ਬਰੇਲੀ (ਇੰਟ.) : ਉੱਤਰ ਪ੍ਰਦੇਸ਼ ਦੇ ਬਰੇਲੀ ਜ਼ਿਲ੍ਹੇ ਦੇ ਸੀ. ਬੀ. ਗੰਜ ਖੇਤਰ ਵਿਚ ਇਕ ਔਰਤ ਨੇ ਇਕੋ ਵੇਲੇ 4 ਬੱਚਿਆਂ ਨੂੰ ਜਨਮ ਦਿੱਤਾ। ਨਵਜੰਮੇ ਬੱਚਿਆਂ ਵਿਚ 2 ਪੁੱਤਰ ਅਤੇ 2 ਧੀਆਂ ਹਨ। ਡਾਕਟਰਾਂ ਅਨੁਸਾਰ ਮਾਂ ਅਤੇ ਚਾਰੇ ਨਵਜੰਮੇ ਬੱਚਿਆਂ ਦੀ ਹਾਲਤ ਫਿਲਹਾਲ ਠੀਕ ਹੈ ਅਤੇ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਸਨਈਆ ਰਾਣੀ ਪਿੰਡ ਦੀ ਰਹਿਣ ਵਾਲੀ ਸ਼ਬਨਮ ਨੂੰ ਸੋਮਵਾਰ ਤੜਕੇ ਲੱਗਭਗ 4 ਵਜੇ ਜਣੇਪੇ ਦੀ ਪੀੜ ਹੋਈ। ਪਰਿਵਾਰ ਵਾਲੇ ਉਸ ਨੂੰ ਮਿਨੀ ਬਾਈਪਾਸ ਸਥਿਤ ਨਿੱਜੀ ਹਸਪਤਾਲ ਲੈ ਗਏ, ਜਿੱਥੇ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਦਾਖ਼ਲ ਕਰ ਲਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ
ਡਾਕਟਰਾਂ ਦੀ ਦੇਖ-ਰੇਖ ਹੇਠ ਔਰਤ ਦਾ ਜਣੇਪਾ ਕਰਵਾਇਆ ਗਿਆ, ਜਿਸ ਵਿਚ ਔਰਤ ਨੇ 4 ਬੱਚਿਆਂ ਨੂੰ ਜਨਮ ਦਿੱਤਾ। ਚਾਰਾਂ ਦੇ ਸਿਹਤਮੰਦ ਹੋਣ ਦੀ ਜਾਣਕਾਰੀ ਮਿਲਣ ’ਤੇ ਪਰਿਵਾਰ ਵਿਚ ਖ਼ੁਸ਼ੀ ਦਾ ਮਾਹੌਲ ਹੈ। ਇਸ ਦੌਰਾਨ ਪਰਿਵਾਰ ਵਾਲਿਆਂ ਨੇ ਸਾਰੀਆਂ ਨੂੰ ਖੁਸ਼ੀ ਵਿਚ ਮਠਿਆਈ ਵੰਡੀ। ਇਸਤਰੀ ਅਤੇ ਜਣੇਪਾ ਰੋਗ ਮਾਹਰਾਂ ਅਨੁਸਾਰ ਇੱਕ ਵੇਲੇ 4 ਬੱਚਿਆਂ ਦਾ ਜਨਮ ਆਮ ਜਣੇਪੇ ਦੀ ਤੁਲਨਾ ਵਿਚ ਕਾਫ਼ੀ ਦੁਰਲੱਭ ਹੁੰਦਾ ਹੈ। ਅਜਿਹੇ ਮਾਮਲਿਆਂ ਵਿਚ ਮਾਂ ਅਤੇ ਨਵਜੰਮੇ ਬੱਚਿਆਂ ਨੂੰ ਵਿਸ਼ੇਸ਼ ਨਿਗਰਾਨੀ ਦੀ ਲੋੜ ਹੁੰਦੀ ਹੈ। ਫਿਲਹਾਲ ਔਰਤ ਅਤੇ ਚਾਰੇ ਬੱਚਿਆਂ ਨੂੰ ਡਾਕਟਰੀ ਨਿਗਰਾਨੀ ਹੇਠ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : 10 ਰੁਪਏ ਮਹਿੰਗਾ ਹੋਵੇਗਾ ਦੁੱਧ! CM ਸ਼ਿਵਕੁਮਾਰ ਲੈ ਸਕਦੇ ਨੇ ਫੈਸਲਾ
ਇਹ ਵੀ ਪੜ੍ਹੋ : ਪਿੱਤਰ ਪੱਖ ਸਰਾਧਾਂ ’ਚ ਦਾਨ ਕਰੋ ਇਹ ਚੀਜ਼ਾਂ, ਸੁੱਖ-ਸ਼ਾਂਤੀ ਦੇ ਨਾਲ ਘਰ 'ਚ ਹੋਵੇਗੀ ਪੈਸੇ ਦੀ ਵਰਖਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਚਾਂਦੀ ! ਕਰੀਅਰ ਤੇ ਕਾਰੋਬਾਰ 'ਚ ਹੋਵੇਗਾ ਵੱਡਾ ਲਾਭ ਤੇ ਪੈਸਿਆਂ ਦੀ ਹੋਵੇਗੀ ਬਰਖਾ
NEXT STORY