ਨਵੀਂ ਦਿੱਲੀ (ਭਾਸ਼ਾ)- 3 ਹਾਈ ਕੋਰਟਾਂ ਦੇ ਚੀਫ਼ ਜਸਟਿਸਾਂ ਨੂੰ ਤਰੱਕੀ ਦਿੰਦੇ ਹੋਏ ਵੀਰਵਾਰ ਨੂੰ ਸੁਪਰੀਮ ਕੋਰਟ ਵਿਚ ਨਿਯੁਕਤ ਕੀਤਾ ਗਿਆ। ਇਸ ਦੇ ਨਾਲ ਹੀ ਸੁਪਰੀਮ ਕੋਰਟ ਲਈ ਤੈਅ ਕੁੱਲ 34 ਜੱਜਾਂ ਦੀ ਗਿਣਤੀ ਪੂਰੀ ਹੋ ਗਈ। ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਸਤੀਸ਼ਚੰਦਰ ਸ਼ਰਮਾ, ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ ਆਗਸਟੀਨ ਜਾਰਜ ਮਸੀਹ ਅਤੇ ਗੁਹਾਟੀ ਹਾਈ ਕੋਰਟ ਦੇ ਚੀਫ਼ ਜਸਟਿਸ ਸੰਦੀਪ ਮਹਿਤਾ ਨੂੰ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ।
ਇਹ ਵੀ ਪੜ੍ਹੋ : ਹਵਾ ਪ੍ਰਦੂਸ਼ਣ ’ਤੇ ਉੱਚ ਪੱਧਰੀ ਮੀਟਿੰਗ, ਪੰਜਾਬ ’ਚ ਪਰਾਲੀ ਸਾੜਨ ’ਤੇ ਤੁਰੰਤ ਰੋਕ ਦੇ ਨਿਰਦੇਸ਼
ਸੁਪਰੀਮ ਕੋਰਟ ਦੇ ਕਾਲੇਜੀਅਮ ਨੇ 6 ਨਵੰਬਰ ਨੂੰ ਉਨ੍ਹਾਂ ਦੇ ਨਾਵਾਂ ਦੀ ਸਿਫ਼ਾਰਿਸ਼ ਕੀਤੀ ਸੀ। ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਨ੍ਹਾਂ ਜੱਜਾਂ ਦੀ ਤਰੱਕੀ ਦਾ ਐਲਾਨ ਕੀਤਾ। ਸੁਪਰੀਮ ਕੋਰਟ ਵਿਚ ਜੱਜਾਂ ਦੀ ਮਨਜ਼ੂਰ ਗਿਣਤੀ 34 ਹੈ ਜਿਨ੍ਹਾਂ ਵਿਚ ਚੀਫ ਜਸਟਿਸ ਵੀ ਸ਼ਾਮਲ ਹਨ। ਸੁਪਰੀਮ ਕੋਰਟ ਵਿਚ ਪਿਛਲੀ ਵਾਰ ਜੱਜਾਂ ਦੀ ਗਿਣਤੀ ਇਸ ਸਾਲ ਫਰਵਰੀ ਵਿਚ ਪੂਰੀ ਹੋਈ ਸੀ ਜਦੋਂ ਜਸਟਿਸ ਰਾਜੇਸ਼ ਬਿੰਦਲ ਅਤੇ ਜਸਟਿਸ ਅਰਵਿੰਦ ਕੁਮਾਰ ਨੂੰ ਤਰੱਕੀ ਦੇ ਕੇ ਸੁਪਰੀਮ ਕੋਰਟ ਵਿਚ ਨਿਯੁਕਤ ਕੀਤਾ ਗਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੜ੍ਹੀ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 6 ਯਾਤਰੀਆਂ ਦੀ ਦਰਦਨਾਕ ਮੌਤ
NEXT STORY