ਹੈਦਰਾਬਾਦ (ਏਜੰਸੀ)- ਤੇਲੰਗਾਨਾ ਦੇ ਮਹਿਬੂਬਨਗਰ ਜ਼ਿਲ੍ਹੇ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ 28 ਸਾਲਾ ਔਰਤ ਦਾ ਉਸ ਦੇ ਸਹੁਰੇ ਅਤੇ ਉਸ ਦੇ ਪਤੀ ਦੇ ਭਰਾਵਾਂ ਨੇ ਸਿਰ ਵੱਢ ਕੇ ਕਤਲ ਕਰ ਦਿੱਤਾ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ, ਦੋਸ਼ੀ 2 ਨਵੰਬਰ ਨੂੰ ਕੋਇਲਕੋਂਡਾ ਮੰਡਲ ਦੇ ਚਿੰਥਲ ਥਾਂਡਾ 'ਚ ਔਰਤ ਦੇ ਗਲੇ 'ਚ ਕੱਪੜਾ ਬੰਨ੍ਹ ਕੇ ਉਸ ਨੂੰ ਘਸੀਟਦੇ ਹੋਏ ਆਪਣੇ ਘਰ ਲੈ ਗਏ ਅਤੇ ਚਾਕੂ ਨਾਲ ਹਮਲਾ ਕਰ ਕੇ ਉਸ ਦਾ ਸਿਰ ਵੱਢ ਦਿੱਤਾ। ਵਿਵਾਦ ਔਰਤ ਦੇ ਪਤੀ ਦੀ ਡੇਢ ਏਕੜ ਜ਼ਮੀਨ ਨੂੰ ਲੈ ਕੇ ਸੀ।
ਦੱਸਿਆ ਜਾ ਰਿਹਾ ਹੈ ਕਿ ਇਹ ਜ਼ਮੀਨ ਔਰਤ ਦੇ ਨਾਮ 'ਤੇ ਤਬਦੀਲ ਕਰ ਦਿੱਤੀ ਗਈ ਸੀ, ਜਿਸ ਦਾ ਉਸ ਦੇ ਸਹੁਰੇ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨੇ ਵਿਰੋਧ ਕੀਤਾ ਸੀ। ਪੁਲਸ ਦੇ ਅਨੁਸਾਰ, ਔਰਤ ਦਾ ਵਿਆਹ 12 ਸਾਲ ਪਹਿਲਾਂ ਹੋਇਆ ਸੀ ਅਤੇ ਉਸ ਦੇ 2 ਬੱਚੇ ਹਨ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਪਤੀ ਦੇ ਮਾਨਸਿਕ ਸਿਹਤ ਸੰਬੰਧੀ ਸਮੱਸਿਆਵਾਂ ਨੂੰ ਲੈ ਕੇ ਜੋੜੇ 'ਚ ਅਕਸਰ ਵਿਵਾਦ ਹੁੰਦਾ ਸੀ। ਪਿਛਲੇ ਇਕ ਸਾਲ ਤੋ ਪਤੀ ਹੈਦਰਾਬਾਦ 'ਚ ਰਹਿ ਰਿਹਾ ਸੀ, ਜਦੋਂ ਕਿ ਔਰਤ ਚਿੰਥਲ ਥਾਂਡਾ 'ਚ ਦੂਜੇ ਘਰ 'ਚ ਰਹਿ ਰਹੀ ਸੀ।
ਪੁਲਸ ਨੇ ਦੱਸਿਆ ਕਿ 2 ਨਵੰਬਰ ਨੂੰ ਜ਼ਮੀਨ ਦੇ ਮੁੱਦੇ 'ਤੇ ਔਰਤ ਅਤੇ ਉਸ ਦੇ ਸਹੁਰੇ ਪਰਿਵਾਰ ਵਾਲਿਆਂ ਵਿਚਾਲੇ ਕਹਾਸੁਣੀ ਹੋਈ। ਇਸ ਤੋਂ ਬਾਅਦ ਦੋਸ਼ੀਆਂ ਨੇ ਉਸ ਨੂੰ ਆਪਣੇ ਘਰ 'ਚ ਘਸੀਟਿਆ ਅਤੇ ਉਸ ਦਾ ਕਤਲ ਕਰ ਦਿੱਤਾ। ਘਟਨਾ ਦੇ ਸਮੇਂ ਔਰਤ ਦਾ ਪਤੀ ਹੈਦਰਾਬਾਦ 'ਚ ਸੀ। ਮ੍ਰਿਤਕਾ ਦੇ ਪਿਤਾ ਨੇ ਪੁਲਸ 'ਚ ਸ਼ਿਕਾਇਤ ਦਰਜ ਕਰਵਾ ਕੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਧੀ ਦਾ ਕਤਲ ਉਸ ਦੇ ਸਹੁਰੇ ਅਤੇ ਪਤੀ ਦੇ ਭਰਾਵਾਂ ਨੇ ਜ਼ਮੀਨ ਵਿਵਾਦ ਨੂੰ ਲੈ ਕੇ ਕੀਤਾ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਾਰੇ ਦੋਸ਼ੀ ਫਰਾਰ ਹਨ ਅਤੇ ਮਾਮਲੇ ਦੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੁਪਰੀਮ ਕੋਰਟ ਦਾ ਅਹਿਮ ਫੈਸਲਾ, 2 ਤੋਂ ਵੱਧ ਬੱਚੇ ਹੋਣ ’ਤੇ ਚੋਣ ਲੜਨ ਤੋਂ ਰੋਕਣਾ ਗਲਤ
NEXT STORY