ਨੈਸ਼ਨਲ ਡੈਸਕ- ਹਰਿਆਣਾ ਦੇ ਗੁਰੂਗ੍ਰਾਮ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸੋਸ਼ਲ ਮੀਡੀਆ 'ਤੇ ਬੀਫ਼ (ਗਊ ਮਾਸ) ਪਕਾਉਣ ਦੀ ਇੱਕ ਵਿਵਾਦਿਤ ਵੀਡੀਓ ਅਪਲੋਡ ਕਰਨ ਦੇ ਦੋਸ਼ ਵਿੱਚ ਪੁਲਸ ਨੇ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਮੁਤਾਬਕ ਔਰਤ ਨੇ ਵੀਡੀਓ 'ਚ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਲਈ ਬੀਫ਼ ਪਕਾਉਣ ਦਾ ਦਾਅਵਾ ਕੀਤਾ ਸੀ, ਜਿਸ ਤੋਂ ਬਾਅਦ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਇਹ ਕਾਰਵਾਈ ਕੀਤੀ ਗਈ ਹੈ। ਪੁਲਸ ਨੇ ਔਰਤ ਦਾ ਮੋਬਾਈਲ ਫ਼ੋਨ ਵੀ ਜ਼ਬਤ ਕਰ ਲਿਆ ਹੈ।
ਗ੍ਰਿਫ਼ਤਾਰ ਕੀਤੀ ਗਈ ਔਰਤ ਦੀ ਪਛਾਣ ਜਯੋਤਸਨਾ ਬੀਬੀ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਪੱਛਮੀ ਬੰਗਾਲ ਦੇ ਦੱਖਣੀ ਦਿਨਾਜਪੁਰ ਜ਼ਿਲ੍ਹੇ ਦੀ ਰਹਿਣ ਵਾਲੀ ਹੈ। ਉਹ ਗੁਰੂਗ੍ਰਾਮ ਦੇ ਚੱਕਰਪੁਰ ਇਲਾਕੇ ਵਿੱਚ ਮੇਡ ਵਜੋਂ ਕੰਮ ਕਰਦੀ ਹੈ।
ਪੁਲਸ ਅਨੁਸਾਰ 30 ਮਈ ਨੂੰ ਚੱਕਰਪੁਰ ਪੁਲਸ ਚੌਕੀ ਨੂੰ ਇਸ ਵਿਵਾਦਿਤ ਵੀਡੀਓ ਬਾਰੇ ਜਾਣਕਾਰੀ ਮਿਲੀ ਸੀ। ਚੱਕਰਪੁਰ ਪਿੰਡ ਦੇ ਰਹਿਣ ਵਾਲੇ ਸ਼ਿਕਾਇਤਕਰਤਾ ਦਿਨੇਸ਼ ਯਾਦਵ ਨੇ ਪੁਲਸ ਨੂੰ ਇੱਕ ਵੀਡੀਓ ਦਿਖਾਈ, ਜਿਸ ਵਿੱਚ ਔਰਤ ਕਥਿਤ ਤੌਰ 'ਤੇ ਵਿਅੰਗ ਕਰਦਿਆਂ ਕਹਿ ਰਹੀ ਸੀ, "ਮੈਂ ਸਿਰਫ਼ ਤੁਹਾਡੇ (ਪੱਛਮੀ ਬੰਗਾਲ ਦੇ ਮੁੱਖ ਮੰਤਰੀ) ਲਈ ਬੀਫ਼ ਪਕਾਇਆ ਹੈ... ਤੁਸੀਂ ਇਸ ਵਾਰ ਮੈਨੂੰ ਕੁਰਬਾਨੀ ਨਹੀਂ ਕਰਨ ਦਿੱਤੀ।"
ਇਹ ਵੀ ਪੜ੍ਹੋ- ਪੰਜਾਬੀ ਮੁੰਡੇ ਨੂੰ ਅਮਰੀਕਾ ''ਚ ਹੋਈ 75 ਸਾਲ ਦੀ ਕੈਦ ! 55 ਸਾਲ ਤੱਕ ਨਹੀਂ ਮਿਲੇਗੀ ਜਮਾਨਤ, ਜਾਣੋ ਵਜ੍ਹਾ
ਇਸ ਸ਼ਿਕਾਇਤ ਦੇ ਆਧਾਰ 'ਤੇ ਗੁਰੂਗ੍ਰਾਮ ਦੇ ਸੈਕਟਰ 29 ਥਾਣੇ ਵਿੱਚ ਐੱਫ.ਆਈ.ਆਰ. ਦਰਜ ਕਰਕੇ ਜਯੋਤਸਨਾ ਨੂੰ 30 ਮਈ ਨੂੰ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ (ਜੇਲ੍ਹ) ਭੇਜ ਦਿੱਤਾ ਸੀ।
