ਲਾਤੂਰ : ਮਹਾਰਾਸ਼ਟਰ ਦੇ ਲਾਤੂਰ ਜ਼ਿਲ੍ਹੇ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਪਰਿਵਾਰਕ ਝਗੜੇ ਕਾਰਨ ਇਕ ਹੱਸਦਾ-ਵਸਦਾ ਪਰਿਵਾਰ ਉਜੜ ਗਿਆ। ਇਥੇ ਪਰਿਵਾਰਕ ਝਗੜੇ ਤੋਂ ਪਰੇਸ਼ਾਨ ਹੋ ਕੇ ਇਕ ਔਰਤ ਨੇ ਆਪਣੀਆਂ 2 ਨਾਬਾਲਗ ਧੀਆਂ ਸਣੇ ਖੂਹ ਵਿਚ ਛਾਲ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਪੁਲਸ ਨੇ ਦਿੱਤੀ। ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਇਸ ਦਰਦਨਾਕ ਘਟਨਾ ਐਤਵਾਰ ਦੀ ਅੱਧੀ ਰਾਤ ਨੂੰ ਕਰੀਬ ਔਸਾ ਤਹਿਸੀਲ ਦੇ ਖਰੋਸਾ ਪਿੰਡ ਵਿਚ ਵਾਪਰੀ ਹੈ।
ਇਹ ਵੀ ਪੜ੍ਹੋ - ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ
ਇਸ ਮਾਮਲੇ ਦੇ ਸਬੰਧ ਵਿਚ ਇੰਸਪੈਕਟਰ ਡਾ. ਵਿਸ਼ਾਲ ਸ਼ਹਾਣੇ ਨੇ ਦੱਸਿਆ ਕਿ ਇਕ ਔਰਤ ਨੇ ਘਰ ਦੇ ਨੇੜੇ ਇਕ ਖੂਹ ਵਿਚ ਪਹਿਲਾਂ ਆਪਣੀਆਂ 2 ਨਾਬਾਲਗ ਧੀਆਂ ਨੂੰ ਸੁੱਟ ਦਿੱਤਾ ਅਤੇ ਫਿਰ ਖੁਦ ਵੀ ਛਾਲ ਮਾਰ ਦਿੱਤੀ। ਇਸ ਘਟਨਾ ਨਾਲ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਅਮਰਦੀਪ ਭੂਰੇ ਵਜੋਂ ਹੋਈ ਹੈ। ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਸੋਮਵਾਰ ਸਵੇਰੇ ਪਿੰਜ ਦੇ ਕੁਝ ਲੋਕਾਂ ਨੇ ਔਰਤ ਦੀ ਲਾਸ਼ ਖੂਹ ਦੇ ਪਾਣੀ ਵਿਚ ਤੈਰਦੀ ਹੋਈ ਦੇਖੀ। ਇਸ ਦੀ ਸੂਚਨਾ ਮਿਲਣ 'ਤੇ ਕਿਲਾਰੀ ਪੁਲਸ ਮੌਕੇ 'ਤੇ ਪਹੁੰਚ ਗਈ। ਅਧਿਕਾਰੀ ਨੇ ਦੱਸਿਆ ਕਿ ਤਿੰਨਾਂ ਲਾਸ਼ਾਂ ਨੂੰ ਖੂਹ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ। ਪੁਲਸ ਨੇ ਘਟਨਾ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ - 6 ਮੁਫ਼ਤ ਸਿਲੰਡਰ, 8 ਗ੍ਰਾਮ ਸੋਨਾ ਤੇ 25 ਲੱਖ ਦਾ ਮੁਫ਼ਤ ਇਲਾਜ, ਚੋਣਾਂ ਲਈ ਇਸ ਪਾਰਟੀ ਦਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਓਲੰਪੀਅਨ ਜਾਧਵ ਨੂੰ ਮਰਨ ਉਪਰੰਤ ਪਦਮ ਵਿਭੂਸ਼ਣ ਦੇਣ 'ਤੇ 4 ਮਈ ਤੱਕ ਲਿਆ ਜਾਵੇਗਾ ਫੈਸਲਾ
NEXT STORY