ਬੈਂਗਲੁਰੂ (ਵਾਰਤਾ)- ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਦੀ ਅਗਵਾਈ ਵਾਲੀ ਸਰਕਾਰ ਨੇ ਸ਼ਨੀਵਾਰ ਨੂੰ ਸਰਕਾਰੀ ਦਫ਼ਤਰਾਂ ਵਿਚ ਆਮ ਲੋਕਾਂ ਦੀ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ 'ਤੇ ਪਾਬੰਦੀ ਲਗਾਉਣ ਵਾਲੇ ਆਪਣੇ ਹੁਕਮ ਨੂੰ ਵਾਪਸ ਲੈ ਲਿਆ ਹੈ। ਦੱਸਣਯੋਗ ਹੈ ਕਿ ਕਰਨਾਟਕ ਸਰਕਾਰ ਕਰਮਚਾਰੀ ਸੰਘ ਵੱਲੋਂ ਇਸ ਸਬੰਧੀ ਮੰਗ ਪੱਤਰ ਦੇਣ ਤੋਂ ਬਾਅਦ ਸਰਕਾਰ ਨੇ ਪਾਬੰਦੀ ਲਗਾਉਣ ਹੁਕਮ ਜਾਰੀ ਕੀਤਾ ਸੀ। ਮੁੱਖ ਮੰਤਰੀ ਨੇ ਫੈਸਲੇ ਦੀ ਸਮੀਖਿਆ ਕਰਨ ਤੋਂ ਬਾਅਦ ਇਸ ਨੂੰ ਤੁਰੰਤ ਪ੍ਰਭਾਵ ਤੋਂ ਵਾਪਸ ਲੈਣ ਦੇ ਹੁਕਮ ਦੇਣ ਦਾ ਫ਼ੈਸਲਾ ਕੀਤਾ।
ਇਹ ਵੀ ਪੜ੍ਹੋ : ਮੁੰਬਈ ਨੇੜੇ ਲਾਵਾਰਸ ਕੰਟੇਨਰ ਤੋਂ 362.59 ਕਰੋੜ ਰੁਪਏ ਦੀ ਹੈਰੋਇਨ ਬਰਾਮਦ
ਇਸ ਦੌਰਾਨ ਬੋਮਈ ਸ਼ਨੀਵਾਰ ਨੂੰ ਆਪਣੇ ਚੋਣ ਖੇਤਰ ਸ਼ਿਗਗਾਓਂ ਹਲਕੇ ਅਤੇ ਗੁਆਂਢੀ ਸਾਵਨੂਰ ਦੇ ਦੌਰੇ ਦੌਰਾਨ ਟੈਕਸਟਾਈਲ ਪਾਰਕ ਦਾ ਨੀਂਹ ਪੱਥਰ ਰੱਖਣ ਅਤੇ ਕਈ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਮੁੱਖ ਮੰਤਰੀ ਉਥੇ ਟੈਕਸਟਾਈਲ ਰੈਡੀਮੇਡ ਗਾਰਮੈਂਟਸ ਯੂਨਿਟ ਦਾ ਨੀਂਹ ਪੱਥਰ ਵੀ ਰੱਖਣਗੇ। ਇਹ ਪ੍ਰਸਤਾਵਿਤ ਪਾਰਕ 59.34 ਏਕੜ ਵਿੱਚ ਸਥਾਪਿਤ ਕੀਤਾ ਜਾਵੇਗਾ ਅਤੇ ਪਹਿਲੀ ਵਾਰ ਇਸ ਨੂੰ ਐਂਕਰ-ਪ੍ਰਮੋਟਰ ਮਾਡਲ 'ਤੇ ਸਥਾਪਿਤ ਕੀਤਾ ਜਾਵੇਗਾ। ਟੈਕਸਟਾਈਲ ਯੂਨਿਟਾਂ ਅਤੇ ਰੈਡੀਮੇਡ ਗਾਰਮੈਂਟ ਫੈਕਟਰੀਆਂ ਲਈ ਬੁਨਿਆਦੀ ਸਹੂਲਤਾਂ ਤਿੰਨ ਪੜਾਵਾਂ 'ਚ ਬਣਾਈਆਂ ਜਾਣਗੀਆਂ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਕਨ੍ਹਈਆ ਲਾਲ ਕਤਲਕਾਂਡ ਦੇ 3 ਮੁਲਜ਼ਮਾਂ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ’ਚ ਭੇਜਿਆ
NEXT STORY