ਮੰਗਲਵਾਰ ਨੂੰ ਜਯੋਤਸਨਾ ਦੇ ਵਕੀਲ ਵੱਲੋਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ। ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਸੁਮਨ ਦੀ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ ਲਈ 8 ਜੂਨ ਦੀ ਤਾਰੀਖ਼ ਤੈਅ ਕੀਤੀ ਹੈ।
ਸ਼ਿਕਾਇਤਕਰਤਾ ਦੇ ਵਕੀਲ ਐਡਵੋਕੇਟ ਸੁੰਦਰ ਨੇ ਦੱਸਿਆ ਕਿ ਮੰਗਲਵਾਰ ਨੂੰ ਜ਼ਮਾਨਤ 'ਤੇ ਬਹਿਸ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਅਗਲੀ ਤਾਰੀਖ਼ ਦਿੱਤੀ ਹੈ। ਦੂਜੇ ਪਾਸੇ ਪੁਲਸ ਨੇ ਅਦਾਲਤ ਵਿੱਚ ਜ਼ਮਾਨਤ ਦਾ ਸਖ਼ਤ ਵਿਰੋਧ ਕਰਦਿਆਂ ਦਲੀਲ ਦਿੱਤੀ ਕਿ ਜੇਕਰ ਮੁਲਜ਼ਮ ਨੂੰ ਰਿਹਾਅ ਕੀਤਾ ਗਿਆ ਤਾਂ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ। ਪੁਲਸ ਮੁਤਾਬਕ ਜ਼ਬਤ ਕੀਤੇ ਗਏ ਮੋਬਾਈਲ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਅਗਲੀ ਪੜਤਾਲ ਜਾਰੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਈ ਮਹੀਨੇ ਵਿੱਚ ਪੱਛਮੀ ਬੰਗਾਲ ਸਰਕਾਰ ਨੇ ਪਸ਼ੂਆਂ ਦੀ ਕੁਰਬਾਨੀ/ਸਲੌਟਰ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ। ਇਨ੍ਹਾਂ ਨਿਯਮਾਂ ਮੁਤਾਬਕ ਸਬੰਧਤ ਅਥਾਰਟੀ ਵੱਲੋਂ 'ਫਿਟ ਸਰਟੀਫਿਕੇਟ' ਲਏ ਬਿਨਾਂ ਪਸ਼ੂਆਂ ਨੂੰ ਕੱਟਣ 'ਤੇ ਪਾਬੰਦੀ ਲਗਾਈ ਗਈ ਸੀ ਅਤੇ ਨਿਯਮ ਤੋੜਨ 'ਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਸੀ।
ਇਹ ਵੀ ਪੜ੍ਹੋ- ਭਾਰਤ ਸਣੇ 60 ਦੇਸ਼ਾਂ ''ਤੇ ਇਕ ਹੋਰ ''ਟੈਰਿਫ਼ ਬੰਬ'' ਸੁੱਟਣ ਦੀ ਤਿਆਰੀ ''ਚ ਅਮਰੀਕਾ ! ਟਰੰਪ ਪ੍ਰਸ਼ਾਸਨ ਨੇ ਬਣਾਇਆ Plan
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
PNG ਕੁਨੈਕਸ਼ਨ ਲੈਣਾ ਹੋਇਆ ਬੇਹੱਦ ਆਸਾਨ, ਤੈਅ ਸਮੇਂ 'ਚ ਮਿਲੇਗੀ ਗੈਸ; ਸਰਕਾਰ ਦਾ ਵੱਡਾ ਐਲਾਨ
NEXT STORY