੍ਹਾਂ ਉਮੀਦਵਾਰਾਂ ਨੂੰ ਇਕ ਹੋਰ ਮੌਕਾ ਦੇਵੇਗੀ ਜਿਨ੍ਹਾਂ ਦੀ ਉਮਰ ਮਹਾਮਾਰੀ ਦੌਰਾਨ ਸਰਕਾਰੀ ਨੌਕਰੀ ਲਈ ਨਿਰਧਾਰਤ ਉਮਰ ਦੀ ਹੱਦ ਤੋਂ ਜ਼ਿਆਦਾ ਹੋ ਗਈ ਹੈ। ਗੁਰਜਰ ਨੇ ਕਿਹਾ ਕਿ ਕੇਂਦਰ ਸਰਕਾਰ ਕੋਲ ਹੁਣ ਇਸ ਤਰ੍ਹਾਂ ਦਾ ਕੋਈ ਪ੍ਰਸਤਾਵ ਵਿਚਾਰਧੀਨ ਨਹੀਂ ਹੈ।
ਨੋਟ- ਇਸ ਖਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।
ਪੜ੍ਹੋ ਕਿਸਾਨ ਅੰਦੋਲਨ ਨਾਲ ਜੁੜੀਆਂ ਅੱਜ ਦੀਆਂ 5 ਵੱਡੀਆਂ ਖ਼ਬਰਾਂ
NEXT STORY